Job 26 26 Job Job and his friends Punjabi Unlocked Literal Bible 1 ULB ਫੇਰ ਅਯੂੱਬ ਨੇ ਉੱਤਰ ਦੇ ਕੇ ਆਖਿਆ, BSB BSB: Then Job answered:
2 ULB "ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ! BSB BSB: “How you have helped the powerless and saved the arm that is feeble!
3 ULB ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ! BSB BSB: How you have counseled the unwise and provided fully sound insight!
4 ULB ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ? BSB BSB: To whom have you uttered these words? And whose spirit spoke through you?
5 ULB ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ! BSB BSB: The dead tremble—those beneath the waters and those who dwell in them.
6 ULB ਪਤਾਲ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪੜਦਾ ਹੈ। BSB BSB: Sheol is naked before God, and Abaddon has no covering.
7 ULB ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ! BSB BSB: He stretches out the north over empty space; He hangs the earth upon nothing.
8 ULB ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ। BSB BSB: He wraps up the waters in His clouds, yet the clouds do not burst under their own weight.
9 ULB ਉਹ ਆਪਣੇ ਸਿੰਘਾਸਣ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ। BSB BSB: He covers the face of the full moon, spreading over it His cloud.
10 ULB ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ। BSB BSB: He has inscribed a horizon on the face of the waters at the boundary between light and darkness.
11 ULB ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ! BSB BSB: The foundations of heaven quake, astounded at His rebuke.
12 ULB ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ। BSB BSB: By His power He stirred the sea; by His understanding He shattered Rahab.
13 ULB ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ। BSB BSB: By His breath the skies were cleared; His hand pierced the fleeing serpent.
14 ULB ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?" BSB BSB: Indeed, these are but the fringes of His ways; how faint is the whisper we hear of Him! Who then can understand the thunder of His power?”
Select verses for actions: Enter goes to them and Escape comes back.
Chapter complete
You’ve read Job 26
Make Opened yours A free account keeps your place, highlights and notes on every device. Add Plus to ask Study Help about Job 26, and keep Opened free for readers who can’t pay.