1 ULB ਫੇਰ ਅਲੀਫਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ, BSB BSB: Then Eliphaz the Temanite replied:
2 ULB "ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ। BSB BSB: “Can a man be of use to God? Can even a wise man benefit Him?
3 ULB ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ? BSB BSB: Does it delight the Almighty that you are righteous? Does He profit if your ways are blameless?
4 ULB ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ? BSB BSB: Is it for your reverence that He rebukes you and enters into judgment against you?
5 ULB ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ? BSB BSB: Is not your wickedness great? Are not your iniquities endless?
6 ULB ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ। BSB BSB: For you needlessly demanded security from your brothers and deprived the naked of their clothing.
7 ULB ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ। BSB BSB: You gave no water to the weary and withheld food from the famished,
8 ULB ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ। BSB BSB: while the land belonged to a mighty man, and a man of honor lived on it.
9 ULB ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ। BSB BSB: You sent widows away empty-handed, and the strength of the fatherless was crushed.
10 ULB ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈ ਤੋਂ ਤੂੰ ਘਬਰਾਉਂਦਾ ਹੈ! BSB BSB: Therefore snares surround you, and sudden peril terrifies you;
11 ULB ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ? BSB BSB: it is so dark you cannot see, and a flood of water covers you.
12 ULB ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ! BSB BSB: Is not God as high as the heavens? Look at the highest stars, how lofty they are!
13 ULB ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ? BSB BSB: Yet you say: ‘What does God know? Does He judge through thick darkness?
14 ULB ਬੱਦਲਾਂ ਦੀਆਂ ਘਟਾਂ ਉਹ ਦਾ ਪੜਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ। BSB BSB: Thick clouds veil Him so He does not see us as He traverses the vault of heaven.’
15 ULB ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ? BSB BSB: Will you stay on the ancient path that wicked men have trod?
16 ULB ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ, BSB BSB: They were snatched away before their time, and their foundations were swept away by a flood.
17 ULB ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਸਾਡਾ ਕੀ ਕਰ ਸਕਦਾ ਹੈ? BSB BSB: They said to God, ‘Depart from us. What can the Almighty do to us?’
18 ULB ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ! BSB BSB: But it was He who filled their houses with good things; so I stay far from the counsel of the wicked.
19 ULB ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ, BSB BSB: The righteous see it and are glad; the innocent mock them:
20 ULB ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ! BSB BSB: ‘Surely our foes are destroyed, and fire has consumed their excess.’
21 ULB ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ। BSB BSB: Reconcile now and be at peace with Him; thereby good will come to you.
22 ULB ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ। BSB BSB: Receive instruction from His mouth, and lay up His words in your heart.
23 ULB ਜੇ ਤੂੰ ਸਰਬ ਸ਼ਕਤੀਮਾਨ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ, BSB BSB: If you return to the Almighty, you will be restored. If you remove injustice from your tents
24 ULB ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫ਼ੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ, BSB BSB: and consign your gold to the dust and the gold of Ophir to the stones of the ravines,
25 ULB ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ। BSB BSB: then the Almighty will be your gold and the finest silver for you.
26 ULB ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ। BSB BSB: Surely then you will delight in the Almighty and lift up your face to God.
27 ULB ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ। BSB BSB: You will pray to Him, and He will hear you, and you will fulfill your vows.
28 ULB ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ। BSB BSB: Your decisions will be carried out, and light will shine on your ways.
29 ULB ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ। BSB BSB: When men are brought low and you say, ‘Lift them up!’ then He will save the lowly.
30 ULB ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।" BSB BSB: He will deliver even one who is not innocent, rescuing him through the cleanness of your hands.”
Select verses for actions: Enter goes to them and Escape comes back.