1 ULB ਤਦ ਯਰੁੱਬਆਲ ਦਾ ਪੁੱਤਰ ਅਬੀਮਲਕ ਸ਼ਕਮ ਵਿੱਚ ਆਪਣੇ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਨਾਨਕੇ ਦੇ ਸਾਰੇ ਘਰਾਣੇ ਨੂੰ ਕਹਿਣ ਲੱਗਾ, BSB BSB: Now Abimelech son of Jerubbaal went to his mother’s brothers at Shechem and said to them and to all the clan of his mother,
2 ULB "ਸ਼ਕਮ ਦੇ ਸਾਰੇ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਤੁਹਾਡੇ ਲਈ ਕੀ ਚੰਗਾ ਹੈ, ਇਹ ਕਿ ਯਰੁੱਬਆਲ ਦੇ ਸੱਤਰ ਪੁੱਤਰ ਤੁਹਾਡੇ ਉੱਤੇ ਰਾਜ ਕਰਨ ਜਾਂ ਇਹ ਕਿ ਸਿਰਫ਼ ਇੱਕ ਹੀ ਰਾਜ ਕਰੇ? ਨਾਲੇ ਇਹ ਵੀ ਯਾਦ ਰੱਖੋ ਕਿ ਮੈਂ ਤੁਹਾਡੇ ਹੀ ਘਰਾਣੇ ਦਾ ਹਾਂ ਹਾਂ।" BSB BSB: “Please ask all the leaders of Shechem, ‘Is it better for you that seventy men, all the sons of Jerubbaal, rule over you, or just one man?’ Remember that I am your own flesh and blood.”
3 ULB ਤਦ ਉਸ ਦੇ ਮਾਮਿਆਂ ਨੇ ਸ਼ਕਮ ਦੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦਿੱਤੀਆਂ। ਤਦ ਉਨ੍ਹਾਂ ਦੇ ਮਨ ਅਬੀਮਲਕ ਦੇ ਪਿੱਛੇ ਚੱਲਣ ਲਈ ਰਾਜ਼ੀ ਹੋਏ ਕਿਉਂ ਜੋ ਉਨ੍ਹਾਂ ਨੇ ਕਿਹਾ, "ਇਹ ਸਾਡਾ ਭਰਾ ਹੈ।" BSB BSB: And when his mother’s brothers spoke all these words about him in the presence of all the leaders of Shechem, their hearts were inclined to follow Abimelech, for they said, “He is our brother.”
4 ULB ਉਨ੍ਹਾਂ ਨੇ ਬਆਲ ਬਰੀਤ ਦੇ ਮੰਦਰ ਵਿੱਚੋਂ ਸੱਤਰ ਤੋਲੇ ਚਾਂਦੀ ਕੱਢ ਕੇ ਉਸ ਨੂੰ ਦਿੱਤੀ, ਅਤੇ ਉਸ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਰੱਖੇ ਜੋ ਉਸ ਦੇ ਪਿੱਛੇ ਹੋ ਗਏ। BSB BSB: So they gave him seventy shekels of silver from the temple of Baal-berith, with which Abimelech hired some worthless and reckless men to follow him.
5 ULB ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ। BSB BSB: He went to his father’s house in Ophrah, and on one stone murdered his seventy brothers, the sons of Jerubbaal. But Jotham, the youngest son of Jerubbaal, survived, because he hid himself.
6 ULB ਤਦ ਸ਼ਕਮ ਦੇ ਸਾਰੇ ਲੋਕ ਅਤੇ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਉਨ੍ਹਾਂ ਨੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ, ਜਾ ਕੇ ਅਬੀਮਲਕ ਨੂੰ ਰਾਜਾ ਬਣਾਇਆ। BSB BSB: Then all the leaders of Shechem and Beth-millo gathered beside the oak at the pillar in Shechem and proceeded to make Abimelech their king.
7 ULB ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਹਾੜ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, "ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ। BSB BSB: When this was reported to Jotham, he climbed to the top of Mount Gerizim, raised his voice, and cried out: “Listen to me, O leaders of Shechem, and may God listen to you.
