1 ULB ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ। BSB BSB: Then the whole congregation of Israel assembled at Shiloh and set up the Tent of Meeting there. And though the land was subdued before them,
2 ULB ਇਸਰਾਏਲੀਆਂ ਵਿੱਚ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿਨ੍ਹਾਂ ਨੂੰ ਵਿਰਾਸਤ ਨਹੀਂ ਵੰਡੀ ਗਈ। BSB BSB: there were still seven tribes of Israel who had not yet received their inheritance.
3 ULB ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਵਿੱਚ ਜਾ ਕੇ ਕਬਜ਼ਾ ਕਰਨ ਦੇ ਲਈ, ਜਿਹੜਾ ਤੁਹਾਡਿਆਂ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ, ਕਦੋਂ ਤੱਕ ਦੇਰ ਕਰੋਂਗੇ? BSB BSB: So Joshua said to the Israelites, “How long will you put off entering and possessing the land that the LORD, the God of your fathers, has given you?
4 ULB ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫਿਰ ਮੈਂ ਉਹਨਾਂ ਨੂੰ ਭੇਜਾਂਗਾ ਅਤੇ ਉਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ ਅਨੁਸਾਰ ਉਹ ਨੂੰ ਦੱਸਣ, ਫਿਰ ਉਹ ਮੇਰੇ ਕੋਲ ਆਉਣ। BSB BSB: Appoint three men from each tribe, and I will send them out to survey the land and map it out, according to the inheritance of each. Then they will return to me
5 ULB ਉਹ ਉਸ ਨੂੰ ਸੱਤਾਂ ਹਿੱਸਿਆਂ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜ੍ਹਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉਤਰ ਵੱਲ ਖੜ੍ਹਾ ਰਹੇ। BSB BSB: and divide the land into seven portions. Judah shall remain in their territory in the south, and the house of Joseph shall remain in their territory in the north.
6 ULB ਤਦ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਹਨਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਹਿੱਸਾ ਪਾਵਾਂਗਾ। BSB BSB: When you have mapped out the seven portions of land and brought it to me, I will cast lots for you here in the presence of the LORD our God.
7 ULB ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਭਾਗ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਹਨਾਂ ਦੀ ਮਿਲਖ ਹੈ ਅਤੇ ਗਾਦ ਅਤੇ ਰਊਬੇਨ, ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ ਸੀ। BSB BSB: The Levites, however, have no portion among you, because their inheritance is the priesthood of the LORD. And Gad, Reuben, and half the tribe of Manasseh have already received the inheritance that Moses the servant of the LORD gave them beyond the Jordan to the east.”
8 ULB ਉਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਹਨਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫਿਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਇਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਭਾਗ ਪਾਵਾਂਗਾ। BSB BSB: As the men got up to go out, Joshua commanded them to map out the land, saying, “Go and survey the land, map it out, and return to me. Then I will cast lots for you here in Shiloh in the presence of the LORD.”
9 ULB ਉਸ ਤੋਂ ਬਾਅਦ ਉਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਹਨਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆਂ ਵਿੱਚ ਕਰਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਉਹ ਯਹੋਸ਼ੁਆ ਕੋਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ। BSB BSB: So the men departed and went throughout the land, mapping it city by city into seven portions. Then they returned with the document to Joshua at the camp in Shiloh.
10 ULB ਯਹੋਸ਼ੁਆ ਨੇ ਉਹਨਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਪਰਚੀਆਂ ਪਾਈਆਂ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਹਨਾਂ ਦੇ ਹਿੱਸਿਆਂ ਅਨੁਸਾਰ ਵੰਡ ਦਿੱਤਾ। BSB BSB: And Joshua cast lots for them in the presence of the LORD at Shiloh, where he distributed the land to the Israelites according to their divisions.
11 ULB ਬਿਨਯਾਮੀਨੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਹਨਾਂ ਦੇ ਭਾਗ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿੱਚਕਾਰ ਨਿੱਕਲੀ। BSB BSB: The first lot came up for the clans of the tribe of Benjamin. Their allotted territory lay between the tribes of Judah and Joseph:
12 ULB ਉਤਰ ਪਾਸੇ ਉਹਨਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉਤਰ ਵੱਲ ਯਰੀਹੋ ਦੀ ਉਚਿਆਈ ਨੂੰ ਚੜ੍ਹ ਕੇ ਪੱਛਮ ਵੱਲੋਂ ਪਹਾੜੀ ਦੇਸ ਦੇ ਰਸਤੇ ਤੋਂ ਚੜ੍ਹੀ ਅਤੇ ਉਹ ਦਾ ਫੈਲਾਓ ਬੈਤ ਆਵਨ ਦੀ ਉਜਾੜ ਤੱਕ ਸੀ। BSB BSB: On the north side their border began at the Jordan, went up past the northern slope of Jericho, headed west through the hill country, and came out at the wilderness of Beth-aven.
13 ULB ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੱਕ ਦੱਖਣ ਵੱਲ ਗਈ ਜਿਹੜਾ ਬੈਤ-ਏਲ ਹੈ, ਫਿਰ ਉਹ ਹੱਦ ਅਤਰੋਥ ਅੱਦਾਰ ਨੂੰ ਉਸ ਪਹਾੜ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ ਹੋਰੋਨ ਦੇ ਦੱਖਣ ਦੀ ਵੱਲ ਹੈ। BSB BSB: From there the border crossed over to the southern slope of Luz (that is, Bethel) and went down to Ataroth-addar on the hill south of Lower Beth-horon.
