1 ULB ਤਦ ਬਿਲਦਦ ਸ਼ੂਹੀ ਨੇ ਆਖਿਆ, BSB BSB: Then Bildad the Shuhite replied:
2 ULB "ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ? BSB BSB: “How long will you go on saying such things? The words of your mouth are a blustering wind.
3 ULB ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ? BSB BSB: Does God pervert justice? Does the Almighty pervert what is right?
4 ULB ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ, ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ। BSB BSB: When your children sinned against Him, He gave them over to their rebellion.
5 ULB ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ, BSB BSB: But if you would earnestly seek God and ask the Almighty for mercy,
6 ULB ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ। BSB BSB: if you are pure and upright, even now He will rouse Himself on your behalf and restore your righteous estate.
7 ULB ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ। BSB BSB: Though your beginnings were modest, your latter days will flourish.
8 ULB ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ, ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਦੀਆਂ ਖੋਜਾਂ ਉੱਤੇ ਧਿਆਨ ਦੇ, BSB BSB: Please inquire of past generations and consider the discoveries of their fathers.
9 ULB ਆਪਾਂ ਤਾਂ ਕੱਲ ਦੇ ਹਾਂ, ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ। BSB BSB: For we were born yesterday and know nothing; our days on earth are but a shadow.
10 ULB ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ? BSB BSB: Will they not teach you and tell you, and speak from their understanding?
11 ULB ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ? BSB BSB: Does papyrus grow where there is no marsh? Do reeds flourish without water?
12 ULB ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ, ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ। BSB BSB: While the shoots are still uncut, they dry up more quickly than grass.
13 ULB ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ। BSB BSB: Such is the destiny of all who forget God; so the hope of the godless will perish.
14 ULB ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ। BSB BSB: His confidence is fragile; his security is in a spider’s web.
15 ULB ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ। BSB BSB: He leans on his web, but it gives way; he holds fast, but it does not endure.
16 ULB ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ। BSB BSB: He is a well-watered plant in the sunshine, spreading its shoots over the garden.
17 ULB ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ। BSB BSB: His roots wrap around the rock heap; he looks for a home among the stones.
18 ULB ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ, ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ। BSB BSB: If he is uprooted from his place, it will disown him, saying, ‘I never saw you.’
19 ULB ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ! ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ। BSB BSB: Surely this is the joy of his way; yet others will spring from the dust.
20 ULB ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ। BSB BSB: Behold, God does not reject the blameless, nor will He strengthen the hand of evildoers.
21 ULB ਉਹ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ। BSB BSB: He will yet fill your mouth with laughter, and your lips with a shout of joy.
22 ULB ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!" BSB BSB: Your enemies will be clothed in shame, and the tent of the wicked will be no more.”
Select verses for actions: Enter goes to them and Escape comes back.