8 ULB ਇੱਕ ਵਾਰੀ ਰੁੱਖ ਆਪਣੇ ਉੱਤੇ ਰਾਜੇ ਦਾ ਮਸਹ ਕਰਨ ਲਈ ਨਿੱਕਲੇ, ਇਸ ਲਈ ਉਨ੍ਹਾਂ ਨੇ ਜ਼ੈਤੂਨ ਦੇ ਰੁੱਖ ਨੂੰ ਜਾ ਕੇ ਕਿਹਾ, 'ਤੂੰ ਸਾਡਾ ਰਾਜਾ ਬਣ।' BSB BSB: One day the trees set out to anoint a king for themselves. They said to the olive tree, ‘Reign over us.’
9 ULB ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, 'ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?' BSB BSB: But the olive tree replied, ‘Should I stop giving my oil that honors both God and man, to hold sway over the trees?’
10 ULB ਤਾਂ ਰੁੱਖਾਂ ਨੇ ਹੰਜੀਰ ਦੇ ਰੁੱਖ ਨੂੰ ਕਿਹਾ, 'ਆ, ਤੂੰ ਸਾਡਾ ਰਾਜਾ ਬਣ।' BSB BSB: Then the trees said to the fig tree, ‘Come and reign over us.’
11 ULB ਪਰ ਹੰਜੀਰ ਨੇ ਉਨ੍ਹਾਂ ਨੂੰ ਕਿਹਾ, 'ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?' BSB BSB: But the fig tree replied, ‘Should I stop giving my sweetness and my good fruit, to hold sway over the trees?’
12 ULB ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, 'ਚੱਲ ਤੂੰ ਸਾਡਾ ਰਾਜਾ ਬਣ।' BSB BSB: Then the trees said to the grapevine, ‘Come and reign over us.’
13 ULB ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, 'ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?' BSB BSB: But the grapevine replied, ‘Should I stop giving my wine that cheers both God and man, to hold sway over the trees?’
14 ULB ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, 'ਭਈ ਚੱਲ ਤੂੰ ਸਾਡਾ ਰਾਜਾ ਬਣ!' BSB BSB: Finally all the trees said to the thornbush, ‘Come and reign over us.’
15 ULB ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, 'ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!' BSB BSB: But the thornbush replied, ‘If you really are anointing me as king over you, come and find refuge in my shade. But if not, may fire come out of the thornbush and consume the cedars of Lebanon.’
16 ULB ਇਸ ਲਈ ਹੁਣ ਜੇ ਤੁਸੀਂ ਸਚਿਆਈ ਅਤੇ ਖਰਿਆਈ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਹੈ, ਅਤੇ ਜੇ ਕਦੀ ਤੁਸੀਂ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਭਲਿਆਈ ਕੀਤੀ, ਅਤੇ ਉਸ ਨਾਲ ਉਸ ਦੇ ਕੰਮਾਂ ਦੇ ਅਨੁਸਾਰ ਚੰਗਾ ਵਰਤਾਉ ਕੀਤਾ ਹੈ ਤਾਂ ਤੁਹਾਡਾ ਭਲਾ ਹੋਵੇ, BSB BSB: Now if you have acted faithfully and honestly in making Abimelech king, if you have done well by Jerubbaal and his family, and if you have done to him as he deserves—
17 ULB ਕਿਉਂ ਜੋ ਮੇਰਾ ਪਿਤਾ ਤੁਹਾਡੇ ਲਈ ਲੜਿਆ ਅਤੇ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ, BSB BSB: for my father fought for you and risked his life to deliver you from the hand of Midian,
18 ULB ਪਰ ਅੱਜ ਤੁਸੀਂ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੱਥ ਚਲਾ ਕੇ ਉਸ ਦੇ ਸੱਤਰ ਪੁੱਤਰਾਂ ਨੂੰ ਇੱਕ ਹੀ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮਲਕ ਨੂੰ ਸ਼ਕਮ ਦੇ ਲੋਕਾਂ ਉੱਤੇ ਰਾਜਾ ਬਣਾਇਆ, ਇਸ ਲਈ ਜੋ ਉਹ ਤੁਹਾਡਾ ਭਰਾ ਹੈ। BSB BSB: but you have risen up against my father’s house this day and killed his seventy sons on a single stone, and you have made Abimelech, the son of his maidservant, king over the leaders of Shechem because he is your brother—
19 ULB ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ, ਅਤੇ ਉਹ ਵੀ ਤੁਹਾਡੇ ਨਾਲ ਅਨੰਦ ਰਹੇ, BSB BSB: if you have acted faithfully and honestly toward Jerubbaal and his house this day, then may you rejoice in Abimelech, and he in you.
