1 ULB ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ। BSB BSB: When Jesus realized that the Pharisees were aware He was gaining and baptizing more disciples than John
2 ULB ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ। BSB BSB: (although it was not Jesus who baptized, but His disciples),
3 ULB ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ। BSB BSB: He left Judea and returned to Galilee.
4 ULB ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ। BSB BSB: Now He had to pass through Samaria.
5 ULB ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ। BSB BSB: So He came to a town of Samaria called Sychar, near the plot of ground that Jacob had given to his son Joseph.
6 ULB ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ। BSB BSB: Since Jacob’s well was there, Jesus, weary from His journey, sat down by the well. It was about the sixth hour.
7 ULB ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।” BSB BSB: When a Samaritan woman came to draw water, Jesus said to her, “Give Me a drink.”
8 ULB ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ। BSB BSB: (His disciples had gone into the town to buy food.)
9 ULB ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ। BSB BSB: “You are a Jew,” said the woman. “How can You ask for a drink from me, a Samaritan woman?” (For Jews do not associate with Samaritans.)
10 ULB ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।” BSB BSB: Jesus answered, “If you knew the gift of God and who is asking you for a drink, you would have asked Him, and He would have given you living water.”
11 ULB ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ। BSB BSB: “Sir,” the woman replied, “You have nothing to draw with and the well is deep. Where then will You get this living water?
12 ULB ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।” BSB BSB: Are You greater than our father Jacob, who gave us this well and drank from it himself, as did his sons and his livestock?”
13 ULB ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ। BSB BSB: Jesus said to her, “Everyone who drinks this water will be thirsty again.
14 ULB ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।” BSB BSB: But whoever drinks the water I give him will never thirst. Indeed, the water I give him will become in him a fount of water springing up to eternal life.”
15 ULB ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।” BSB BSB: The woman said to Him, “Sir, give me this water so that I will not get thirsty and have to keep coming here to draw water.”
16 ULB ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।” BSB BSB: Jesus told her, “Go, call your husband and come back.”
17 ULB ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ। BSB BSB: “I have no husband,” the woman replied. Jesus said to her, “You are correct to say that you have no husband.
18 ULB ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।” BSB BSB: In fact, you have had five husbands, and the man you now have is not your husband. You have spoken truthfully.”
19 ULB ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ। BSB BSB: “Sir,” the woman said, “I see that You are a prophet.
21 ULB ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। BSB BSB: “Believe Me, woman,” Jesus replied, “a time is coming when you will worship the Father neither on this mountain nor in Jerusalem.
23 ULB ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ। BSB BSB: But a time is coming and has now come when the true worshipers will worship the Father in spirit and in truth, for the Father is seeking such as these to worship Him.
24 ULB ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।” BSB BSB: God is Spirit, and His worshipers must worship Him in spirit and in truth.”
25 ULB ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁੱਝ ਦੀ ਦੱਸੇਗਾ।” BSB BSB: The woman said, “I know that Messiah” (called Christ) “is coming. When He comes, He will explain everything to us.”
26 ULB ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।” BSB BSB: Jesus answered, “I who speak to you am He.”
27 ULB ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?” BSB BSB: Just then His disciples returned and were surprised that He was speaking with a woman. But no one asked Him, “What do You want from her?” or “Why are You talking with her?”
28 ULB ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ। BSB BSB: Then the woman left her water jar, went back into the town, and said to the people,
29 ULB “ਇੱਕ ਮਨੁੱਖ ਨੇ ਮੈਨੂੰ ਉਹ ਕੁੱਝ ਦੱਸਿਆ, ਜੋ ਕੁੱਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?” BSB BSB: “Come, see a man who told me everything I ever did. Could this be the Christ?”
30 ULB ਤਦ ਉਹ ਯਿਸੂ ਨੂੰ ਵੇਖਣ ਗਏ। BSB BSB: So they left the town and made their way toward Jesus.
31 ULB ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।” BSB BSB: Meanwhile the disciples urged Him, “Rabbi, eat something.”
32 ULB ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁੱਝ ਨਹੀਂ ਪਤਾ।” BSB BSB: But He told them, “I have food to eat that you know nothing about.”
33 ULB ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?” BSB BSB: So the disciples asked one another, “Could someone have brought Him food?”
34 ULB ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ। BSB BSB: Jesus explained, “My food is to do the will of Him who sent Me and to finish His work.
35 ULB ਜਦੋਂ ਤੁਸੀਂ ਕੁੱਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ। BSB BSB: Do you not say, ‘There are still four months until the harvest’? I tell you, lift up your eyes and look at the fields, for they are ripe for harvest.
36 ULB ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। BSB BSB: Already the reaper draws his wages and gathers a crop for eternal life, so that the sower and the reaper may rejoice together.
37 ULB ਇਹ ਕਹਾਵਤ ਸੱਚੀ ਹੈ, ‘ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’ BSB BSB: For in this case the saying ‘One sows and another reaps’ is true.
38 ULB ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।” BSB BSB: I sent you to reap what you have not worked for; others have done the hard work, and now you have taken up their labor.”
39 ULB ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁੱਝ ਦੱਸਿਆ ਜੋ ਮੈਂ ਕੀਤਾ ਹੈ।” BSB BSB: Many of the Samaritans from that town believed in Jesus because of the woman’s testimony, “He told me everything I ever did.”
40 ULB ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ। BSB BSB: So when the Samaritans came to Him, they asked Him to stay with them, and He stayed two days.
41 ULB ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ। BSB BSB: And many more believed because of His message.
42 ULB ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।” BSB BSB: They said to the woman, “We now believe not only because of your words; we have heard for ourselves, and we know that this man truly is the Savior of the world.”
43 ULB ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ। BSB BSB: After two days, Jesus left for Galilee.
44 ULB ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। BSB BSB: Now He Himself had testified that a prophet has no honor in his own hometown.
45 ULB ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ। BSB BSB: Yet when He arrived, the Galileans welcomed Him. They had seen all the great things He had done in Jerusalem at the feast, for they had gone there as well.
46 ULB ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ। BSB BSB: So once again He came to Cana in Galilee, where He had turned the water into wine. And there was a royal official whose son lay sick at Capernaum.
47 ULB ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਨੌਕਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਨੌਕਰ ਮਰਨ ਵਾਲਾ ਸੀ। BSB BSB: When he heard that Jesus had come from Judea to Galilee, he went and begged Him to come down and heal his son, who was about to die.
48 ULB ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।” BSB BSB: Jesus said to him, “Unless you people see signs and wonders, you will never believe.”
49 ULB ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।” BSB BSB: “Sir,” the official said, “come down before my child dies.”
50 ULB ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ। BSB BSB: “Go,” said Jesus. “Your son will live.” The man took Jesus at His word and departed.
51 ULB ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।” BSB BSB: And while he was still on the way, his servants met him with the news that his boy was alive.
52 ULB ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।” BSB BSB: So he inquired as to the hour when his son had recovered, and they told him, “The fever left him yesterday at the seventh hour.”
53 ULB ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ। BSB BSB: Then the father realized that this was the very hour in which Jesus had told him, “Your son will live.” And he and all his household believed.
54 ULB ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ। BSB BSB: This was now the second sign that Jesus performed after coming from Judea into Galilee.