1 ULB ਫੇਰ ਯਹੋਵਾਹ ਨੇ ਅਯੂੱਬ ਨੂੰ ਇਹ ਵੀ ਆਖਿਆ, BSB BSB: And the LORD said to Job:
2 ULB "ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ! BSB BSB: “Will the faultfinder contend with the Almighty? Let him who argues with God give an answer.”
3 ULB ਤਦ ਅਯੂੱਬ ਨੇ ਯਹੋਵਾਹ ਨੂੰ ਆਖਿਆ BSB BSB: Then Job answered the LORD:
4 ULB ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ। BSB BSB: “Behold, I am insignificant. How can I reply to You? I place my hand over my mouth.
5 ULB ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦਿਆਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ! BSB BSB: I have spoken once, but I have no answer—twice, but I have nothing to add.”
6 ULB ਅੱਗੋਂ ਯਹੋਵਾਹ ਨੇ ਅਯੂੱਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ, BSB BSB: Then the LORD answered Job out of the whirlwind and said:
7 ULB ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ! BSB BSB: “Now brace yourself like a man; I will question you, and you shall inform Me.
8 ULB ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ? BSB BSB: Would you really annul My justice? Would you condemn Me to justify yourself?
9 ULB ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?। BSB BSB: Do you have an arm like God’s? Can you thunder with a voice like His?
10 ULB ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ! BSB BSB: Then adorn yourself with majesty and splendor, and clothe yourself with honor and glory.
11 ULB ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ,- BSB BSB: Unleash the fury of your wrath; look on every proud man and bring him low.
12 ULB ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ! BSB BSB: Look on every proud man and humble him; trample the wicked where they stand.
13 ULB ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ, BSB BSB: Bury them together in the dust; imprison them in the grave.
14 ULB ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ! BSB BSB: Then I will confess to you that your own right hand can save you.
15 ULB ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ। BSB BSB: Look at Behemoth, which I made along with you. He feeds on grass like an ox.
16 ULB ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ! BSB BSB: See the strength of his loins and the power in the muscles of his belly.
17 ULB ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ। BSB BSB: His tail sways like a cedar; the sinews of his thighs are tightly knit.
18 ULB ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ। BSB BSB: His bones are tubes of bronze; his limbs are rods of iron.
19 ULB ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ! BSB BSB: He is the foremost of God’s works; only his Maker can draw the sword against him.
20 ULB ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ। BSB BSB: The hills yield him their produce, while all the beasts of the field play nearby.
21 ULB ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ। BSB BSB: He lies under the lotus plants, hidden among the reeds of the marsh.
22 ULB ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ। BSB BSB: The lotus plants conceal him in their shade; the willows of the brook surround him.
23 ULB ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਬੇਖੌਫ਼ ਰਹਿੰਦਾ ਹੈ। BSB BSB: Though the river rages, Behemoth is unafraid; he remains secure, though the Jordan surges to his mouth.
24 ULB ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ? BSB BSB: Can anyone capture him as he looks on, or pierce his nose with a snare?
Select verses for actions: Enter goes to them and Escape comes back.