20 ULB ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!" BSB BSB: But if not, may fire come from Abimelech and consume the leaders of Shechem and Beth-millo, and may fire come from the leaders of Shechem and Beth-millo and consume Abimelech.”
21 ULB ਤਦ ਯੋਥਾਮ ਉੱਥੋਂ ਭੱਜ ਗਿਆ ਅਤੇ ਆਪਣੇ ਭਰਾ ਅਬੀਮਲਕ ਦੇ ਡਰ ਦੇ ਕਾਰਨ ਬਏਰ ਨੂੰ ਜਾ ਕੇ ਉੱਥੇ ਹੀ ਰਹਿਣ ਲੱਗਾ। BSB BSB: Then Jotham ran away, escaping to Beer, and he lived there for fear of his brother Abimelech.
22 ULB ਅਬੀਮਲਕ ਨੇ ਇਸਰਾਏਲੀਆਂ ਉੱਤੇ ਤਿੰਨ ਸਾਲ ਤੱਕ ਰਾਜ ਕੀਤਾ। BSB BSB: After Abimelech had reigned over Israel for three years,
23 ULB ਤਦ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਲੋਕਾਂ ਦੇ ਵਿਚਕਾਰ ਇੱਕ ਦੁਸ਼ਟ-ਆਤਮਾ ਭੇਜ ਦਿੱਤਾ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਧੋਖਾ ਕਰਨ ਲੱਗੇ, BSB BSB: God sent a spirit of animosity between Abimelech and the leaders of Shechem and caused them to treat Abimelech deceitfully,
24 ULB ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ। BSB BSB: in order that the crime against the seventy sons of Jerubbaal might come to justice and their blood be avenged on their brother Abimelech and on the leaders of Shechem, who had helped him murder his brothers.
25 ULB ਅਤੇ ਸ਼ਕਮ ਦੇ ਲੋਕਾਂ ਨੇ ਪਹਾੜ ਦੀਆਂ ਚੋਟੀਆਂ ਉੱਤੇ ਉਸ ਨੂੰ ਫੜਨ ਲਈ ਘਾਤ ਲਾਉਣ ਵਾਲੇ ਬਿਠਾਏ, ਜੋ ਉਸ ਰਸਤੇ ਤੋਂ ਲੰਘਣ ਵਾਲੇ ਸਾਰੇ ਲੋਕਾਂ ਨੂੰ ਲੁੱਟਦੇ ਸਨ, ਅਤੇ ਅਬੀਮਲਕ ਨੂੰ ਇਸ ਗੱਲ ਦੀ ਖ਼ਬਰ ਹੋਈ। BSB BSB: The leaders of Shechem set up an ambush against Abimelech on the hilltops, and they robbed all who passed by them on the road. So this was reported to Abimelech.
26 ULB ਤਦ ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਨਾਲ ਸ਼ਕਮ ਵਿੱਚ ਆਇਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਭਰੋਸਾ ਕੀਤਾ। BSB BSB: Meanwhile, Gaal son of Ebed came with his brothers and crossed into Shechem, and the leaders of Shechem put their confidence in him.
27 ULB ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ। BSB BSB: And after they had gone out into the fields, gathered grapes from their vineyards, and trodden them, they held a festival and went into the house of their god; and as they ate and drank, they cursed Abimelech.
