1 ULB ਅੱਯੂਬ ਨੇ ਉੱਤਰ ਦੇ ਕੇ ਆਖਿਆ, BSB BSB: Then Job answered:
2 ULB "ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ? BSB BSB: “Yes, I know that it is so, but how can a mortal be righteous before God?
3 ULB ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ। BSB BSB: If one wished to contend with God, he could not answer Him one time out of a thousand.
4 ULB ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ? BSB BSB: God is wise in heart and mighty in strength. Who has resisted Him and prospered?
5 ULB ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ, BSB BSB: He moves mountains without their knowledge and overturns them in His anger.
6 ULB ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ। BSB BSB: He shakes the earth from its place, so that its foundations tremble.
7 ULB ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ। BSB BSB: He commands the sun not to shine; He seals off the stars.
8 ULB ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ। BSB BSB: He alone stretches out the heavens and treads on the waves of the sea.
9 ULB ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ। BSB BSB: He is the Maker of the Bear and Orion, of the Pleiades and the constellations of the south.
10 ULB ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ ਅਤੇ ਅਣਗਿਣਤ ਹਨ। BSB BSB: He does great things beyond searching out, and wonders without number.
11 ULB ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ। BSB BSB: Were He to pass by me, I would not see Him; were He to move, I would not recognize Him.
12 ULB ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ? BSB BSB: If He takes away, who can stop Him? Who dares to ask Him, ‘What are You doing?’
13 ULB ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ। BSB BSB: God does not restrain His anger; the helpers of Rahab cower beneath Him.
14 ULB ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ? BSB BSB: How then can I answer Him or choose my arguments against Him?
15 ULB ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਂਈ ਦੇ ਅੱਗੇ ਦੁਹਾਈ ਦੇ ਸਕਦਾ ਹਾਂ। BSB BSB: For even if I were right, I could not answer. I could only beg my Judge for mercy.
16 ULB ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ, BSB BSB: If I summoned Him and He answered me, I do not believe He would listen to my voice.
17 ULB ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ! BSB BSB: For He would crush me with a tempest and multiply my wounds without cause.
18 ULB ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ! BSB BSB: He does not let me catch my breath, but overwhelms me with bitterness.
19 ULB ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ? BSB BSB: If it is a matter of strength, He is indeed mighty! If it is a matter of justice, who can summon Him?
20 ULB ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਿਤ ਕਰੇਗਾ। BSB BSB: Even if I were righteous, my mouth would condemn me; if I were blameless, it would declare me guilty.
21 ULB ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ। BSB BSB: Though I am blameless, I have no concern for myself; I despise my own life.
22 ULB ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ! BSB BSB: It is all the same, and so I say, ‘He destroys both the blameless and the wicked.’
23 ULB ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਣ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ। BSB BSB: When the scourge brings sudden death, He mocks the despair of the innocent.
24 ULB ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ? BSB BSB: The earth is given into the hand of the wicked; He blindfolds its judges. If it is not He, then who is it?
25 ULB ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ। BSB BSB: My days are swifter than a runner; they flee without seeing good.
26 ULB ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ। BSB BSB: They sweep by like boats of papyrus, like an eagle swooping down on its prey.
27 ULB ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ। BSB BSB: If I were to say, ‘I will forget my complaint and change my expression and smile,’
28 ULB ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ। BSB BSB: I would still dread all my sufferings; I know that You will not acquit me.
29 ULB ਮੈਂ ਤਾਂ ਦੋਸ਼ੀ ਠਹਿਰਾਂਗਾ, ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ? BSB BSB: Since I am already found guilty, why should I labor in vain?
30 ULB ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ, BSB BSB: If I should wash myself with snow and cleanse my hands with lye,
31 ULB ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ। BSB BSB: then You would plunge me into the pit, and even my own clothes would despise me.
32 ULB ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ। BSB BSB: For He is not a man like me, that I can answer Him, that we can take each other to court.
33 ULB ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ, BSB BSB: Nor is there a mediator between us, to lay his hand upon us both.
34 ULB ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ। BSB BSB: Let Him remove His rod from me, so that His terror will no longer frighten me.
35 ULB ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ। BSB BSB: Then I would speak without fear of Him. But as it is, I am on my own.
Select verses for actions: Enter goes to them and Escape comes back.