2 ULB ਯਹੋਵਾਹ ਨੇ ਉੱਤਰ ਦਿੱਤਾ, "ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।" BSB BSB: “Judah shall go up,” answered the LORD. “Indeed, I have delivered the land into their hands.”
3 ULB ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, "ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।" ਸੋ ਸ਼ਿਮਓਨ ਉਸ ਦੇ ਨਾਲ ਗਿਆ। BSB BSB: Then the men of Judah said to their brothers the Simeonites, “Come up with us to our allotted territory, and let us fight against the Canaanites. And we likewise will go with you to your territory.” So the Simeonites went with them.
4 ULB ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ। BSB BSB: When Judah attacked, the LORD delivered the Canaanites and Perizzites into their hands, and they struck down ten thousand men at Bezek.
5 ULB ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ। BSB BSB: And there they found Adoni-bezek and fought against him, striking down the Canaanites and Perizzites.
6 ULB ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ। BSB BSB: As Adoni-bezek fled, they pursued him, seized him, and cut off his thumbs and big toes.
7 ULB ਤਦ ਅਦੋਨੀ ਬਜ਼ਕ ਨੇ ਕਿਹਾ, "ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।" ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ। BSB BSB: Then Adoni-bezek said, “Seventy kings with their thumbs and big toes cut off have gathered the scraps under my table. As I have done to them, so God has repaid me.” And they brought him to Jerusalem, where he died.
8 ULB ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ। BSB BSB: Then the men of Judah fought against Jerusalem and captured it. They put the city to the sword and set it on fire.
9 ULB ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ। BSB BSB: Afterward, the men of Judah marched down to fight against the Canaanites living in the hill country, in the Negev, and in the foothills.
10 ULB ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਬਰਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ। BSB BSB: Judah also marched against the Canaanites who were living in Hebron (formerly known as Kiriath-arba), and they struck down Sheshai, Ahiman, and Talmai.
11 ULB ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ। BSB BSB: From there they marched against the inhabitants of Debir (formerly known as Kiriath-sepher).
12 ULB ਤਦ ਕਾਲੇਬ ਨੇ ਕਿਹਾ, "ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।" BSB BSB: And Caleb said, “To the man who strikes down Kiriath-sepher and captures it, I will give my daughter Acsah in marriage.”
13 ULB ਤਦ ਕਾਲੇਬ ਦੇ ਛੋਟੇ ਭਰਾ ਕਨਜ ਦੇ ਪੁੱਤਰ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ। BSB BSB: So Othniel son of Caleb’s younger brother Kenaz captured the city, and Caleb gave his daughter Acsah to him in marriage.
14 ULB ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, "ਤੂੰ ਕੀ ਚਾਹੁੰਦੀ ਹੈਂ?" BSB BSB: One day Acsah came to Othniel and urged him to ask her father for a field. When she got off her donkey, Caleb asked her, “What do you desire?”
15 ULB ਉਸ ਨੇ ਕਿਹਾ, "ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।" ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ। BSB BSB: “Give me a blessing,” she answered. “Since you have given me land in the Negev, give me springs of water as well.” So Caleb gave her both the upper and lower springs.
16 ULB ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ। BSB BSB: Now the descendants of Moses’ father-in-law, the Kenite, went up with the men of Judah from the City of Palms to the Wilderness of Judah in the Negev near Arad. They went to live among the people.
17 ULB ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ਼ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ। BSB BSB: Then the men of Judah went with their brothers the Simeonites, attacked the Canaanites living in Zephath, and devoted the city to destruction. So it was called Hormah.
18 ULB ਅਤੇ ਯਹੂਦਾਹ ਨੇ ਅੱਜ਼ਾਹ, ਅਸਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ। BSB BSB: And Judah also captured Gaza, Ashkelon, and Ekron—each with its territory.
19 ULB ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸੱਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ। BSB BSB: The LORD was with Judah, and they took possession of the hill country; but they could not drive out the inhabitants of the plains because they had chariots of iron.
20 ULB ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ। BSB BSB: Just as Moses had promised, Judah gave Hebron to Caleb, who drove out the descendants of the three sons of Anak.