28 ULB ਤਦ ਅਬਦ ਦੇ ਪੁੱਤਰ ਗਆਲ ਨੇ ਕਿਹਾ, "ਅਬੀਮਲਕ ਹੈ ਕੌਣ ਅਤੇ ਸ਼ਕਮ ਕੌਣ ਹੈ, ਕਿ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਉਹ ਯਰੁੱਬਆਲ ਦਾ ਪੁੱਤਰ ਨਹੀਂ ਅਤੇ ਜ਼ਬੂਲ ਉਸ ਦਾ ਹਾਕਮ ਨਹੀਂ? ਤੁਸੀਂ ਸ਼ਕਮ ਦੇ ਪਿਤਾ ਹਮੋਰ ਦੇ ਲੋਕਾਂ ਦੀ ਤਾਂ ਸੇਵਾ ਕਰੋ। ਪਰ ਅਸੀਂ ਉਸ ਦੀ ਸੇਵਾ ਕਿਉਂ ਕਰੀਏ? BSB BSB: Then Gaal son of Ebed said, “Who is Abimelech, and who is Shechem, that we should serve him? Is he not the son of Jerubbaal, and is not Zebul his officer? You are to serve the men of Hamor, the father of Shechem. Why should we serve Abimelech?
29 ULB ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।" ਫਿਰ ਉਸ ਨੇ ਅਬੀਮਲਕ ਨੂੰ ਕਿਹਾ, "ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!" BSB BSB: If only this people were under my authority, I would remove Abimelech; I would say to him, ‘Muster your army and come out!’”
30 ULB ਜਦ ਜ਼ਬੂਲ ਨੇ ਜੋ ਨਗਰ ਦਾ ਹਾਕਮ ਸੀ, ਅਬਦ ਦੇ ਪੁੱਤਰ ਗਆਲ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਸ ਦਾ ਕ੍ਰੋਧ ਭੜਕ ਗਿਆ। BSB BSB: When Zebul the governor of the city heard the words of Gaal son of Ebed, he burned with anger.
31 ULB ਅਤੇ ਉਸ ਨੇ ਚਲਾਕੀ ਨਾਲ ਅਬੀਮਲਕ ਕੋਲ ਸੰਦੇਸ਼-ਵਾਹਕ ਭੇਜ ਕੇ ਕਿਹਾ, "ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਦੇ ਨਾਲ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਉਹ ਤੇਰੇ ਵਿਰੁੱਧ ਨਗਰ ਨੂੰ ਭੜਕਾਉਂਦੇ ਹਨ। BSB BSB: So he covertly sent messengers to Abimelech to say, “Look, Gaal son of Ebed and his brothers have come to Shechem and are stirring up the city against you.
32 ULB ਹੁਣ ਤੂੰ ਆਪਣੇ ਲੋਕਾਂ ਨਾਲ ਰਾਤ ਨੂੰ ਉੱਠ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠ, BSB BSB: Now then, tonight you and the people with you are to come and lie in wait in the fields.
33 ULB ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਉੱਠ ਕੇ ਇਸ ਨਗਰ ਉੱਤੇ ਹਮਲਾ ਕਰ ਅਤੇ ਵੇਖ, ਜਦ ਉਹ ਆਪਣੇ ਲੋਕਾਂ ਨਾਲ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਤੋਂ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀਂ!" BSB BSB: And in the morning at sunrise, get up and advance against the city. When Gaal and his men come out against you, do to them whatever you are able.”
34 ULB ਤਦ ਅਬੀਮਲਕ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਰਾਤ ਨੂੰ ਉੱਠੇ ਅਤੇ ਚਾਰ ਟੋਲੀਆਂ ਬਣਾ ਕੇ ਸ਼ਕਮ ਦੇ ਸਾਹਮਣੇ ਘਾਤ ਲਾ ਕੇ ਬੈਠ ਗਏ। BSB BSB: So Abimelech and all his troops set out by night and lay in wait against Shechem in four companies.
35 ULB ਅਤੇ ਅਬਦ ਦਾ ਪੁੱਤਰ ਗਆਲ ਬਾਹਰ ਜਾ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋਇਆ, ਤਦ ਅਬੀਮਲਕ ਆਪਣੇ ਲੋਕਾਂ ਨਾਲ ਘਾਤ ਵਿੱਚੋਂ ਬਾਹਰ ਨਿੱਕਲਿਆ। BSB BSB: Now Gaal son of Ebed went out and stood at the entrance of the city gate just as Abimelech and his men came out from their hiding places.
36 ULB ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, "ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!" ਜ਼ਬੂਲ ਨੇ ਉਸ ਨੂੰ ਕਿਹਾ, "ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗ ਦਿੱਸਦੇ ਹਨ।" BSB BSB: When Gaal saw the people, he said to Zebul, “Look, people are coming down from the mountains!” But Zebul replied, “The shadows of the mountains look like men to you.”
