1 ULB ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, "ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।" ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ। BSB BSB: Later on, at the time of the wheat harvest, Samson took a young goat and went to visit his wife. “I want to go to my wife in her room,” he said. But her father would not let him enter.
2 ULB ਅਤੇ ਉਸ ਦੇ ਸਹੁਰੇ ਨੇ ਕਿਹਾ, "ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈਂ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ। ਭਲਾ, ਉਸ ਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਇਸ ਨਾਲ ਵਿਆਹ ਕਰ ਲੈ।" BSB BSB: “I was sure that you thoroughly hated her,” said her father, “so I gave her to one of the men who accompanied you. Is not her younger sister more beautiful than she? Please take her instead.”
3 ULB ਸਮਸੂਨ ਨੇ ਉਨ੍ਹਾਂ ਨੂੰ ਕਿਹਾ, "ਹੁਣ ਜਦ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।" BSB BSB: Samson said to them, “This time I will be blameless in doing harm to the Philistines.”
4 ULB ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ, BSB BSB: Then Samson went out and caught three hundred foxes. And he took torches, turned the foxes tail-to-tail, and fastened a torch between each pair of tails.
5 ULB ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ ਵੀ ਸਾੜ ਦਿੱਤੇ। BSB BSB: Then he lit the torches and released the foxes into the standing grain of the Philistines, burning up the piles of grain and the standing grain, as well as the vineyards and olive groves.
6 ULB ਤਦ ਫ਼ਲਿਸਤੀ ਪੁੱਛਣ ਲੱਗੇ, "ਇਹ ਕਿਸ ਨੇ ਕੀਤਾ ਹੈ?" ਲੋਕਾਂ ਨੇ ਕਿਹਾ, "ਤਿਮਨਾਥੀ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।" ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ। BSB BSB: “Who did this?” the Philistines demanded. “It was Samson, the son-in-law of the Timnite,” they were told. “For his wife was given to his companion.” So the Philistines went up and burned her and her father to death.
7 ULB ਸਮਸੂਨ ਨੇ ਉਨ੍ਹਾਂ ਨੂੰ ਕਿਹਾ, "ਜੇ ਤੁਸੀਂ ਅਜਿਹਾ ਕੰਮ ਕਰਦੇ ਹੋ, ਤਾਂ ਮੈਂ ਵੀ ਜ਼ਰੂਰ ਤੁਹਾਡੇ ਤੋਂ ਬਦਲਾ ਲੈ ਕੇ ਹੀ ਸ਼ਾਂਤ ਹੋਵਾਂਗਾ।" BSB BSB: And Samson told them, “Because you have done this, I will not rest until I have taken vengeance upon you.”
8 ULB ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ। BSB BSB: And he struck them ruthlessly with a great slaughter, and then went down and stayed in the cave at the rock of Etam.
9 ULB ਤਦ ਫ਼ਲਿਸਤੀਆਂ ਨੇ ਚੜ੍ਹਾਈ ਕਰ ਕੇ ਯਹੂਦਾਹ ਦੇਸ਼ ਦੇ ਵਿਚਕਾਰ ਤੰਬੂ ਲਾਏ ਅਤੇ ਲਹੀ ਵਿੱਚ ਫੈਲ ਗਏ। BSB BSB: Then the Philistines went up, camped in Judah, and deployed themselves near the town of Lehi.
10 ULB ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, "ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?" ਉਨ੍ਹਾਂ ਨੇ ਉੱਤਰ ਦਿੱਤਾ, "ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।" BSB BSB: “Why have you attacked us?” said the men of Judah. The Philistines replied, “We have come to arrest Samson and pay him back for what he has done to us.”
11 ULB ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, "ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?" ਉਸ ਨੇ ਉਨ੍ਹਾਂ ਨੂੰ ਕਿਹਾ, "ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।" BSB BSB: In response, three thousand men of Judah went to the cave at the rock of Etam, and they asked Samson, “Do you not realize that the Philistines rule over us? What have you done to us?” “I have done to them what they did to me,” he replied.
