1 ULB ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ। BSB BSB: Then Jesus entered Jericho and was passing through.
2 ULB ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। BSB BSB: And there was a man named Zacchaeus, a chief tax collector, who was very wealthy.
3 ULB ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। BSB BSB: He was trying to see who Jesus was, but could not see over the crowd because he was small in stature.
4 ULB ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। BSB BSB: So he ran on ahead and climbed a sycamore tree to see Him, since Jesus was about to pass that way.
5 ULB ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। BSB BSB: When Jesus came to that place, He looked up and said, “Zacchaeus, hurry down, for I must stay at your house today.”
6 ULB ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। BSB BSB: So Zacchaeus hurried down and welcomed Him joyfully.
7 ULB ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। BSB BSB: And all who saw this began to grumble, saying, “He has gone to be the guest of a sinful man!”
8 ULB ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ। BSB BSB: But Zacchaeus stood up and said to the Lord, “Look, Lord, half of my possessions I give to the poor, and if I have cheated anyone, I will repay it fourfold.”
9 ULB ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ। BSB BSB: Jesus said to him, “Today salvation has come to this house, because this man too is a son of Abraham.
10 ULB ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ। BSB BSB: For the Son of Man came to seek and to save the lost.”
11 ULB ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ। BSB BSB: While the people were listening to this, Jesus proceeded to tell them a parable, because He was near Jerusalem and they thought the kingdom of God would appear imminently.
12 ULB ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ। BSB BSB: So He said, “A man of noble birth went to a distant country to lay claim to his kingship and then return.
13 ULB ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ। BSB BSB: Beforehand, he called ten of his servants and gave them ten minas. ‘Conduct business with this until I return,’ he said.
14 ULB ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ। BSB BSB: But his subjects hated him and sent a delegation after him to say, ‘We do not want this man to rule over us.’
15 ULB ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ। BSB BSB: When he returned from procuring his kingship, he summoned the servants to whom he had given the money, to find out what each one had earned.
16 ULB ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ। BSB BSB: The first servant came forward and said, ‘Master, your mina has produced ten more minas.’
17 ULB ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ। BSB BSB: His master replied, ‘Well done, good servant! Because you have been faithful in a very small matter, you shall have authority over ten cities.’
18 ULB ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ। BSB BSB: The second servant came and said, ‘Master, your mina has made five minas.’
19 ULB ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ। BSB BSB: And to this one he said, ‘You shall have authority over five cities.’
20 ULB ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ। BSB BSB: Then another servant came and said, ‘Master, here is your mina, which I have laid away in a piece of cloth.
21 ULB ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ। BSB BSB: For I was afraid of you, because you are a harsh man. You withdraw what you did not deposit and reap what you did not sow.’
22 ULB ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ। BSB BSB: His master replied, ‘You wicked servant, I will judge you by your own words. So you knew that I am a harsh man, withdrawing what I did not deposit and reaping what I did not sow?
23 ULB ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ? BSB BSB: Why then did you not deposit my money in the bank, and upon my return I could have collected it with interest?’
24 ULB ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ। BSB BSB: Then he told those standing by, ‘Take the mina from him and give it to the one who has ten minas.’
25 ULB ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ। BSB BSB: ‘Master,’ they said, ‘he already has ten!’
26 ULB ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁੱਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ। BSB BSB: He replied, ‘I tell you that everyone who has will be given more; but the one who does not have, even what he has will be taken away from him.
27 ULB ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ! BSB BSB: And these enemies of mine who were unwilling for me to rule over them, bring them here and slay them in front of me.’”
28 ULB ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ। BSB BSB: After Jesus had said this, He went on ahead, going up to Jerusalem.
29 ULB ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ BSB BSB: As He approached Bethphage and Bethany at the Mount of Olives, He sent out two of His disciples,
30 ULB ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ। BSB BSB: saying, “Go into the village ahead of you, and as you enter it, you will find a colt tied there, on which no one has ever sat. Untie it and bring it here.
31 ULB ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ। BSB BSB: If anyone asks, ‘Why are you untying it?’ tell him, ‘The Lord needs it.’”
32 ULB ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ। BSB BSB: So those who were sent went out and found it just as Jesus had told them.
33 ULB ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ? BSB BSB: As they were untying the colt, its owners asked, “Why are you untying the colt?”
34 ULB ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ। BSB BSB: “The Lord needs it,” they answered.
35 ULB ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ। BSB BSB: Then they led the colt to Jesus, threw their cloaks over it, and put Jesus on it.
36 ULB ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ। BSB BSB: As He rode along, the people spread their cloaks on the road.
37 ULB ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ BSB BSB: And as He approached the descent from the Mount of Olives, the whole multitude of disciples began to praise God joyfully in a loud voice for all the miracles they had seen:
38 ULB ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ! BSB BSB: “Blessed is the King who comes in the name of the Lord!” “Peace in heaven and glory in the highest!”
39 ULB ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ! BSB BSB: But some of the Pharisees in the crowd said to Him, “Teacher, rebuke Your disciples!”
40 ULB ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! BSB BSB: “I tell you,” He answered, “if they remain silent, the very stones will cry out.”
41 ULB ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ BSB BSB: As Jesus approached Jerusalem and saw the city, He wept over it
42 ULB ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ। BSB BSB: and said, “If only you had known on this day what would bring you peace! But now it is hidden from your eyes.
43 ULB ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ, BSB BSB: For the days will come upon you when your enemies will barricade you and surround you and hem you in on every side.
44 ULB ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ। BSB BSB: They will level you to the ground—you and the children within your walls. They will not leave one stone on another, because you did not recognize the time of your visitation from God.”
45 ULB ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। BSB BSB: Then Jesus entered the temple courts and began to drive out those who were selling there.
46 ULB ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ। BSB BSB: He declared to them, “It is written: ‘My house will be a house of prayer.’ But you have made it ‘a den of robbers.’”
47 ULB ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। BSB BSB: Jesus was teaching at the temple every day, but the chief priests, scribes, and leaders of the people were intent on killing Him.
48 ULB ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ। BSB BSB: Yet they could not find a way to do so, because all the people hung on His words.