37 ULB ਤਦ ਗਆਲ ਨੇ ਫੇਰ ਕਿਹਾ, "ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।" BSB BSB: Then Gaal spoke up again, “Look, people are coming down from the center of the land, and one company is coming by way of the Diviners’ Oak.”
38 ULB ਤਾਂ ਜ਼ਬੂਲ ਨੇ ਉਸ ਨੂੰ ਕਿਹਾ, "ਹੁਣ ਤੇਰੀਆਂ ਉਹ ਵੱਡੀਆਂ-ਵੱਡੀਆਂ ਗੱਲਾਂ ਕਿੱਥੇ ਹਨ, ਜਦ ਤੂੰ ਕਿਹਾ ਸੀ ਕਿ ਅਬੀਮਲਕ ਕੌਣ ਹੈ ਜੋ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਇਹ ਉਹ ਲੋਕ ਨਹੀਂ ਜਿਨ੍ਹਾਂ ਦਾ ਤੁਸੀਂ ਮਖੌਲ ਉਡਾਇਆ ਸੀ? ਇਸ ਲਈ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!" BSB BSB: “Where is your gloating now?” Zebul replied. “You said, ‘Who is Abimelech that we should serve him?’ Are these not the people you ridiculed? Go out now and fight them!”
39 ULB ਤਦ ਗਆਲ ਸ਼ਕਮ ਦੇ ਲੋਕਾਂ ਦੇ ਅੱਗੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ। BSB BSB: So Gaal went out before the leaders of Shechem and fought against Abimelech,
40 ULB ਉਹ ਅਬੀਮਲਕ ਦੇ ਅੱਗਿਓਂ ਭੱਜਿਆ ਅਤੇ ਅਬੀਮਲਕ ਨੇ ਉਸ ਦਾ ਪਿੱਛਾ ਕੀਤਾ, ਅਤੇ ਨਗਰ ਦੇ ਫਾਟਕ ਤੱਕ ਭੱਜਦਿਆਂ ਬਹੁਤ ਸਾਰੇ ਜ਼ਖਮੀ ਹੋ ਗਏ। BSB BSB: but Abimelech pursued him, and Gaal fled before him. And many Shechemites fell wounded all the way to the entrance of the gate.
41 ULB ਤਦ ਅਬੀਮਲਕ ਅਰੂਮਾਹ ਦੇ ਵਿੱਚ ਜਾ ਕੇ ਰਹਿਣ ਲੱਗਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਸ ਦੇ ਭਰਾਵਾਂ ਨੂੰ ਕੱਢ ਦਿੱਤਾ ਅਤੇ ਸ਼ਕਮ ਵਿੱਚ ਨਾ ਰਹਿਣ ਦਿੱਤਾ। BSB BSB: Abimelech stayed in Arumah, and Zebul drove Gaal and his brothers out of Shechem.
42 ULB ਅਗਲੇ ਦਿਨ ਅਜਿਹਾ ਹੋਇਆ ਕਿ ਲੋਕ ਮੈਦਾਨ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਇਸ ਦੀ ਖ਼ਬਰ ਹੋਈ। BSB BSB: The next day the people of Shechem went out into the fields, and this was reported to Abimelech.
43 ULB ਤਾਂ ਉਸ ਨੇ ਆਪਣੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠਾ ਗਿਆ, ਅਤੇ ਜਦ ਉਸ ਨੇ ਵੇਖਿਆ ਕਿ ਲੋਕ ਨਗਰ ਤੋਂ ਨਿੱਕਲਦੇ ਹਨ ਤਦ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਲਿਆ BSB BSB: So he took his men, divided them into three companies, and lay in wait in the fields. When he saw the people coming out of the city, he rose up against them and attacked them.
