1 ULB ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ। BSB BSB: But Jesus went to the Mount of Olives.
2 ULB ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। BSB BSB: Early in the morning He went back into the temple courts. All the people came to Him, and He sat down to teach them.
3 ULB ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ। BSB BSB: The scribes and Pharisees, however, brought to Him a woman caught in adultery. They made her stand before them
4 ULB ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ BSB BSB: and said, “Teacher, this woman was caught in the act of adultery.
5 ULB ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?” BSB BSB: In the Law Moses commanded us to stone such a woman. So what do You say?”
6 ULB ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁੱਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁੱਝ ਲਿਖਣ ਲੱਗ ਪਿਆ। BSB BSB: They said this to test Him, in order to have a basis for accusing Him. But Jesus bent down and began to write on the ground with His finger.
7 ULB ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।” BSB BSB: When they continued to question Him, He straightened up and said to them, “Let him who is without sin among you be the first to cast a stone at her.”
8 ULB ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁੱਝ ਲਿਖਣ ਲੱਗ ਪਿਆ। BSB BSB: And again He bent down and wrote on the ground.
9 ULB ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ। BSB BSB: When they heard this, they began to go away one by one, beginning with the older ones, until only Jesus was left, with the woman standing there.
10 ULB ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?” BSB BSB: Then Jesus straightened up and asked her, “Woman, where are your accusers? Has no one condemned you?”
11 ULB ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।” BSB BSB: “No one, Lord,” she answered. “Then neither do I condemn you,” Jesus declared. “Now go and sin no more.”
12 ULB ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।” BSB BSB: Once again, Jesus spoke to the people and said, “I am the light of the world. Whoever follows Me will never walk in the darkness, but will have the light of life.”
13 ULB ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।” BSB BSB: So the Pharisees said to Him, “You are testifying about Yourself; Your testimony is not valid.”
14 ULB ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ। BSB BSB: Jesus replied, “Even if I testify about Myself, My testimony is valid, because I know where I came from and where I am going. But you do not know where I came from or where I am going.
15 ULB ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ। BSB BSB: You judge according to the flesh; I judge no one.
16 ULB ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। BSB BSB: But even if I do judge, My judgment is true, because I am not alone; I am with the Father who sent Me.
17 ULB ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ। BSB BSB: Even in your own Law it is written that the testimony of two men is valid.
18 ULB ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।” BSB BSB: I am One who testifies about Myself, and the Father, who sent Me, also testifies about Me.”
19 ULB ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।” BSB BSB: “Where is Your Father?” they asked Him. “You do not know Me or My Father,” Jesus answered. “If you knew Me, you would know My Father as well.”
20 ULB ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ। BSB BSB: He spoke these words while teaching in the temple courts, near the treasury. Yet no one seized Him, because His hour had not yet come.
21 ULB ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।” BSB BSB: Again He said to them, “I am going away, and you will look for Me, but you will die in your sin. Where I am going, you cannot come.”
22 ULB ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ’।” BSB BSB: So the Jews began to ask, “Will He kill Himself, since He says, ‘Where I am going, you cannot come’?”
23 ULB ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। BSB BSB: Then He told them, “You are from below; I am from above. You are of this world; I am not of this world.
24 ULB ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।” BSB BSB: That is why I told you that you would die in your sins. For unless you believe that I am He, you will die in your sins.”
25 ULB ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ। BSB BSB: “Who are You?” they asked. “Just what I have been telling you from the beginning,” Jesus replied.
26 ULB ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।” BSB BSB: “I have much to say about you and much to judge. But the One who sent Me is truthful, and what I have heard from Him, I tell the world.”
27 ULB ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ। BSB BSB: They did not understand that He was telling them about the Father.
28 ULB ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁੱਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁੱਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ। BSB BSB: So Jesus said, “When you have lifted up the Son of Man, then you will know that I am He, and that I do nothing on My own, but speak exactly what the Father has taught Me.
