2 ULB ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ। BSB BSB: “In a certain town there was a judge who neither feared God nor respected men.
3 ULB ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ। BSB BSB: And there was a widow in that town who kept appealing to him, ‘Give me justice against my adversary.’
4 ULB ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ। BSB BSB: For a while he refused, but later he said to himself, ‘Though I neither fear God nor respect men,
5 ULB ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ ਵਾਰ ਆ ਕੇ ਮੈਨੂੰ ਤੰਗ ਕਰੇ। BSB BSB: yet because this widow keeps pestering me, I will give her justice. Otherwise, she will wear me out with her perpetual requests.’”
6 ULB ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ। BSB BSB: And the Lord said, “Listen to the words of the unjust judge.
7 ULB ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ? BSB BSB: Will not God bring about justice for His elect who cry out to Him day and night? Will He delay in helping them?
8 ULB ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?। BSB BSB: I tell you, He will promptly carry out justice on their behalf. Nevertheless, when the Son of Man comes, will He find faith on earth?”
10 ULB ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ। BSB BSB: “Two men went up to the temple to pray. One was a Pharisee and the other a tax collector.
11 ULB ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੁੰਗੀ ਲੈਣ ਵਾਲੇ ਵਰਗਾ ਹਾਂ! BSB BSB: The Pharisee stood by himself and prayed, ‘God, I thank You that I am not like other men—swindlers, evildoers, adulterers—or even like this tax collector.
12 ULB ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ। BSB BSB: I fast twice a week and pay tithes of all that I acquire.’
13 ULB ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ! BSB BSB: But the tax collector stood at a distance, unwilling even to lift up his eyes to heaven. Instead, he beat his breast and said, ‘God, have mercy on me, a sinner!’
14 ULB ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੁੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ। BSB BSB: I tell you, this man, rather than the Pharisee, went home justified. For everyone who exalts himself will be humbled, but the one who humbles himself will be exalted.”
15 ULB ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ। BSB BSB: Now people were even bringing their babies to Jesus for Him to place His hands on them. And when the disciples saw this, they rebuked those who brought them.
16 ULB ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ। BSB BSB: But Jesus called the children to Him and said, “Let the little children come to Me, and do not hinder them! For the kingdom of God belongs to such as these.
17 ULB ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। BSB BSB: Truly I tell you, anyone who does not receive the kingdom of God like a little child will never enter it.”
18 ULB ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? BSB BSB: Then a certain ruler asked Him, “Good Teacher, what must I do to inherit eternal life?”
19 ULB ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ। BSB BSB: “Why do you call Me good?” Jesus replied. “No one is good except God alone.
20 ULB ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ। BSB BSB: You know the commandments: ‘Do not commit adultery, do not murder, do not steal, do not bear false witness, honor your father and mother.’”
21 ULB ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ। BSB BSB: “All these I have kept from my youth,” he said.
22 ULB ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁੱਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ। BSB BSB: On hearing this, Jesus told him, “You still lack one thing: Sell everything you own and give to the poor, and you will have treasure in heaven. Then come, follow Me.”
23 ULB ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ। BSB BSB: But when the ruler heard this, he became very sad, because he was extremely wealthy.
24 ULB ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ! BSB BSB: Seeing the man’s sadness, Jesus said, “How hard it is for the rich to enter the kingdom of God!
25 ULB ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ। BSB BSB: Indeed, it is easier for a camel to pass through the eye of a needle than for a rich man to enter the kingdom of God.”
26 ULB ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? BSB BSB: Those who heard this asked, “Who then can be saved?”
27 ULB ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ। BSB BSB: But Jesus said, “What is impossible with man is possible with God.”
28 ULB ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁੱਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ। BSB BSB: “Look,” said Peter, “we have left all we had to follow You.”
30 ULB ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l BSB BSB: will fail to receive many times more in this age—and in the age to come, eternal life.”
31 ULB ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁੱਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ। BSB BSB: Then Jesus took the Twelve aside and said to them, “Look, we are going up to Jerusalem, and everything the prophets have written about the Son of Man will be fulfilled.
32 ULB ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ। BSB BSB: He will be delivered over to the Gentiles and will be mocked and insulted and spit upon.
33 ULB ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ। BSB BSB: They will flog Him and kill Him, and on the third day He will rise again.”
34 ULB ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁੱਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ। BSB BSB: But the disciples did not understand any of these things. The meaning was hidden from them, and they did not comprehend what He was saying.
35 ULB ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ। BSB BSB: As Jesus drew near to Jericho, a blind man was sitting beside the road, begging.
36 ULB ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? BSB BSB: When he heard the crowd going by, he asked what was happening.
37 ULB ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ। BSB BSB: “Jesus of Nazareth is passing by,” they told him.
38 ULB ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ। BSB BSB: So he called out, “Jesus, Son of David, have mercy on me!”
39 ULB ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ! BSB BSB: Those who led the way admonished him to be silent, but he cried out all the louder, “Son of David, have mercy on me!”
40 ULB ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ, BSB BSB: Jesus stopped and directed that the man be brought to Him. When he had come near, Jesus asked him,
41 ULB ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਕੀ ਮੈਂ ਵੇਖਣ ਲੱਗ ਜਾਂਵਾਂ! BSB BSB: “What do you want Me to do for you?” “Lord,” he said, “let me see again.”
42 ULB ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। BSB BSB: “Receive your sight!” Jesus replied. “Your faith has healed you.”
43 ULB ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ। BSB BSB: Immediately he received his sight and followed Jesus, glorifying God. And all the people, when they saw it, gave praise to God.