1 ULB ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ। BSB BSB: Now the Feast of Unleavened Bread, called the Passover, was approaching,
2 ULB ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ। BSB BSB: and the chief priests and scribes were looking for a way to put Jesus to death, for they feared the people.
3 ULB ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ। BSB BSB: Then Satan entered Judas Iscariot, who was one of the Twelve.
4 ULB ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ। BSB BSB: And Judas went to discuss with the chief priests and temple officers how he might betray Jesus to them.
5 ULB ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ। BSB BSB: They were delighted and agreed to give him money.
6 ULB ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ। BSB BSB: Judas consented, and began to look for an opportunity to betray Jesus to them in the absence of a crowd.
7 ULB ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ। BSB BSB: Then came the day of Unleavened Bread on which the Passover lamb was to be sacrificed.
8 ULB ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ। BSB BSB: Jesus sent Peter and John, saying, “Go and make preparations for us to eat the Passover.”
9 ULB ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ? BSB BSB: “Where do You want us to prepare it?” they asked.
10 ULB ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ। BSB BSB: He answered, “When you enter the city, a man carrying a jug of water will meet you. Follow him to the house he enters,
11 ULB ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ? BSB BSB: and say to the owner of that house, ‘The Teacher asks: Where is the guest room, where I may eat the Passover with My disciples?’
12 ULB ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ। BSB BSB: And he will show you a large upper room, already furnished. Make preparations there.”
13 ULB ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ। BSB BSB: So they went and found it just as Jesus had told them. And they prepared the Passover.
14 ULB ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ। BSB BSB: When the hour had come, Jesus reclined at the table with His apostles.
16 ULB ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ। BSB BSB: For I tell you that I will not eat it again until it is fulfilled in the kingdom of God.”
17 ULB ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ। BSB BSB: After taking the cup, He gave thanks and said, “Take this and divide it among yourselves.
18 ULB ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ। BSB BSB: For I tell you that I will not drink of the fruit of the vine from now on until the kingdom of God comes.”
19 ULB ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। BSB BSB: And He took the bread, gave thanks and broke it, and gave it to them, saying, “This is My body, given for you; do this in remembrance of Me.”
20 ULB ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ। BSB BSB: In the same way, after supper He took the cup, saying, “This cup is the new covenant in My blood, which is poured out for you.
21 ULB ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ। BSB BSB: Look! The hand of My betrayer is with Mine on the table.
22 ULB ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ! BSB BSB: Indeed, the Son of Man will go as it has been determined, but woe to that man who betrays Him.”
23 ULB ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ। BSB BSB: Then they began to question among themselves which of them was going to do this.
24 ULB ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ? BSB BSB: A dispute also arose among the disciples as to which of them should be considered the greatest.
25 ULB ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ। BSB BSB: So Jesus declared, “The kings of the Gentiles lord it over them, and those in authority over them call themselves benefactors.
26 ULB ਪਰ ਤੁਸੀਂ ਇਹੋ ਜਿਹੇ ਨਾ ਹੋਵੋ,ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ। BSB BSB: But you shall not be like them. Instead, the greatest among you should be like the youngest, and the one who leads like the one who serves.
27 ULB ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ। BSB BSB: For who is greater, the one who reclines at the table or the one who serves? Is it not the one who reclines? But I am among you as one who serves.
28 ULB ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ। BSB BSB: You are the ones who have stood by Me in My trials.
29 ULB ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ। BSB BSB: And I bestow on you a kingdom, just as My Father has bestowed one on Me,
30 ULB ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ। BSB BSB: so that you may eat and drink at My table in My kingdom and sit on thrones, judging the twelve tribes of Israel.
31 ULB ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ। BSB BSB: Simon, Simon, Satan has asked to sift all of you like wheat.
32 ULB ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ। BSB BSB: But I have prayed for you, Simon, that your faith will not fail. And when you have turned back, strengthen your brothers.”
33 ULB ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ। BSB BSB: “Lord,” said Peter, “I am ready to go with You even to prison and to death.”
34 ULB ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ। BSB BSB: But Jesus replied, “I tell you, Peter, the rooster will not crow today until you have denied three times that you know Me.”
37 ULB ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ "ਉਹ ਅਪਰਾਧੀਆਂ ਵਿੱਚ ਗਿਣਿਆ ਗਿਆ" ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁੱਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ। BSB BSB: For I tell you that this Scripture must be fulfilled in Me: ‘And He was numbered with the transgressors.’ For what is written about Me is reaching its fulfillment.”
