2 ULB ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। BSB BSB: He was with God in the beginning.
4 ULB ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। BSB BSB: In Him was life, and that life was the light of men.
5 ULB ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। BSB BSB: The Light shines in the darkness, and the darkness has not overcome it.
7 ULB ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। BSB BSB: He came as a witness to testify about the Light, so that through him everyone might believe.
8 ULB ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। BSB BSB: He himself was not the Light, but he came to testify about the Light.
9 ULB ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। BSB BSB: The true Light, who gives light to everyone, was coming into the world.
10 ULB ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। BSB BSB: He was in the world, and though the world was made through Him, the world did not recognize Him.
11 ULB ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। BSB BSB: He came to His own, and His own did not receive Him.
12 ULB ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। BSB BSB: But to all who did receive Him, to those who believed in His name, He gave the right to become children of God—
13 ULB ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। BSB BSB: children born not of blood, nor of the desire or will of man, but born of God.
15 ULB ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।” BSB BSB: John testified concerning Him. He cried out, saying, “This is He of whom I said, ‘He who comes after me has surpassed me because He was before me.’”
16 ULB ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l BSB BSB: From His fullness we have all received grace upon grace.
17 ULB ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ। BSB BSB: For the law was given through Moses; grace and truth came through Jesus Christ.
19 ULB ਯਰੂਸ਼ਲਮ ਦੇ ਯਹੂਦੀਆਂ ਨੇ ਕੁੱਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” BSB BSB: And this was John’s testimony when the Jews of Jerusalem sent priests and Levites to ask him, “Who are you?”
20 ULB ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।” BSB BSB: He did not refuse to confess, but openly declared, “I am not the Christ.”
22 ULB ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” BSB BSB: So they said to him, “Who are you? We need an answer for those who sent us. What do you say about yourself?”
23 ULB ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।” BSB BSB: John replied in the words of Isaiah the prophet: “I am a voice of one calling in the wilderness, ‘Make straight the way for the Lord.’”
24 ULB ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ। BSB BSB: Then the Pharisees who had been sent
25 ULB ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?” BSB BSB: asked him, “Why then do you baptize, if you are not the Christ, nor Elijah, nor the Prophet?”
26 ULB ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ। BSB BSB: “I baptize with water,” John replied, “but among you stands One you do not know.
27 ULB ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।” BSB BSB: He is the One who comes after me, the straps of whose sandals I am not worthy to untie.”
28 ULB ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ। BSB BSB: All this happened at Bethany beyond the Jordan, where John was baptizing.
29 ULB ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।” BSB BSB: The next day John saw Jesus coming toward him and said, “Look, the Lamb of God, who takes away the sin of the world!
30 ULB ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ। BSB BSB: This is He of whom I said, ‘A man who comes after me has surpassed me because He was before me.’
31 ULB ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।” BSB BSB: I myself did not know Him, but the reason I came baptizing with water was that He might be revealed to Israel.”
32 ULB ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ। BSB BSB: Then John testified, “I saw the Spirit descending from heaven like a dove and resting on Him.
33 ULB “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ BSB BSB: I myself did not know Him, but the One who sent me to baptize with water told me, ‘The man on whom you see the Spirit descend and rest is He who will baptize with the Holy Spirit.’
34 ULB ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।” BSB BSB: I have seen and testified that this is the Son of God.”
35 ULB ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ। BSB BSB: The next day John was there again with two of his disciples.
36 ULB ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।” BSB BSB: When he saw Jesus walking by, he said, “Look, the Lamb of God!”
37 ULB ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ। BSB BSB: And when the two disciples heard him say this, they followed Jesus.
38 ULB ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?” BSB BSB: Jesus turned and saw them following. “What do you want?” He asked. They said to Him, “Rabbi” (which means Teacher), “where are You staying?”
39 ULB ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ। BSB BSB: “Come and see,” He replied. So they went and saw where He was staying, and spent that day with Him. It was about the tenth hour.
40 ULB ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ। BSB BSB: Andrew, Simon Peter’s brother, was one of the two who heard John’s testimony and followed Jesus.
41 ULB ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ” BSB BSB: He first found his brother Simon and told him, “We have found the Messiah” (which is translated as Christ).
42 ULB ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”। BSB BSB: Andrew brought him to Jesus, who looked at him and said, “You are Simon son of John. You will be called Cephas” (which is translated as Peter).
43 ULB ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।” BSB BSB: The next day Jesus decided to set out for Galilee. Finding Philip, He told him, “Follow Me.”
45 ULB ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” BSB BSB: Philip found Nathanael and told him, “We have found the One Moses wrote about in the Law, the One the prophets foretold—Jesus of Nazareth, the son of Joseph.”
46 ULB ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” BSB BSB: “Can anything good come from Nazareth?” Nathanael asked. “Come and see,” said Philip.
47 ULB ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” BSB BSB: When Jesus saw Nathanael approaching, He said of him, “Here is a true Israelite, in whom there is no deceit.”
48 ULB ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” BSB BSB: “How do You know me?” Nathanael asked. Jesus replied, “Before Philip called you, I saw you under the fig tree.”
49 ULB ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” BSB BSB: “Rabbi,” Nathanael answered, “You are the Son of God! You are the King of Israel!”
50 ULB ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” BSB BSB: Jesus said to him, “Do you believe just because I told you I saw you under the fig tree? You will see greater things than these.”
51 ULB ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।” BSB BSB: Then He declared, “Truly, truly, I tell you, you will all see heaven open and the angels of God ascending and descending on the Son of Man.”