44 ULB ਅਤੇ ਅਬੀਮਲਕ ਆਪਣੇ ਨਾਲ ਦੀਆਂ ਟੋਲੀਆਂ ਨਾਲ ਅੱਗੇ ਭੱਜ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋ ਗਿਆ, ਅਤੇ ਦੋ ਟੋਲੀਆਂ ਨੇ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਮੈਦਾਨ ਵਿੱਚ ਸਨ, ਹਮਲਾ ਕਰ ਕੇ ਉਨ੍ਹਾਂ ਨੂੰ ਮਾਰ ਦਿੱਤਾ। BSB BSB: Then Abimelech and the companies with him rushed forward and took their stand at the entrance of the city gate. The other two companies rushed against all who were in the fields and struck them down.
45 ULB ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ। BSB BSB: And all that day Abimelech fought against the city until he had captured it and killed its people. Then he demolished the city and sowed it with salt.
46 ULB ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ। BSB BSB: On hearing of this, all the leaders in the tower of Shechem entered the inner chamber of the temple of El-berith.
47 ULB ਜਦ ਇਸ ਦੀ ਖ਼ਬਰ ਅਬੀਮਲਕ ਨੂੰ ਹੋਈ ਕਿ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ, BSB BSB: And when Abimelech was told that all the leaders in the tower of Shechem were gathered there,
48 ULB ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਹਾੜ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, "ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!" BSB BSB: he and all his men went up to Mount Zalmon. Abimelech took his axe in his hand and cut a branch from the trees, which he lifted to his shoulder, saying to his men, “Hurry and do what you have seen me do.”
49 ULB ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲਗਭਗ ਸਨ, ਮਰ ਗਏ। BSB BSB: So each man also cut his own branch and followed Abimelech. Then they piled the branches against the inner chamber and set it on fire above them, killing everyone in the tower of Shechem, about a thousand men and women.
50 ULB ਫੇਰ ਅਬੀਮਲਕ ਤੇਬੇਸ ਨੂੰ ਗਿਆ ਅਤੇ ਤੇਬੇਸ ਦੇ ਸਾਹਮਣੇ ਤੰਬੂ ਲਾ ਕੇ ਉਸ ਨੂੰ ਜਿੱਤ ਲਿਆ। BSB BSB: Then Abimelech went to Thebez, encamped against it, and captured it.
51 ULB ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ। BSB BSB: But there was a strong tower inside the city, and all the men, women, and leaders of the city fled there. They locked themselves in and went up to the roof of the tower.
52 ULB ਤਦ ਅਬੀਮਲਕ ਬੁਰਜ ਦੇ ਕੋਲ ਜਾ ਕੇ ਉਸ ਦੇ ਨਾਲ ਲੜਿਆ, ਅਤੇ ਉਸ ਨੂੰ ਸਾੜਨ ਲਈ ਬੁਰਜ ਦੇ ਦਰਵਾਜ਼ੇ ਦੇ ਨੇੜੇ ਪਹੁੰਚਿਆ। BSB BSB: When Abimelech came to attack the tower, he approached its entrance to set it on fire.
53 ULB ਤਦ ਕਿਸੇ ਇਸਤਰੀ ਨੇ ਚੱਕੀ ਦਾ ਉਪਰਲਾ ਪੁੱੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ। BSB BSB: But a woman dropped an upper millstone on Abimelech’s head, crushing his skull.
54 ULB ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, "ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!" ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ। BSB BSB: He quickly called his armor-bearer, saying, “Draw your sword and kill me, lest they say of me, ‘A woman killed him.’” So Abimelech’s armor-bearer ran his sword through him, and he died.
55 ULB ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ। BSB BSB: And when the Israelites saw that Abimelech was dead, they all went home.
56 ULB ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ, BSB BSB: In this way God repaid the wickedness that Abimelech had done to his father in murdering his seventy brothers.
57 ULB ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਵੀ ਪਰਮੇਸ਼ੁਰ ਨੇ ਉਨ੍ਹਾਂ ਦੇ ਸਿਰਾਂ ਉੱਤੇ ਪਾਈ ਅਤੇ ਯਰੁੱਬਆਲ ਦੇ ਪੁੱਤਰ ਯੋਥਾਮ ਦਾ ਸਰਾਪ ਉਨ੍ਹਾਂ ਉੱਤੇ ਆ ਪਿਆ। BSB BSB: And God also brought all the wickedness of the men of Shechem back upon their own heads. So the curse of Jotham son of Jerubbaal came upon them.
Select verses for actions: Enter goes to them and Escape comes back.