38 ULB ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬਹੁਤ ਹਨ! BSB BSB: So they said, “Look, Lord, here are two swords.” “That is enough,” He answered.
39 ULB ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ। BSB BSB: Jesus went out as usual to the Mount of Olives, and the disciples followed Him.
40 ULB ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ। BSB BSB: When He came to the place, He told them, “Pray that you will not enter into temptation.”
41 ULB ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ, BSB BSB: And He withdrew about a stone’s throw beyond them, where He knelt down and prayed,
43 ULB ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ। BSB BSB: Then an angel from heaven appeared to Him and strengthened Him.
44 ULB ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ। BSB BSB: And in His anguish, He prayed more earnestly, and His sweat became like drops of blood falling to the ground.
45 ULB ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ। BSB BSB: When Jesus rose from prayer and returned to the disciples, He found them asleep, exhausted from sorrow.
46 ULB ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ। BSB BSB: “Why are you sleeping?” He asked. “Get up and pray so that you will not enter into temptation.”
47 ULB ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ। BSB BSB: While He was still speaking, a crowd arrived, led by the man called Judas, one of the Twelve. He approached Jesus to kiss Him.
48 ULB ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ? BSB BSB: But Jesus asked him, “Judas, are you betraying the Son of Man with a kiss?”
49 ULB ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ? BSB BSB: Those around Jesus saw what was about to happen and said, “Lord, should we strike with our swords?”
50 ULB ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ। BSB BSB: And one of them struck the servant of the high priest, cutting off his right ear.
51 ULB ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ। BSB BSB: But Jesus answered, “No more of this!” And He touched the man’s ear and healed him.
52 ULB ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ? BSB BSB: Then Jesus said to the chief priests, temple officers, and elders who had come for Him, “Have you come out with swords and clubs as you would against an outlaw?
53 ULB ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ। BSB BSB: Every day I was with you in the temple courts, and you did not lay a hand on Me. But this hour belongs to you and to the power of darkness.”
54 ULB ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁੱਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ। BSB BSB: Then they seized Jesus, led Him away, and took Him into the house of the high priest. And Peter followed at a distance.
55 ULB ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ। BSB BSB: When those present had kindled a fire in the middle of the courtyard and sat down together, Peter sat down among them.
56 ULB ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ। BSB BSB: A servant girl saw him seated in the firelight and looked intently at him. “This man also was with Him,” she said.
57 ULB ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ! BSB BSB: But Peter denied it. “Woman, I do not know Him,” he said.
58 ULB ਕੁੱਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ! BSB BSB: A short time later, someone else saw him and said, “You also are one of them.” But Peter said, “Man, I am not.”
59 ULB ਕੁੱਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ। BSB BSB: About an hour later, another man insisted, “Certainly this man was with Him, for he too is a Galilean.”
60 ULB ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ। BSB BSB: “Man, I do not know what you are talking about,” Peter replied. And immediately, while he was still speaking, the rooster crowed.
61 ULB ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ। BSB BSB: And the Lord turned and looked at Peter. Then Peter remembered the word that the Lord had spoken to him: “Before the rooster crows today, you will deny Me three times.”
62 ULB ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ। BSB BSB: And he went outside and wept bitterly.
63 ULB ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ। BSB BSB: The men who were holding Jesus began to mock Him and beat Him.
64 ULB ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ। BSB BSB: They blindfolded Him and kept demanding, “Prophesy! Who hit You?”
65 ULB ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ। BSB BSB: And they said many other blasphemous things against Him.
66 ULB ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ, BSB BSB: At daybreak the council of the elders of the people, both the chief priests and scribes, met together. They led Jesus into their Sanhedrin and said,
67 ULB ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ। BSB BSB: “If You are the Christ, tell us.” Jesus answered, “If I tell you, you will not believe.
68 ULB ਜੇਕਰ ਮੈਂ ਕੁੱਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ। BSB BSB: And if I ask you a question, you will not answer.
69 ULB ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ। BSB BSB: But from now on the Son of Man will be seated at the right hand of the power of God.”
70 ULB ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ। BSB BSB: So they all asked, “Are You then the Son of God?” He replied, “You say that I am.”
71 ULB ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ। BSB BSB: “Why do we need any more testimony?” they declared. “We have heard it for ourselves from His own lips.”