1 ULB ਇਹ ਦੇ ਬਾਅਦ ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ। BSB BSB: After this, Job opened his mouth and cursed the day of his birth.
2 ULB ਅਤੇ ਅੱਯੂਬ ਆਖਣ ਲੱਗਾ, BSB BSB: And this is what he said:
3 ULB "ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ! BSB BSB: “May the day of my birth perish, and the night it was said, ‘A boy is conceived.’
4 ULB ਉਹ ਦਿਨ ਹਨੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ! BSB BSB: If only that day had turned to darkness! May God above disregard it; may no light shine upon it.
5 ULB ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਅਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨੇਰਾ ਉਸ ਨੂੰ ਡਰਾਵੇ! BSB BSB: May darkness and gloom reclaim it, and a cloud settle over it; may the blackness of the day overwhelm it.
6 ULB ਘੁੱਪ ਹਨੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ! BSB BSB: If only darkness had taken that night away! May it not appear among the days of the year; may it never be entered in any of the months.
7 ULB ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ! BSB BSB: Behold, may that night be barren; may no joyful voice come into it.
8 ULB ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ! BSB BSB: May it be cursed by those who curse the day—those prepared to rouse Leviathan.
9 ULB ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ, BSB BSB: May its morning stars grow dark; may it wait in vain for daylight; may it not see the breaking of dawn.
10 ULB ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ! BSB BSB: For that night did not shut the doors of the womb to hide the sorrow from my eyes.
11 ULB ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ? BSB BSB: Why did I not perish at birth; why did I not die as I came from the womb?
12 ULB ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ? BSB BSB: Why were there knees to receive me, and breasts that I should be nursed?
13 ULB ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ, BSB BSB: For now I would be lying down in peace; I would be asleep and at rest
14 ULB ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ, BSB BSB: with kings and counselors of the earth, who built for themselves cities now in ruins,
15 ULB ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ। BSB BSB: or with princes who had gold, who filled their houses with silver.
16 ULB ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ। BSB BSB: Or why was I not hidden like a stillborn child, like an infant who never sees daylight?
17 ULB ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ। BSB BSB: There the wicked cease from raging, and there the weary find rest.
18 ULB ਬੰਦੀ ਇੱਕਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ। BSB BSB: The captives enjoy their ease; they do not hear the voice of the oppressor.
19 ULB ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ। BSB BSB: Both small and great are there, and the slave is freed from his master.
20 ULB ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ? BSB BSB: Why is light given to the miserable, and life to the bitter of soul,
21 ULB ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ, BSB BSB: who long for death that does not come, and search for it like hidden treasure,
22 ULB ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖ਼ੁਸ਼ੀ ਕਰਦੇ ਜਦ ਉਹ ਕਬਰ ਨੂੰ ਪਾ ਲੈਂਦੇ ਹਨ, BSB BSB: who rejoice and greatly exult when they reach the grave?
23 ULB ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ? BSB BSB: Why is life given to a man whose way is hidden, whom God has hedged in?
24 ULB ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ। BSB BSB: I sigh when food is put before me, and my groans pour out like water.
25 ULB ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ। BSB BSB: For the thing I feared has overtaken me, and what I dreaded has befallen me.
26 ULB ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।" BSB BSB: I am not at ease or quiet; I have no rest, for trouble has come.”
Select verses for actions: Enter goes to them and Escape comes back.