1 ULB ਇਸ ਲਈ ਹੇ ਅਯੂੱਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ! BSB BSB: “But now, O Job, hear my speech, and listen to all my words.
2 ULB ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਬੋਲਣ ਲਈ ਤਿਆਰ ਹੈ, BSB BSB: Behold, I will open my mouth; my address is on the tip of my tongue.
3 ULB ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ। BSB BSB: My words are from an upright heart, and my lips speak sincerely what I know.
4 ULB ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ। BSB BSB: The Spirit of God has made me, and the breath of the Almighty gives me life.
5 ULB ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ! BSB BSB: Refute me if you can; prepare your case and confront me.
6 ULB ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ। BSB BSB: I am just like you before God; I was also formed from clay.
7 ULB ਵੇਖ, ਮੇਰੇ ਭੈ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ। BSB BSB: Surely no fear of me should terrify you; nor will my hand be heavy upon you.
8 ULB ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ, BSB BSB: Surely you have spoken in my hearing, and I have heard these very words:
9 ULB ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ। BSB BSB: ‘I am pure, without transgression; I am clean, with no iniquity in me.
10 ULB ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ। BSB BSB: Yet God finds occasions against me; He counts me as His enemy.
11 ULB ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ। BSB BSB: He puts my feet in the stocks; He watches over all my paths.’
12 ULB ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ। BSB BSB: Behold, you are not right in this matter. I will answer you, for God is greater than man.
13 ULB ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ ਕਿ ਉਹ ਤਾਂ ਆਪਣੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ! BSB BSB: Why do you complain to Him that He answers nothing a man asks?
14 ULB ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ। BSB BSB: For God speaks in one way and in another, yet no one notices.
15 ULB ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ, BSB BSB: In a dream, in a vision in the night, when deep sleep falls upon men as they slumber on their beds,
16 ULB ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ, BSB BSB: He opens their ears and terrifies them with warnings
17 ULB ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ। BSB BSB: to turn a man from wrongdoing and keep him from pride,
18 ULB ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ਼ ਹੋਣ ਤੋਂ। BSB BSB: to preserve his soul from the Pit and his life from perishing by the sword.
19 ULB ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ। BSB BSB: A man is also chastened on his bed with pain and constant distress in his bones,
20 ULB ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲਗਦੀ ਹੈ। BSB BSB: so that he detests his bread, and his soul loathes his favorite food.
21 ULB ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ! BSB BSB: His flesh wastes away from sight, and his hidden bones protrude.
22 ULB ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ। BSB BSB: He draws near to the Pit, and his life to the messengers of death.
23 ULB ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ। BSB BSB: Yet if there is a messenger on his side, one mediator in a thousand, to tell a man what is right for him,
24 ULB ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ। BSB BSB: to be gracious to him and say, ‘Spare him from going down to the Pit; I have found his ransom,’
25 ULB ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ। BSB BSB: then his flesh is refreshed like a child’s; he returns to the days of his youth.
26 ULB ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ। BSB BSB: He prays to God and finds favor; he sees God’s face and shouts for joy, and God restores His righteousness to that man.
27 ULB ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ,- ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ। BSB BSB: Then he sings before men with these words: ‘I have sinned and perverted what was right; yet I did not get what I deserved.
28 ULB ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ! BSB BSB: He redeemed my soul from going down to the Pit, and I will live to see the light.’
29 ULB ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ, BSB BSB: Behold, all these things God does to a man, two or even three times,
30 ULB ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪਰਕਾਸ਼ਤ ਹੋਵੇ। BSB BSB: to bring back his soul from the Pit, that he may be enlightened with the light of life.
31 ULB ਹੇ ਅਯੂੱਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ। BSB BSB: Pay attention, Job, and listen to me; be silent, and I will speak.
32 ULB ਜੇ ਤੂੰ ਕੁੱਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ। BSB BSB: But if you have something to say, answer me; speak up, for I would like to vindicate you.
33 ULB ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ।" BSB BSB: But if not, then listen to me; be quiet, and I will teach you wisdom.”
Select verses for actions: Enter goes to them and Escape comes back.