22 ULB ਫਿਰ ਯੂਸੁਫ਼ ਦੇ ਘਰਾਣੇ ਨੇ ਬੈਤੇਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ। BSB BSB: The house of Joseph also attacked Bethel, and the LORD was with them.
23 ULB ਯੂਸੁਫ਼ ਦੇ ਘਰਾਣੇ ਨੇ ਬੈਤੇਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ। BSB BSB: They sent spies to Bethel (formerly known as Luz),
24 ULB ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, "ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।" BSB BSB: and when the spies saw a man coming out of the city, they said to him, “Please show us how to get into the city, and we will treat you kindly.”
25 ULB ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ। BSB BSB: So the man showed them the entrance to the city, and they put the city to the sword but released that man and all his family.
26 ULB ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ। BSB BSB: And the man went to the land of the Hittites, built a city, and called it Luz, which is its name to this day.
28 ULB ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ। BSB BSB: When Israel became stronger, they pressed the Canaanites into forced labor, but they never drove them out completely.
29 ULB ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ। BSB BSB: Ephraim also failed to drive out the Canaanites living in Gezer; so the Canaanites continued to dwell among them in Gezer.
30 ULB ਜ਼ਬੂਲੂਨ ਨੇ ਵੀ ਕਟਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ। BSB BSB: Zebulun failed to drive out the inhabitants of Kitron and Nahalol; so the Canaanites lived among them and served as forced laborers.
31 ULB ਆਸ਼ੇਰ ਨੇ ਵੀ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਦੇ ਵਾਸੀਆਂ ਨੂੰ ਨਾ ਕੱਢਿਆ BSB BSB: Asher failed to drive out the inhabitants of Acco, Sidon, Ahlab, Achzib, Helbah, Aphik, and Rehob.
32 ULB ਸਗੋਂ ਆਸ਼ੇਰੀ ਉਸ ਦੇਸ਼ ਦੇ ਵਾਸੀ ਕਨਾਨੀਆਂ ਦੇ ਵਿਚਕਾਰ ਹੀ ਵੱਸ ਗਏ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਨਹੀਂ ਕੱਢਿਆ ਸੀ। BSB BSB: So the Asherites lived among the Canaanite inhabitants of the land, because they did not drive them out.
33 ULB ਨਫ਼ਤਾਲੀ ਨੇ ਵੀ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ। BSB BSB: Naphtali failed to drive out the inhabitants of Beth-shemesh and Beth-anath. So the Naphtalites also lived among the Canaanite inhabitants of the land, but the inhabitants of Beth-shemesh and Beth-anath served them as forced laborers.
34 ULB ਅਮੋਰੀਆਂ ਨੇ ਦਾਨੀਆਂ ਨੂੰ ਪਹਾੜੀ ਦੇਸ਼ ਵਿੱਚ ਭੱਜਾ ਦਿੱਤਾ, ਅਤੇ ਉਨ੍ਹਾਂ ਨੂੰ ਘਾਟੀ ਵਿੱਚ ਨਾ ਆਉਣ ਦਿੱਤਾ। BSB BSB: The Amorites forced the Danites into the hill country and did not allow them to come down into the plain.
35 ULB ਅਮੋਰੀ ਹਰਸ ਦੇ ਪਹਾੜ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ, BSB BSB: And the Amorites were determined to dwell in Mount Heres, Aijalon, and Shaalbim. But when the house of Joseph grew in strength, they pressed the Amorites into forced labor.
36 ULB ਅਤੇ ਅਮੋਰੀਆਂ ਦੀ ਦੇਸ਼ ਦੀ ਹੱਦ ਅਕਰੱਬੀਮ ਪਹਾੜ ਦੀ ਚੜ੍ਹਾਈ ਤੋਂ ਲੈ ਕੇ ਉੱਪਰ ਵੱਲ ਸੀ। BSB BSB: And the border of the Amorites extended from the Ascent of Akrabbim to Sela and beyond.
Select verses for actions: Enter goes to them and Escape comes back.