1 ULB ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ। BSB BSB: Then Joshua son of Nun secretly sent two spies from Shittim, saying, “Go, inspect the land, especially Jericho.” So they went and entered the house of a prostitute named Rahab and stayed there.
2 ULB ਤਦ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਇਸ ਦੇਸ ਦਾ ਭੇਦ ਲੈਣ ਲਈ ਆਏ ਹੋਏ ਹਨ। BSB BSB: And it was reported to the king of Jericho: “Behold, some men of Israel have come here tonight to spy out the land.”
3 ULB ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ। BSB BSB: So the king of Jericho sent to Rahab and said, “Bring out the men who came to you and entered your house, for they have come to spy out the whole land.”
4 ULB ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ। BSB BSB: But the woman had taken the two men and hidden them. So she said, “Yes, the men did come to me, but I did not know where they had come from.
5 ULB ਜਦ ਹਨੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ। BSB BSB: At dusk, when the gate was about to close, the men went out, and I do not know which way they went. Pursue them quickly, and you may catch them!”
6 ULB ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ। BSB BSB: (But Rahab had taken them up to the roof and hidden them among the stalks of flax that she had laid out there.)
7 ULB ਮਨੁੱਖ ਉਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੱਕ ਗਏ ਅਤੇ ਜਿਸ ਵੇਲੇ ਉਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਹਨਾਂ ਨੇ ਫਾਟਕ ਬੰਦ ਕਰ ਲਿਆ। BSB BSB: So the king’s men set out in pursuit of the spies along the road to the fords of the Jordan, and as soon as they had gone out, the gate was shut.
8 ULB ਉਹਨਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਉੱਤੇ ਗਈ। BSB BSB: Before the spies lay down for the night, Rahab went up on the roof
9 ULB ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ। BSB BSB: and said to them, “I know that the LORD has given you this land and that the fear of you has fallen on us, so that all who dwell in the land are melting in fear of you.
10 ULB ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਵ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ। BSB BSB: For we have heard how the LORD dried up the waters of the Red Sea before you when you came out of Egypt, and what you did to Sihon and Og, the two kings of the Amorites across the Jordan, whom you devoted to destruction.
11 ULB ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇਕੋ ਪਰਮੇਸ਼ੁਰ ਹੈ। BSB BSB: When we heard this, our hearts melted and everyone’s courage failed because of you, for the LORD your God is God in the heavens above and on the earth below.
12 ULB ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ। BSB BSB: Now therefore, please swear to me by the LORD that you will indeed show kindness to my family, because I showed kindness to you. Give me a sure sign
13 ULB ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ। BSB BSB: that you will spare the lives of my father and mother, my brothers and sisters, and all who belong to them, and that you will deliver us from death.”
14 ULB ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸੱਚਿਆਈ ਨਾਲ ਵਿਵਹਾਰ ਕਰਾਂਗੇ। BSB BSB: “Our lives for your lives!” the men agreed. “If you do not report our mission, we will show you kindness and faithfulness when the LORD gives us the land.”
15 ULB ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ। BSB BSB: Then Rahab let them down by a rope through the window, since the house where she lived was built into the wall of the city.
16 ULB ਉਸ ਨੇ ਉਹਨਾਂ ਨੂੰ ਆਖਿਆ, ਪਹਾੜ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ। BSB BSB: “Go to the hill country,” she said, “so that your pursuers will not find you. Hide yourselves there for three days until they have returned; then go on your way.”
17 ULB ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ। BSB BSB: The men said to her, “We will not be bound by this oath you made us swear
18 ULB ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇੱਕਠਿਆ ਕਰੀਂ। BSB BSB: unless, when we enter the land, you have tied this scarlet cord in the window through which you let us down, and unless you have brought your father and mother and brothers and all your family into your house.
19 ULB ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ੇ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ। BSB BSB: If anyone goes out the door of your house into the street, his blood will be on his own head, and we will be innocent. But if a hand is laid on anyone with you in the house, his blood will be on our heads.
20 ULB ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ। BSB BSB: And if you report our mission, we will be released from the oath you made us swear.”
21 ULB ਉਸ ਨੇ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਉਹਨਾਂ ਨੂੰ ਭੇਜ ਦਿੱਤਾ ਤਾਂ ਉਹ ਚਲੇ ਗਏ ਅਤੇ ਉਹ ਨੇ ਲਾਲ ਸੂਤ ਦੀ ਡੋਰੀ ਖਿੜਕੀ ਨਾਲ ਬੰਨ੍ਹ ਦਿੱਤੀ। BSB BSB: “Let it be as you say,” she replied, and she sent them away. And when they had gone, she tied the scarlet cord in the window.
22 ULB ਤਾਂ ਉਹ ਤੁਰ ਕੇ ਪਹਾੜ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ। BSB BSB: So the spies went out into the hill country and stayed there three days, until their pursuers had returned without finding them, having searched all along the road.
23 ULB ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ। BSB BSB: Then the two men started back, came down from the hill country, and crossed the river. So they came to Joshua son of Nun and reported all that had happened to them.
24 ULB ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ। BSB BSB: “The LORD has surely delivered the entire land into our hands,” they said to Joshua. “Indeed, all who dwell in the land are melting in fear of us.”
Select verses for actions: Enter goes to them and Escape comes back.