1 ULB ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ। BSB BSB: Now there was a man of the Pharisees named Nicodemus, a leader of the Jews.
2 ULB ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।” BSB BSB: He came to Jesus at night and said, “Rabbi, we know that You are a teacher who has come from God. For no one could perform the signs You are doing if God were not with him.”
3 ULB ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।” BSB BSB: Jesus replied, “Truly, truly, I tell you, no one can see the kingdom of God unless he is born again.”
4 ULB ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?” BSB BSB: “How can a man be born when he is old?” Nicodemus asked. “Can he enter his mother’s womb a second time to be born?”
5 ULB ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। BSB BSB: Jesus answered, “Truly, truly, I tell you, no one can enter the kingdom of God unless he is born of water and the Spirit.
6 ULB ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। BSB BSB: Flesh is born of flesh, but spirit is born of the Spirit.
7 ULB ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ BSB BSB: Do not be amazed that I said, ‘You must be born again.’
8 ULB ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।” BSB BSB: The wind blows where it wishes. You hear its sound, but you do not know where it comes from or where it is going. So it is with everyone born of the Spirit.”
9 ULB ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?” BSB BSB: “How can this be?” Nicodemus asked.
10 ULB ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? BSB BSB: “You are Israel’s teacher,” said Jesus, “and you do not understand these things?
11 ULB ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। BSB BSB: Truly, truly, I tell you, we speak of what we know, and we testify to what we have seen, and yet you people do not accept our testimony.
12 ULB ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? BSB BSB: If I have told you about earthly things and you do not believe, how will you believe if I tell you about heavenly things?
13 ULB ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ। BSB BSB: No one has ascended into heaven except the One who descended from heaven—the Son of Man.
14 ULB ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। BSB BSB: Just as Moses lifted up the snake in the wilderness, so the Son of Man must be lifted up,
15 ULB ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” BSB BSB: that everyone who believes in Him may have eternal life.
17 ULB ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। BSB BSB: For God did not send His Son into the world to condemn the world, but to save the world through Him.
18 ULB ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। BSB BSB: Whoever believes in Him is not condemned, but whoever does not believe has already been condemned, because he has not believed in the name of God’s one and only Son.
19 ULB ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। BSB BSB: And this is the verdict: The Light has come into the world, but men loved the darkness rather than the Light because their deeds were evil.
20 ULB ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। BSB BSB: Everyone who does evil hates the Light, and does not come into the Light for fear that his deeds will be exposed.
21 ULB ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ। BSB BSB: But whoever practices the truth comes into the Light, so that it may be seen clearly that what he has done has been accomplished in God.”
22 ULB ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ। BSB BSB: After this, Jesus and His disciples went into the Judean countryside, where He spent some time with them and baptized.
23 ULB ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ। BSB BSB: Now John was also baptizing at Aenon near Salim, because the water was plentiful there, and people kept coming to be baptized.
24 ULB ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ। BSB BSB: (For John had not yet been thrown into prison.)
25 ULB ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ। BSB BSB: Then a dispute arose between John’s disciples and a certain Jew over the issue of ceremonial washing.
26 ULB ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।” BSB BSB: So John’s disciples came to him and said, “Look, Rabbi, the One who was with you beyond the Jordan, the One you testified about—He is baptizing, and everyone is going to Him.”
27 ULB ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।” BSB BSB: John replied, “A man can receive only what is given him from heaven.
28 ULB ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।” BSB BSB: You yourselves can testify that I said, ‘I am not the Christ, but am sent ahead of Him.’
29 ULB ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ। BSB BSB: The bride belongs to the bridegroom. The friend of the bridegroom stands and listens for him, and is overjoyed to hear the bridegroom’s voice. That joy is mine, and it is now complete.
30 ULB ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ। BSB BSB: He must increase; I must decrease.
31 ULB “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ। BSB BSB: The One who comes from above is above all. The one who is from the earth belongs to the earth and speaks as one from the earth. The One who comes from heaven is above all.
32 ULB ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। BSB BSB: He testifies to what He has seen and heard, yet no one accepts His testimony.
33 ULB ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। BSB BSB: Whoever accepts His testimony has certified that God is truthful.
34 ULB ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ। BSB BSB: For the One whom God has sent speaks the words of God, for God gives the Spirit without limit.
35 ULB ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ। BSB BSB: The Father loves the Son and has placed all things in His hands.
36 ULB ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।” BSB BSB: Whoever believes in the Son has eternal life. Whoever rejects the Son will not see life. Instead, the wrath of God remains on him.”