1 ULB ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ। BSB BSB: Now Jephthah the Gileadite was a mighty man of valor; he was the son of a prostitute, and Gilead was his father.
2 ULB ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, "ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।" BSB BSB: And Gilead’s wife bore him sons who grew up, drove Jephthah out, and said to him, “You shall have no inheritance in our father’s house, because you are the son of another woman.”
3 ULB ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ। BSB BSB: So Jephthah fled from his brothers and settled in the land of Tob, where worthless men gathered around him and traveled with him.
4 ULB ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ। BSB BSB: Some time later, when the Ammonites fought against Israel
5 ULB ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ। BSB BSB: and made war with them, the elders of Gilead went to get Jephthah from the land of Tob.
6 ULB ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, "ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।" BSB BSB: “Come,” they said, “be our commander, so that we can fight against the Ammonites.”
7 ULB ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, "ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?" BSB BSB: Jephthah replied to the elders of Gilead, “Did you not hate me and expel me from my father’s house? Why then have you come to me now, when you are in distress?”
8 ULB ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, "ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।" BSB BSB: They answered Jephthah, “This is why we now turn to you, that you may go with us, fight the Ammonites, and become leader over all of us who live in Gilead.”
9 ULB ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, "ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?" BSB BSB: But Jephthah asked them, “If you take me back to fight the Ammonites and the LORD gives them to me, will I really be your leader?”
10 ULB ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, "ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।" BSB BSB: And the elders of Gilead said to Jephthah, “The LORD is our witness if we do not do as you say.”
11 ULB ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਫਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ। BSB BSB: So Jephthah went with the elders of Gilead, and the people made him their leader and commander. And Jephthah repeated all his terms in the presence of the LORD at Mizpah.
12 ULB ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਕਹਾਇਆ, "ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?" BSB BSB: Then Jephthah sent messengers to the king of the Ammonites, saying, “What do you have against me that you have come to fight against my land?”
13 ULB ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼-ਵਾਹਕਾਂ ਨੂੰ ਉੱਤਰ ਦਿੱਤਾ, "ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।" BSB BSB: The king of the Ammonites answered Jephthah’s messengers, “When Israel came up out of Egypt, they seized my land, from the Arnon to the Jabbok and all the way to the Jordan. Now, therefore, restore it peaceably.”
14 ULB ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ BSB BSB: Jephthah again sent messengers to the king of the Ammonites
15 ULB ਅਤੇ ਉਸ ਨੂੰ ਕਿਹਾ, "ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼, BSB BSB: to tell him, “This is what Jephthah says: Israel did not take away the land of Moab or of the Ammonites.
16 ULB ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ BSB BSB: But when Israel came up out of Egypt, they traveled through the wilderness to the Red Sea and came to Kadesh.
17 ULB ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਕਹਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ। BSB BSB: Then Israel sent messengers to the king of Edom, saying, ‘Please let us pass through your land,’ but the king of Edom would not listen. They also sent messengers to the king of Moab, but he would not consent. So Israel stayed in Kadesh.
18 ULB ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ। BSB BSB: Then Israel traveled through the wilderness and bypassed the lands of Edom and Moab. They came to the east side of the land of Moab and camped on the other side of the Arnon. But they did not enter the territory of Moab, since the Arnon was its border.
19 ULB ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, 'ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।' BSB BSB: And Israel sent messengers to Sihon king of the Amorites, who ruled in Heshbon, and said to him, ‘Please let us pass through your land into our own place.’
20 ULB ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ। BSB BSB: But Sihon would not trust Israel to pass through his territory. So he gathered all his people, encamped in Jahaz, and fought with Israel.
21 ULB ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ BSB BSB: Then the LORD, the God of Israel, delivered Sihon and all his people into the hand of Israel, who defeated them. So Israel took possession of all the land of the Amorites who inhabited that country,
22 ULB ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ। BSB BSB: seizing all the land from the Arnon to the Jabbok and from the wilderness to the Jordan.
23 ULB ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ? BSB BSB: Now since the LORD, the God of Israel, has driven out the Amorites from before His people Israel, should you now possess it?
24 ULB ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸ਼ਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ। BSB BSB: Do you not possess whatever your god Chemosh grants you? So also, we possess whatever the LORD our God has granted us.
25 ULB ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਫੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ? BSB BSB: Are you now so much better than Balak son of Zippor, king of Moab? Did he ever contend with Israel or fight against them?
26 ULB ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ? BSB BSB: For three hundred years Israel has lived in Heshbon, Aroer, and their villages, as well as all the cities along the banks of the Arnon. Why did you not take them back during that time?
27 ULB ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!" BSB BSB: I have not sinned against you, but you have done me wrong by waging war against me. May the LORD, the Judge, decide today between the Israelites and the Ammonites.”
28 ULB ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ। BSB BSB: But the king of the Ammonites paid no heed to the message Jephthah sent him.
31 ULB ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।" BSB BSB: then whatever comes out the door of my house to greet me on my triumphant return from the Ammonites will belong to the LORD, and I will offer it up as a burnt offering.”
32 ULB ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ। BSB BSB: So Jephthah crossed over to the Ammonites to fight against them, and the LORD delivered them into his hand.
33 ULB ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਅੰਗੂਰਾਂ ਦੇ ਬਾਗ਼ਾਂ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ। BSB BSB: With a great blow he devastated twenty cities from Aroer to the vicinity of Minnith, as far as Abel-keramim. So the Ammonites were subdued before the Israelites.
34 ULB ਤਦ ਯਿਫ਼ਤਾਹ ਮਿਸਫਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ। BSB BSB: And when Jephthah returned home to Mizpah, there was his daughter coming out to meet him with tambourines and dancing! She was his only child; he had no son or daughter besides her.
35 ULB ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, "ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।" BSB BSB: As soon as Jephthah saw her, he tore his clothes and said, “No! Not my daughter! You have brought me to my knees! You have brought great misery upon me, for I have given my word to the LORD and cannot take it back.”
36 ULB ਉਸ ਨੇ ਉਸ ਨੂੰ ਕਿਹਾ, "ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।" BSB BSB: “My father,” she replied, “you have given your word to the LORD. Do to me as you have said, for the LORD has avenged you of your enemies, the Ammonites.”
38 ULB ਉਸ ਨੇ ਕਿਹਾ, "ਜਾ!" ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ। BSB BSB: “Go,” he said. And he sent her away for two months. So she left with her friends and mourned her virginity upon the mountains.
40 ULB ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ। BSB BSB: that each year the young women of Israel go out for four days to lament the daughter of Jephthah the Gileadite.
Select verses for actions: Enter goes to them and Escape comes back.