29 ULB ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।” BSB BSB: He who sent Me is with Me. He has not left Me alone, because I always do what pleases Him.”
30 ULB ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ। BSB BSB: As Jesus spoke these things, many believed in Him.
31 ULB ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। BSB BSB: So He said to the Jews who had believed Him, “If you continue in My word, you are truly My disciples.
32 ULB ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।” BSB BSB: Then you will know the truth, and the truth will set you free.”
33 ULB ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?” BSB BSB: “We are Abraham’s descendants,” they answered. “We have never been slaves to anyone. How can You say we will be set free?”
34 ULB ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ। BSB BSB: Jesus replied, “Truly, truly, I tell you, everyone who sins is a slave to sin.
35 ULB ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। BSB BSB: A slave does not remain in the house forever, but a son remains forever.
36 ULB ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋਵੋਂਗੇ। BSB BSB: So if the Son sets you free, you will be free indeed.
37 ULB ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ। BSB BSB: I know you are Abraham’s descendants, but you are trying to kill Me because My word has no place within you.
38 ULB ਮੈਂ ਤੁਹਾਨੂੰ ਉਹੀ ਕੁੱਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁੱਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।” BSB BSB: I speak of what I have seen in the presence of the Father, and you do what you have heard from your father.”
39 ULB ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ। BSB BSB: “Abraham is our father,” they replied. “If you were children of Abraham,” said Jesus, “you would do the works of Abraham.
40 ULB ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁੱਝ ਨਹੀਂ ਸੀ ਕੀਤਾ BSB BSB: But now you are trying to kill Me, a man who has told you the truth that I heard from God. Abraham never did such a thing.
41 ULB ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।” BSB BSB: You are doing the works of your father.” “We are not illegitimate children,” they declared. “Our only Father is God Himself.”
42 ULB ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ। BSB BSB: Jesus said to them, “If God were your Father, you would love Me, for I have come here from God. I have not come on My own, but He sent Me.
43 ULB ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ। BSB BSB: Why do you not understand what I am saying? It is because you are unable to accept My message.
45 ULB ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ। BSB BSB: But because I speak the truth, you do not believe Me!
46 ULB ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ? BSB BSB: Which of you can prove Me guilty of sin? If I speak the truth, why do you not believe Me?
47 ULB ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।” BSB BSB: Whoever belongs to God hears the words of God. The reason you do not hear is that you do not belong to God.”
48 ULB ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।” BSB BSB: The Jews answered Him, “Are we not right to say that You are a Samaritan and You have a demon?”
49 ULB ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ। BSB BSB: “I do not have a demon,” Jesus replied, “but I honor My Father, and you dishonor Me.
50 ULB ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ। BSB BSB: I do not seek My own glory. There is One who seeks it, and He is the Judge.
51 ULB ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” BSB BSB: Truly, truly, I tell you, if anyone keeps My word, he will never see death.”
52 ULB ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। BSB BSB: “Now we know that You have a demon!” declared the Jews. “Abraham died, and so did the prophets, yet You say that anyone who keeps Your word will never taste death.
53 ULB ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?” BSB BSB: Are You greater than our father Abraham? He died, as did the prophets. Who do You claim to be?”
54 ULB ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ। BSB BSB: Jesus answered, “If I glorify Myself, My glory means nothing. The One who glorifies Me is My Father, of whom you say, ‘He is our God.’
55 ULB ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ। BSB BSB: You do not know Him, but I know Him. If I said I did not know Him, I would be a liar like you. But I do know Him, and I keep His word.
57 ULB ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।” BSB BSB: Then the Jews said to Him, “You are not yet fifty years old, and You have seen Abraham?”
59 ULB ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ। BSB BSB: At this, they picked up stones to throw at Him. But Jesus was hidden and went out of the temple area.
Select verses for actions: Enter goes to them and Escape comes back.