1 ULB ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ। BSB BSB: Jesus also said to His disciples, “There was a rich man whose manager was accused of wasting his possessions.
2 ULB ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ। BSB BSB: So he called him in to ask, ‘What is this I hear about you? Turn in an account of your management, for you cannot be manager any longer.’
3 ULB ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ। BSB BSB: The manager said to himself, ‘What shall I do, now that my master is taking away my position? I am too weak to dig and too ashamed to beg.
4 ULB ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰ ਦੀ ਜਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ। BSB BSB: I know what I will do so that after my removal from management, people will welcome me into their homes.’
5 ULB ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ? BSB BSB: And he called in each one of his master’s debtors. ‘How much do you owe my master?’ he asked the first.
6 ULB ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ। BSB BSB: ‘A hundred measures of olive oil,’ he answered. ‘Take your bill,’ said the manager, ‘sit down quickly, and write fifty.’
7 ULB ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ। BSB BSB: Then he asked another, ‘And how much do you owe?’ ‘A hundred measures of wheat,’ he replied. ‘Take your bill and write eighty,’ he told him.
8 ULB ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। BSB BSB: The master commended the dishonest manager because he had acted shrewdly. For the sons of this age are more shrewd in dealing with their own kind than are the sons of light.
9 ULB ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। BSB BSB: I tell you, use worldly wealth to make friends for yourselves so that when it is gone, they will welcome you into eternal dwellings.
10 ULB ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ। BSB BSB: Whoever is faithful with very little will also be faithful with much, and whoever is dishonest with very little will also be dishonest with much.
11 ULB ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?। BSB BSB: So if you have not been faithful with worldly wealth, who will entrust you with true riches?
12 ULB ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ? BSB BSB: And if you have not been faithful with the belongings of another, who will give you belongings of your own?
13 ULB ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। BSB BSB: No servant can serve two masters. Either he will hate the one and love the other, or he will be devoted to the one and despise the other. You cannot serve both God and money.”
14 ULB ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ। BSB BSB: The Pharisees, who were lovers of money, heard all of this and were scoffing at Jesus.
15 ULB ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ। BSB BSB: So He said to them, “You are the ones who justify yourselves before men, but God knows your hearts. For what is prized among men is detestable before God.
16 ULB ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ। BSB BSB: The Law and the Prophets were proclaimed until John. Since that time, the gospel of the kingdom of God is being preached, and everyone is forcing his way into it.
17 ULB ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ। BSB BSB: But it is easier for heaven and earth to pass away than for a single stroke of a pen to drop out of the Law.
18 ULB ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ। BSB BSB: Anyone who divorces his wife and marries another woman commits adultery, and he who marries a divorced woman commits adultery.
19 ULB ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ। BSB BSB: Now there was a rich man dressed in purple and fine linen, who lived each day in joyous splendor.
20 ULB ਅਤੇ ਲਾਜ਼ਰ ਨਾਂ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ। BSB BSB: And a beggar named Lazarus lay at his gate, covered with sores
21 ULB ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ। BSB BSB: and longing to be fed with the crumbs that fell from the rich man’s table. Even the dogs came and licked his sores.
22 ULB ਅਤੇ ਕੁੱਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ। BSB BSB: One day the beggar died and was carried by the angels to Abraham’s side. And the rich man also died and was buried.
23 ULB ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। BSB BSB: In Hades, where he was in torment, he looked up and saw Abraham from afar, with Lazarus by his side.
24 ULB ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ! BSB BSB: So he cried out, ‘Father Abraham, have mercy on me and send Lazarus to dip the tip of his finger in water and cool my tongue. For I am in agony in this fire.’
25 ULB ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ। BSB BSB: But Abraham answered, ‘Child, remember that during your lifetime you received your good things, while Lazarus received bad things. But now he is comforted here, while you are in agony.
26 ULB ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ। BSB BSB: And besides all this, a great chasm has been fixed between us and you, so that even those who wish cannot cross from here to you, nor can anyone cross from there to us.’
27 ULB ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ। BSB BSB: ‘Then I beg you, father,’ he said, ‘send Lazarus to my father’s house,
28 ULB ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ। BSB BSB: for I have five brothers. Let him warn them, so that they will not also end up in this place of torment.’
29 ULB ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ। BSB BSB: But Abraham replied, ‘They have Moses and the Prophets; let your brothers listen to them.’
30 ULB ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ। BSB BSB: ‘No, father Abraham,’ he said, ‘but if someone is sent to them from the dead, they will repent.’