1 ULB ਕੀ ਤੂੰ ਮਗਰਮੱਛ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ? BSB BSB: “Can you pull in Leviathan with a hook or tie down his tongue with a rope?
2 ULB ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ? BSB BSB: Can you put a cord through his nose or pierce his jaw with a hook?
3 ULB ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ? BSB BSB: Will he beg you for mercy or speak to you softly?
4 ULB ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ? BSB BSB: Will he make a covenant with you to take him as a slave for life?
5 ULB ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ? BSB BSB: Can you pet him like a bird or put him on a leash for your maidens?
6 ULB ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ? BSB BSB: Will traders barter for him or divide him among the merchants?
7 ULB ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ? BSB BSB: Can you fill his hide with harpoons or his head with fishing spears?
8 ULB ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ,- ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ! BSB BSB: If you lay a hand on him, you will remember the battle and never repeat it!
9 ULB ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ? BSB BSB: Surely hope of overcoming him is false. Is not the sight of him overwhelming?
10 ULB ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁੱਖ ਖੜ੍ਹਾ ਰਹਿ ਸਕੇ? BSB BSB: No one is so fierce as to rouse Leviathan. Then who is able to stand against Me?
11 ULB ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ। BSB BSB: Who has given to Me that I should repay him? Everything under heaven is Mine.
12 ULB ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ। BSB BSB: I cannot keep silent about his limbs, his power and graceful form.
13 ULB ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ? BSB BSB: Who can strip off his outer coat? Who can approach him with a bridle?
14 ULB ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਣਕ ਹੈ! BSB BSB: Who can open his jaws, ringed by his fearsome teeth?
15 ULB ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜਿਆਂ ਗਈਆਂ ਹਨ, BSB BSB: His rows of scales are his pride, tightly sealed together.
16 ULB ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ। BSB BSB: One scale is so near to another that no air can pass between them.
17 ULB ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ। BSB BSB: They are joined to one another; they clasp and cannot be separated.
18 ULB ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ! BSB BSB: His snorting flashes with light, and his eyes are like the rays of dawn.
19 ULB ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ। BSB BSB: Firebrands stream from his mouth; fiery sparks shoot forth!
20 ULB ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ! BSB BSB: Smoke billows from his nostrils as from a boiling pot over burning reeds.
21 ULB ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ! BSB BSB: His breath sets coals ablaze, and flames pour from his mouth.
22 ULB ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈ ਉਹ ਦੇ ਅੱਗੇ ਨੱਚਦਾ ਹੈ! BSB BSB: Strength resides in his neck, and dismay leaps before him.
23 ULB ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ। BSB BSB: The folds of his flesh are tightly joined; they are firm and immovable.
24 ULB ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ। BSB BSB: His chest is as hard as a rock, as hard as a lower millstone!
25 ULB ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ! BSB BSB: When Leviathan rises up, the mighty are terrified; they withdraw before his thrashing.
26 ULB ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ। BSB BSB: The sword that reaches him has no effect, nor does the spear or dart or arrow.
27 ULB ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ! BSB BSB: He regards iron as straw and bronze as rotten wood.
28 ULB ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ। BSB BSB: No arrow can make him flee; slingstones become like chaff to him.
29 ULB ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ। BSB BSB: A club is regarded as straw, and he laughs at the sound of the lance.
30 ULB ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ। BSB BSB: His undersides are jagged potsherds, spreading out the mud like a threshing sledge.
31 ULB ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ। BSB BSB: He makes the depths seethe like a cauldron; he makes the sea like a jar of ointment.
32 ULB ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ। BSB BSB: He leaves a glistening wake behind him; one would think the deep had white hair!
33 ULB ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖ਼ੌਫ਼ ਦੇ ਸਿਰਜਿਆ ਗਿਆ! BSB BSB: Nothing on earth is his equal—a creature devoid of fear!
34 ULB ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।" BSB BSB: He looks down on all the haughty; he is king over all the proud.”
Select verses for actions: Enter goes to them and Escape comes back.