14 ULB ਤਾਂ ਉਹ ਹੱਦ ਹੇਠਾਂ ਜਾ ਕੇ ਲਹਿੰਦੇ ਪਾਸੇ ਉਸ ਪਹਾੜ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ ਬਆਲ ਤੱਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਇਹ ਪੱਛਮ ਦਾ ਪਾਸਾ ਸੀ। BSB BSB: On the west side the border curved southward from the hill facing Beth-horon on the south and came out at Kiriath-baal (that is, Kiriath-jearim), a city of the sons of Judah. This was the western side.
15 ULB ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਤੋਂ ਸੀ ਅਤੇ ਉਹ ਹੱਦ ਲਹਿੰਦੀ ਵੱਲ ਜਾ ਕੇ ਨਫ਼ਤੋਆਹ ਦੇ ਪਾਣੀਆਂ ਦੇ ਸੋਤੇ ਤੱਕ ਪਹੁੰਚੀ। BSB BSB: On the south side the border began at the outskirts of Kiriath-jearim and extended westward to the spring at the Waters of Nephtoah.
16 ULB ਫਿਰ ਉਹ ਹੱਦ ਉਸ ਪਹਾੜ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ ਰੋਗੇਲ ਨੂੰ ਉਤਰੀ। BSB BSB: Then it went down to the foot of the hill that faces the Valley of Ben-hinnom at the northern end of the Valley of Rephaim and ran down the Valley of Hinnom toward the southern slope of the Jebusites and downward to En-rogel.
17 ULB ਫਿਰ ਉਹ ਉਤਰ ਵੱਲ ਜਾ ਕੇ ਏਨ ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੱਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਉਤਰੀ। BSB BSB: From there it curved northward and proceeded to En-shemesh and on to Geliloth facing the Ascent of Adummim, and continued down to the Stone of Bohan son of Reuben.
18 ULB ਉਹ ਅਰਾਬਾਹ ਦੇ ਅੱਗੇ ਚੜ੍ਹਾਈ ਤੱਕ ਉਤਰ ਵੱਲ ਲੰਘੀ ਤਾਂ ਅਰਾਬਾਹ ਨੂੰ ਉਤਰੀ। BSB BSB: Then it went on to the northern slope of Beth-arabah and went down into the valley.
19 ULB ਫਿਰ ਉਹ ਹੱਦ ਬੈਤ ਹਾਗਲਾਹ ਦੀ ਚੜ੍ਹਾਈ ਤੱਕ ਉਤਰ ਵੱਲ ਪਹੁੰਚੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੱਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੱਕ ਸੀ। ਇਹ ਦੱਖਣ ਦੀ ਹੱਦ ਸੀ। BSB BSB: The border continued to the northern slope of Beth-hoglah and came out at the northern bay of the Salt Sea, at the mouth of the Jordan. This was the southern border.
20 ULB ਪੂਰਬ ਦੇ ਪਾਸੇ ਉਹ ਦੀ ਹੱਦ ਯਰਦਨ ਸੀ। ਇਹ ਬਿਨਯਾਮੀਨੀਆਂ ਦੀ ਮਿਲਖ ਦੀਆਂ ਆਲੇ-ਦੁਆਲੇ ਦੀਆਂ ਹੱਦਾਂ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ। BSB BSB: On the east side the border was the Jordan. These were the borders around the inheritance of the clans of the tribe of Benjamin.
21 ULB ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸਨ, ਯਰੀਹੋ ਅਤੇ ਬੈਤ ਹਾਗਲਾਹ ਅਤੇ ਏਮਕ ਕਸੀਸ BSB BSB: These were the cities of the clans of the tribe of Benjamin: Jericho, Beth-hoglah, Emek-keziz,
22 ULB ਅਤੇ ਬੈਤ ਅਰਾਬਾਹ ਅਤੇ ਸਮਾਰਯਿਮ ਅਤੇ ਬੈਤ-ਏਲ BSB BSB: Beth-arabah, Zemaraim, Bethel,
23 ULB ਅਤੇ ਅੱਵੀਮ ਅਤੇ ਪਾਰਾਹ ਅਤੇ ਅਫ਼ਰਾਹ BSB BSB: Avvim, Parah, Ophrah,
24 ULB ਅਤੇ ਕਫ਼ਰਅੱਮੋਨੀ ਅਤੇ ਆਫ਼ਨੀ ਅਤੇ ਗਾਬਾ। ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ BSB BSB: Chephar-ammoni, Ophni, and Geba—twelve cities, along with their villages.
25 ULB ਗਿਬਓਨ ਅਤੇ ਰਾਮਾਹ ਅਤੇ ਬਏਰੋਥ BSB BSB: Gibeon, Ramah, Beeroth,
27 ULB ਅਤੇ ਰਕਮ ਅਤੇ ਯਿਰਪਏਲ ਅਤੇ ਤਰਲਾਹ BSB BSB: Rekem, Irpeel, Taralah,
28 ULB ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਬ ਕਿਰਯਥ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। ਇਹ ਬਿਨਯਾਮੀਨੀਆਂ ਦਾ ਹਿੱਸਾ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ। BSB BSB: Zelah, Haeleph, Jebus (that is, Jerusalem), Gibeah, and Kiriath-jearim—fourteen cities, along with their villages. This was the inheritance of the clans of the tribe of Benjamin.
Select verses for actions: Enter goes to them and Escape comes back.