1 ULB ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ, BSB BSB: Then the LORD said to Moses,
2 ULB ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ, BSB BSB: “Speak to the Israelites and say to them, ‘When someone makes a special vow to the LORD involving the value of persons,
3 ULB ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ, BSB BSB: if the valuation concerns a male from twenty to sixty years of age, then your valuation shall be fifty shekels of silver, according to the sanctuary shekel.
4 ULB ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ। BSB BSB: Or if it is a female, then your valuation shall be thirty shekels.
5 ULB ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ। BSB BSB: And if the person is from five to twenty years of age, then your valuation for the male shall be twenty shekels, and for the female ten shekels.
6 ULB ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ। BSB BSB: Now if the person is from one month to five years of age, then your valuation for the male shall be five shekels of silver, and for the female three shekels of silver.
7 ULB ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ। BSB BSB: And if the person is sixty years of age or older, then your valuation shall be fifteen shekels for the male and ten shekels for the female.
8 ULB ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ। BSB BSB: But if the one making the vow is too poor to pay the valuation, he is to present the person before the priest, who shall set the value according to what the one making the vow can afford.
9 ULB ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ। BSB BSB: If he vows an animal that may be brought as an offering to the LORD, any such animal given to the LORD shall be holy.
10 ULB ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ। BSB BSB: He must not replace it or exchange it, either good for bad or bad for good. But if he does substitute one animal for another, both that animal and its substitute will be holy.
11 ULB ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ। BSB BSB: But if the vow involves any of the unclean animals that may not be brought as an offering to the LORD, the animal must be presented before the priest.
12 ULB ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ। BSB BSB: The priest shall set its value, whether high or low; as the priest values it, the price will be set.
13 ULB ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ। BSB BSB: If, however, the owner decides to redeem the animal, he must add a fifth to its value.
14 ULB ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ। BSB BSB: Now if a man consecrates his house as holy to the LORD, then the priest shall value it either as good or bad. The price will stand just as the priest values it.
15 ULB ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ। BSB BSB: But if he who consecrated his house redeems it, he must add a fifth to the assessed value, and it will belong to him.
16 ULB ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ। BSB BSB: If a man consecrates to the LORD a parcel of his land, then your valuation shall be proportional to the seed required for it—fifty shekels of silver for every homer of barley seed.
17 ULB ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ। BSB BSB: If he consecrates his field during the Year of Jubilee, the price will stand according to your valuation.
18 ULB ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ। BSB BSB: But if he consecrates his field after the Jubilee, the priest is to calculate the price in proportion to the years left until the next Year of Jubilee, so that your valuation will be reduced.
19 ULB ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ। BSB BSB: And if the one who consecrated the field decides to redeem it, he must add a fifth to the assessed value, and it shall belong to him.
20 ULB ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ। BSB BSB: If, however, he does not redeem the field, or if he has sold it to another man, it may no longer be redeemed.
21 ULB ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ। BSB BSB: When the field is released in the Jubilee, it will become holy, like a field devoted to the LORD; it becomes the property of the priests.
22 ULB ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ, BSB BSB: Now if a man consecrates to the LORD a field he has purchased, which is not a part of his own property,
23 ULB ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ। BSB BSB: then the priest shall calculate for him the value up to the Year of Jubilee, and the man shall pay the assessed value on that day as a sacred offering to the LORD.
24 ULB ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ। BSB BSB: In the Year of Jubilee the field shall return to the one from whom it was bought—the original owner of the land.
25 ULB ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ- ਸ਼ਕੇਲ ਵੀਹ ਗਿਰਾ ਦਾ ਹੋਵੇ। BSB BSB: Every valuation will be according to the sanctuary shekel, twenty gerahs to the shekel.
26 ULB ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ। BSB BSB: But no one may consecrate a firstborn of the livestock, because a firstborn belongs to the LORD. Whether it is an ox or a sheep, it is the LORD’s.
27 ULB ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ। BSB BSB: But if it is among the unclean animals, then he may redeem it according to your valuation and add a fifth of its value. If it is not redeemed, then it shall be sold according to your valuation.
28 ULB ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ। BSB BSB: Nothing that a man sets apart to the LORD from all he owns—whether a man, an animal, or his inherited land—can be sold or redeemed; everything so devoted is most holy to the LORD.
29 ULB ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ। BSB BSB: No person set apart for destruction may be ransomed; he must surely be put to death.
30 ULB ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ। BSB BSB: Thus any tithe from the land, whether from the seed of the land or the fruit of the trees, belongs to the LORD; it is holy to the LORD.
31 ULB ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ। BSB BSB: If a man wishes to redeem part of his tithe, he must add a fifth to its value.
32 ULB ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ। BSB BSB: Every tenth animal from the herd or flock that passes under the shepherd’s rod will be holy to the LORD.
33 ULB ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ। BSB BSB: He must not inspect whether it is good or bad, and he shall not make any substitution. But if he does make a substitution, both the animal and its substitute shall become holy; they cannot be redeemed.’”
34 ULB ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਹਾੜ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ। BSB BSB: These are the commandments that the LORD gave to Moses for the Israelites on Mount Sinai.
Select verses for actions: Enter goes to them and Escape comes back.