1 ULB ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪਿਉ-ਦਾਦਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ! BSB BSB: “But now they mock me, men younger than I am, whose fathers I would have refused to put with my sheep dogs.
2 ULB ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ? BSB BSB: What use to me was the strength of their hands, since their vigor had left them?
3 ULB ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ। BSB BSB: Gaunt from poverty and hunger, they gnawed the dry land, and the desolate wasteland by night.
4 ULB ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ। BSB BSB: They plucked mallow among the shrubs, and the roots of the broom tree were their food.
5 ULB ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ! BSB BSB: They were banished from among men, shouted at like thieves,
6 ULB ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ। BSB BSB: so that they lived on the slopes of the wadis, among the rocks and in holes in the ground.
7 ULB ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ। BSB BSB: They cried out among the shrubs and huddled beneath the nettles.
8 ULB ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ। BSB BSB: A senseless and nameless brood, they were driven off the land.
9 ULB ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ! BSB BSB: And now they mock me in song; I have become a byword among them.
10 ULB ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ, BSB BSB: They abhor me and keep far from me; they do not hesitate to spit in my face.
11 ULB ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗਾਮ ਹੋ ਗਏ ਹਨ! BSB BSB: Because God has unstrung my bow and afflicted me, they have cast off restraint in my presence.
12 ULB ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ। BSB BSB: The rabble arises at my right; they lay snares for my feet and build siege ramps against me.
13 ULB ਜਿਹਨਾਂ ਦਾ ਕੋਈ ਸਹਾਇਕ ਨਹੀਂ ਉਹ ਮੇਰੇ ਰਾਹਾਂ ਨੂੰ ਵਿਗਾੜਦੇ ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ! BSB BSB: They tear up my path; they profit from my destruction, with no one to restrain them.
14 ULB ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ। BSB BSB: They advance as through a wide breach; through the ruins they keep rolling in.
15 ULB ਭੈ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ। BSB BSB: Terrors are turned loose against me; they drive away my dignity as by the wind, and my prosperity has passed like a cloud.
16 ULB ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ। BSB BSB: And now my soul is poured out within me; days of affliction grip me.
17 ULB ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ। BSB BSB: Night pierces my bones, and my gnawing pains never rest.
18 ULB ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ। BSB BSB: With great force He grasps my garment; He seizes me by the collar of my tunic.
19 ULB ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ ਵਰਗਾ ਹੋ ਗਿਆ ਹਾਂ! BSB BSB: He throws me into the mud, and I have become like dust and ashes.
20 ULB ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ। BSB BSB: I cry out to You for help, but You do not answer; when I stand up, You merely look at me.
21 ULB ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ! BSB BSB: You have ruthlessly turned on me; You oppose me with Your strong hand.
22 ULB ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫਾਨਾਂ ਵਿੱਚ ਘੋਲ ਦਿੰਦਾ ਹੈਂ, BSB BSB: You snatch me up into the wind and drive me before it; You toss me about in the storm.
23 ULB ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ। BSB BSB: Yes, I know that You will bring me down to death, to the place appointed for all the living.
24 ULB ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ? BSB BSB: Yet no one stretches out his hand against a ruined man when he cries for help in his distress.
25 ULB ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ? BSB BSB: Have I not wept for those in trouble? Has my soul not grieved for the needy?
26 ULB ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨੇਰਾ ਛਾ ਗਿਆ, BSB BSB: But when I hoped for good, evil came; when I looked for light, darkness fell.
27 ULB ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ! BSB BSB: I am churning within and cannot rest; days of affliction confront me.
28 ULB ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ! BSB BSB: I go about blackened, but not by the sun. I stand up in the assembly and cry for help.
29 ULB ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰ ਮੁਰਗ਼ ਦਾ ਸਾਥੀ ਹੋ ਗਿਆ ਹਾਂ, BSB BSB: I have become a brother of jackals, a companion of ostriches.
30 ULB ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ! BSB BSB: My skin grows black and peels, and my bones burn with fever.
31 ULB ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ। BSB BSB: My harp is tuned to mourning and my flute to the sound of weeping.
Select verses for actions: Enter goes to them and Escape comes back.