1 ULB ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
2 ULB ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਦੀਵਾ ਸਦਾ ਜਗਦਾ ਰਹੇ। BSB BSB: “Command the Israelites to bring you pure oil of pressed olives for the light, to keep the lamps burning continually.
3 ULB ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ। BSB BSB: Outside the veil of the Testimony in the Tent of Meeting, Aaron is to tend the lamps continually before the LORD from evening until morning. This is to be a permanent statute for the generations to come.
4 ULB ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ। BSB BSB: He shall tend the lamps on the pure gold lampstand before the LORD continually.
5 ULB ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ। BSB BSB: You are also to take fine flour and bake twelve loaves, using two-tenths of an ephah for each loaf,
6 ULB ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ। BSB BSB: and set them in two rows—six per row—on the table of pure gold before the LORD.
7 ULB ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ। BSB BSB: And you are to place pure frankincense near each row, so that it may serve as a memorial portion for the bread, a food offering to the LORD.
8 ULB ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ। BSB BSB: Every Sabbath day the bread is to be set out before the LORD on behalf of the Israelites as a permanent covenant.
9 ULB ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ। BSB BSB: It belongs to Aaron and his sons, who are to eat it in a holy place; for it is to him a most holy part of the food offerings to the LORD—his portion forever.”
10 ULB ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ, BSB BSB: Now the son of an Israelite mother and an Egyptian father went out among the Israelites, and a fight broke out in the camp between him and an Israelite.
11 ULB ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ "ਸਲੁਮੀਥ" ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ। BSB BSB: The son of the Israelite woman blasphemed the Name with a curse. So they brought him to Moses. (His mother’s name was Shelomith daughter of Dibri, of the tribe of Dan.)
12 ULB ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ। BSB BSB: They placed him in custody until the will of the LORD should be made clear to them.
13 ULB ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
14 ULB "ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ। BSB BSB: “Take the blasphemer outside the camp, and have all who heard him lay their hands on his head; then have the whole assembly stone him.
15 ULB ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ। BSB BSB: And you are to tell the Israelites, ‘If anyone curses his God, he shall bear the consequences of his sin.
16 ULB ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ। BSB BSB: Whoever blasphemes the name of the LORD must surely be put to death; the whole assembly must surely stone him, whether he is a foreign resident or native; if he blasphemes the Name, he must be put to death.
17 ULB ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ। BSB BSB: And if a man takes the life of anyone else, he must surely be put to death.
18 ULB ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ। BSB BSB: Whoever kills an animal must make restitution—life for life.
19 ULB ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ। BSB BSB: If anyone injures his neighbor, whatever he has done must be done to him:
20 ULB ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ। BSB BSB: fracture for fracture, eye for eye, tooth for tooth. Just as he injured the other person, the same must be inflicted on him.
21 ULB ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ। BSB BSB: Whoever kills an animal must make restitution, but whoever kills a man must be put to death.
22 ULB ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ਼ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।" BSB BSB: You are to have the same standard of law for the foreign resident and the native; for I am the LORD your God.’”
23 ULB ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: Then Moses spoke to the Israelites, and they took the blasphemer outside the camp and stoned him. So the Israelites did as the LORD had commanded Moses.
Select verses for actions: Enter goes to them and Escape comes back.