12 ULB ਉਨ੍ਹਾਂ ਨੇ ਉਸ ਨੂੰ ਕਿਹਾ, "ਅਸੀਂ ਇਸ ਲਈ ਆਏ ਹਾਂ ਕਿ ਤੈਨੂੰ ਬੰਨ੍ਹ ਕੇ ਫ਼ਲਿਸਤੀਆਂ ਦੇ ਹੱਥ ਸੌਂਪ ਦੇਈਏ।" ਤਦ ਸਮਸੂਨ ਨੇ ਉਨ੍ਹਾਂ ਨੂੰ ਕਿਹਾ, "ਮੇਰੇ ਨਾਲ ਸਹੁੰ ਖਾਉ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।" BSB BSB: But they said to him, “We have come down to arrest you and hand you over to the Philistines.” Samson replied, “Swear to me that you will not kill me yourselves.”
13 ULB ਉਨ੍ਹਾਂ ਨੇ ਉੱਤਰ ਦਿੱਤਾ, "ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।" ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਹਾੜ ਉੱਤੋਂ ਉਤਾਰ ਲਿਆਏ। BSB BSB: “No,” they answered, “we will not kill you, but we will tie you up securely and hand you over to them.” So they bound him with two new ropes and led him up from the rock.
14 ULB ਜਦ ਉਹ ਨਿਵਾਣ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿਲਾਉਂਦੇ ਹੋਏ ਉਸ ਨੂੰ ਮਿਲੇ। ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ। BSB BSB: When Samson arrived in Lehi, the Philistines came out shouting against him. And the Spirit of the LORD came mightily upon him. The ropes on his arms became like burnt flax, and the bonds broke loose from his hands.
15 ULB ਉਸ ਸਮੇਂ ਉਸ ਨੂੰ ਇੱਕ ਗਧੇ ਦੇ ਜਬਾੜੇ ਦੀ ਨਵੀਂ ਹੱਡੀ ਲੱਭੀ ਅਤੇ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਸੁੱਟਿਆ। BSB BSB: He found the fresh jawbone of a donkey, reached out his hand and took it, and struck down a thousand men.
16 ULB ਤਦ ਸਮਸੂਨ ਨੇ ਕਿਹਾ,- "ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!" BSB BSB: Then Samson said: “With the jawbone of a donkey I have piled them into heaps. With the jawbone of a donkey I have slain a thousand men.”
17 ULB ਜਦ ਉਹ ਇਹ ਗੱਲ ਆਖ ਚੁੱਕਿਆ, ਤਾਂ ਉਸ ਨੇ ਜਬਾੜੇ ਦੀ ਹੱਡੀ ਆਪਣੇ ਹੱਥੋਂ ਸੁੱਟ ਦਿੱਤੀ ਅਤੇ ਉਸ ਥਾਂ ਦਾ ਨਾਮ ਰਾਮਥ-ਲਹੀ ਰੱਖਿਆ। BSB BSB: And when Samson had finished speaking, he cast the jawbone from his hand; and he named that place Ramath-lehi.
18 ULB ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, "ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?" BSB BSB: And being very thirsty, Samson cried out to the LORD, “You have accomplished this great deliverance through Your servant. Must I now die of thirst and fall into the hands of the uncircumcised?”
19 ULB ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਬਣਾ ਦਿੱਤਾ ਅਤੇ ਉੱਥੋਂ ਪਾਣੀ ਨਿੱਕਲਣ ਲੱਗਿਆ, ਜਦ ਸਮਸੂਨ ਨੇ ਪੀਤਾ ਤਾਂ ਉਸ ਦੀ ਜਾਨ ਵਿੱਚ ਜਾਨ ਆਈ। ਇਸ ਲਈ ਉਸ ਥਾਂ ਦਾ ਨਾਮ ਏਨਹੱਕੋਰੇ ਰੱਖਿਆ ਗਿਆ, ਅਤੇ ਉਹ ਅੱਜ ਦੇ ਦਿਨ ਤੱਕ ਲਹੀ ਵਿੱਚ ਹੈ। BSB BSB: So God opened up the hollow place in Lehi, and water came out of it. When Samson drank, his strength returned, and he was revived. That is why he named it En-hakkore, and it remains in Lehi to this day.
20 ULB ਸਮਸੂਨ ਨੇ ਫ਼ਲਿਸਤੀਆਂ ਦੇ ਸਮੇਂ ਵਿੱਚ ਵੀਹ ਸਾਲ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ। BSB BSB: And Samson judged Israel for twenty years in the days of the Philistines.
Select verses for actions: Enter goes to them and Escape comes back.