1 ULB ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ BSB BSB: Early the next morning Joshua got up and left Shittim with all the Israelites. They went as far as the Jordan, where they camped before crossing over.
2 ULB ਇਸ ਤਰ੍ਹਾਂ ਹੋਇਆ ਕਿ ਤਿੰਨ ਦਿਨਾਂ ਦੇ ਪਿੱਛੋਂ ਅਧਿਕਾਰੀ ਡੇਰੇ ਦੇ ਵਿਚਕਾਰ ਦੀ ਲੰਘੇ। BSB BSB: After three days the officers went through the camp
3 ULB ਉਹਨਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਸਥਾਨ ਤੋਂ ਕੂਚ ਕਰ ਕੇ ਉਹ ਦੇ ਪਿਛੇ ਪਿਛੇ ਚੱਲਿਓ। BSB BSB: and commanded the people: “When you see the ark of the covenant of the LORD your God being carried by the Levitical priests, you are to set out from your positions and follow it.
4 ULB ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ। BSB BSB: But keep a distance of about two thousand cubits between yourselves and the ark. Do not go near it, so that you can see the way to go, since you have never traveled this way before.”
5 ULB ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਕਿ ਆਪਣੇ ਆਪ ਨੂੰ ਪਵਿੱਤਰ ਕਰੋ, ਕਿਉਂ ਜੋ ਕੱਲ ਯਹੋਵਾਹ ਤੁਹਾਡੇ ਵਿੱਚ ਅਦਭੁਤ ਕੰਮ ਕਰੇਗਾ। BSB BSB: Then Joshua told the people, “Consecrate yourselves, for tomorrow the LORD will do wonders among you.”
6 ULB ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ। BSB BSB: And he said to the priests, “Take the ark of the covenant and go on ahead of the people.” So they carried the ark of the covenant and went ahead of them.
7 ULB ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ। BSB BSB: Now the LORD said to Joshua, “Today I will begin to exalt you in the sight of all Israel, so they may know that I am with you just as I was with Moses.
8 ULB ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ। BSB BSB: Command the priests carrying the ark of the covenant: ‘When you reach the edge of the waters, stand in the Jordan.’”
9 ULB ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ BSB BSB: So Joshua told the Israelites, “Come here and listen to the words of the LORD your God.”
10 ULB ਤਾਂ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿਚੋਂ ਜ਼ਰੂਰ ਬਾਹਰ ਕੱਢ ਦੇਵੇਗਾ। BSB BSB: He continued, “This is how you will know that the living God is among you and that He will surely drive out before you the Canaanites, Hittites, Hivites, Perizzites, Girgashites, Amorites, and Jebusites.
11 ULB ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ। BSB BSB: Behold, the ark of the covenant of the Lord of all the earth will go ahead of you into the Jordan.
12 ULB ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ। BSB BSB: Now choose twelve men from the tribes of Israel, one from each tribe.
13 ULB ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ। BSB BSB: When the feet of the priests who carry the ark of the LORD—the Lord of all the earth—touch down in the waters of the Jordan, its flowing waters will be cut off and will stand up in a heap.”
14 ULB ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ। BSB BSB: So when the people broke camp to cross the Jordan, the priests carried the ark of the covenant ahead of them.
15 ULB ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ। BSB BSB: Now the Jordan overflows its banks throughout the harvest season. But as soon as the priests carrying the ark reached the Jordan and their feet touched the water’s edge,
16 ULB ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਹੀ ਪਾਰ ਲੰਘੇ। BSB BSB: the flowing water stood still. It backed up as far upstream as Adam, a city in the area of Zarethan, while the water flowing toward the Sea of the Arabah (the Salt Sea) was completely cut off. So the people crossed over opposite Jericho.
17 ULB ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ। BSB BSB: The priests carrying the ark of the covenant of the LORD stood firm on dry ground in the middle of the Jordan, while all Israel crossed over the dry ground, until the entire nation had crossed the Jordan.
Select verses for actions: Enter goes to them and Escape comes back.