1 ULB ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ। BSB BSB: One day in a place where Jesus had just finished praying, one of His disciples requested, “Lord, teach us to pray, just as John taught his disciples.”
2 ULB ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, BSB BSB: So Jesus told them, “When you pray, say: ‘Father, hallowed be Your name. Your kingdom come.
3 ULB ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ। BSB BSB: Give us each day our daily bread.
4 ULB ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ। BSB BSB: And forgive us our sins, for we also forgive everyone who sins against us. And lead us not into temptation.’”
5 ULB ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ। BSB BSB: Then Jesus said to them, “Suppose one of you goes to his friend at midnight and says, ‘Friend, lend me three loaves of bread,
6 ULB ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁੱਝ ਵੀ ਨਹੀਂ ਹੈ। BSB BSB: because a friend of mine has come to me on a journey, and I have nothing to set before him.’
7 ULB ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁੱਝ ਨਹੀਂ ਦੇ ਸਕਦਾ। BSB BSB: And suppose the one inside answers, ‘Do not bother me. My door is already shut, and my children and I are in bed. I cannot get up to give you anything.’
8 ULB ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁੱਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ। BSB BSB: I tell you, even though he will not get up to provide for him because of his friendship, yet because of the man’s persistence, he will get up and give him as much as he needs.
9 ULB ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। BSB BSB: So I tell you: Ask, and it will be given to you; seek, and you will find; knock, and the door will be opened to you.
10 ULB ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। BSB BSB: For everyone who asks receives; he who seeks finds; and to him who knocks, the door will be opened.
11 ULB ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? BSB BSB: What father among you, if his son asks for a fish, will give him a snake instead?
12 ULB ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? BSB BSB: Or if he asks for an egg, will give him a scorpion?
13 ULB ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!। BSB BSB: So if you who are evil know how to give good gifts to your children, how much more will your Father in heaven give the Holy Spirit to those who ask Him!”
14 ULB ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ। BSB BSB: One day Jesus was driving out a demon that was mute. And when the demon was gone, the man who had been mute spoke. The crowds were amazed,
15 ULB ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। BSB BSB: but some of them said, “It is by Beelzebul, the prince of the demons, that He drives out demons.”
16 ULB ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। BSB BSB: And others tested Him by demanding a sign from heaven.
17 ULB ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ। BSB BSB: Knowing their thoughts, Jesus said to them, “Every kingdom divided against itself will be laid waste, and a house divided against a house will fall.
18 ULB ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ। BSB BSB: If Satan is divided against himself, how can his kingdom stand? After all, you say that I drive out demons by Beelzebul.
19 ULB ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। BSB BSB: And if I drive out demons by Beelzebul, by whom do your sons drive them out? So then, they will be your judges.
21 ULB ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ। BSB BSB: When a strong man, fully armed, guards his house, his possessions are secure.
22 ULB ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ। BSB BSB: But when someone stronger attacks and overpowers him, he takes away the armor in which the man trusted, and then he divides up his plunder.
23 ULB ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। BSB BSB: He who is not with Me is against Me, and he who does not gather with Me scatters.
24 ULB ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ। BSB BSB: When an unclean spirit comes out of a man, it passes through arid places seeking rest and does not find it. Then it says, ‘I will return to the house I left.’
25 ULB ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ। BSB BSB: On its return, it finds the house swept clean and put in order.
26 ULB ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦਾ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। BSB BSB: Then it goes and brings seven other spirits more wicked than itself, and they go in and dwell there. And the final plight of that man is worse than the first.”
27 ULB ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! BSB BSB: As Jesus was saying these things, a woman in the crowd raised her voice and said, “Blessed is the womb that bore You, and blessed are the breasts that nursed You!”
28 ULB ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ। BSB BSB: But He replied, “Blessed rather are those who hear the word of God and obey it.”
29 ULB ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ। BSB BSB: As the crowds were increasing, Jesus said, “This is a wicked generation. It demands a sign, but none will be given it except the sign of Jonah.
30 ULB ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ। BSB BSB: For as Jonah was a sign to the Ninevites, so the Son of Man will be a sign to this generation.
31 ULB ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ। BSB BSB: The Queen of the South will rise at the judgment with the men of this generation and condemn them; for she came from the ends of the earth to hear the wisdom of Solomon, and now One greater than Solomon is here.
32 ULB ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੌਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ। BSB BSB: The men of Nineveh will stand at the judgment with this generation and condemn it; for they repented at the preaching of Jonah, and now One greater than Jonah is here.
33 ULB ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ। BSB BSB: No one lights a lamp and puts it in a cellar or under a basket. Instead, he sets it on a stand, so those who enter can see the light.
34 ULB ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ। BSB BSB: Your eye is the lamp of your body. When your eyes are good, your whole body also is full of light. But when they are bad, your body is full of darkness.
35 ULB ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ। BSB BSB: Be careful, then, that the light within you is not darkness.
36 ULB ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ। BSB BSB: So if your whole body is full of light, with no part of it in darkness, you will be radiant, as though a lamp were shining on you.”
37 ULB ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ। BSB BSB: As Jesus was speaking, a Pharisee invited Him to dine with him; so He went in and reclined at the table.
38 ULB ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ। BSB BSB: But the Pharisee was surprised to see that Jesus did not first wash before the meal.
39 ULB ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ। BSB BSB: Then the Lord said, “Now you Pharisees clean the outside of the cup and dish, but inside you are full of greed and wickedness.
40 ULB ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ? BSB BSB: You fools! Did not the One who made the outside make the inside as well?
41 ULB ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ। BSB BSB: But give as alms the things that are within you, and behold, everything will be clean for you.
42 ULB ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ। BSB BSB: Woe to you Pharisees! For you pay tithes of mint, rue, and every herb, but you disregard justice and the love of God. You should have practiced the latter without neglecting the former.
43 ULB ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ। BSB BSB: Woe to you Pharisees! For you love the chief seats in the synagogues and the greetings in the marketplaces.
44 ULB ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ। BSB BSB: Woe to you! For you are like unmarked graves, which men walk over without even noticing.”
45 ULB ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ। BSB BSB: One of the experts in the law told Him, “Teacher, when You say these things, You insult us as well.”
46 ULB ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ। BSB BSB: “Woe to you as well, experts in the law!” He replied. “For you weigh men down with heavy burdens, but you yourselves will not lift a finger to lighten their load.
47 ULB ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ। BSB BSB: Woe to you! For you build tombs for the prophets, but it was your fathers who killed them.
48 ULB ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ। BSB BSB: So you are witnesses consenting to the deeds of your fathers: They killed the prophets, and you build their tombs.
49 ULB ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। BSB BSB: Because of this, the wisdom of God said, ‘I will send them prophets and apostles; some of them they will kill and others they will persecute.’
50 ULB ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ। BSB BSB: As a result, this generation will be charged with the blood of all the prophets that has been shed since the foundation of the world,
51 ULB ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ। BSB BSB: from the blood of Abel to the blood of Zechariah, who was killed between the altar and the sanctuary. Yes, I tell you, all of it will be charged to this generation.
52 ULB ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ। BSB BSB: Woe to you experts in the law! For you have taken away the key to knowledge. You yourselves have not entered, and you have hindered those who were entering.”
53 ULB ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ। BSB BSB: As Jesus went on from there, the scribes and Pharisees began to oppose Him bitterly and to ply Him with questions about many things,
54 ULB ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ। BSB BSB: waiting to catch Him in something He might say.