2 ULB ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ। BSB BSB: during the high priesthood of Annas and Caiaphas, the word of God came to John son of Zechariah in the wilderness.
3 ULB ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ। BSB BSB: He went into all the region around the Jordan, preaching a baptism of repentance for the forgiveness of sins,
4 ULB ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। BSB BSB: as it is written in the book of the words of Isaiah the prophet: “A voice of one calling in the wilderness, ‘Prepare the way for the Lord, make straight paths for Him.
5 ULB ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਹੋ ਜਾਣਗੇ, BSB BSB: Every valley shall be filled in, and every mountain and hill made low. The crooked ways shall be made straight, and the rough ways smooth.
6 ULB ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ। BSB BSB: And all humanity will see God’s salvation.’”
7 ULB ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” BSB BSB: Then John said to the crowds coming out to be baptized by him, “You brood of vipers, who warned you to flee from the coming wrath?
8 ULB ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। BSB BSB: Produce fruit, then, in keeping with repentance. And do not begin to say to yourselves, ‘We have Abraham as our father.’ For I tell you that out of these stones God can raise up children for Abraham.
9 ULB ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। BSB BSB: The axe lies ready at the root of the trees, and every tree that does not produce good fruit will be cut down and thrown into the fire.”
10 ULB ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ? BSB BSB: The crowds asked him, “What then should we do?”
11 ULB ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ। BSB BSB: John replied, “Whoever has two tunics should share with him who has none, and whoever has food should do the same.”
12 ULB ਤਦ ਚੁੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? BSB BSB: Even tax collectors came to be baptized. “Teacher,” they asked, “what should we do?”
13 ULB ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ। BSB BSB: “Collect no more than you are authorized,” he answered.
14 ULB ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ। BSB BSB: Then some soldiers asked him, “And what should we do?” “Do not take money by force or false accusation,” he said. “Be content with your wages.”
15 ULB ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ? BSB BSB: The people were waiting expectantly and were all wondering in their hearts if John could be the Christ.
16 ULB ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। BSB BSB: John answered all of them: “I baptize you with water, but One more powerful than I will come, the straps of whose sandals I am not worthy to untie. He will baptize you with the Holy Spirit and with fire.
17 ULB ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ। BSB BSB: His winnowing fork is in His hand to clear His threshing floor and to gather the wheat into His barn; but He will burn up the chaff with unquenchable fire.”
18 ULB ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ। BSB BSB: With these and many other exhortations, John proclaimed the good news to the people.
19 ULB ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ BSB BSB: But when he rebuked Herod the tetrarch regarding his brother’s wife Herodias and all the evils he had done,
20 ULB ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ। BSB BSB: Herod added this to them all: He locked John up in prison.
21 ULB ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ BSB BSB: When all the people were being baptized, Jesus was baptized too. And as He was praying, heaven was opened,
22 ULB ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। BSB BSB: and the Holy Spirit descended on Him in a bodily form like a dove. And a voice came from heaven: “You are My beloved Son; in You I am well pleased.”
24 ULB ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ, BSB BSB: the son of Matthat, the son of Levi, the son of Melchi, the son of Jannai, the son of Joseph,
25 ULB ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ, BSB BSB: the son of Mattathias, the son of Amos, the son of Nahum, the son of Esli, the son of Naggai,
26 ULB ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ, BSB BSB: the son of Maath, the son of Mattathias, the son of Semein, the son of Josech, the son of Joda,
27 ULB ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, BSB BSB: the son of Joanan, the son of Rhesa, the son of Zerubbabel, the son of Shealtiel, the son of Neri,
28 ULB ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ, BSB BSB: the son of Melchi, the son of Addi, the son of Cosam, the son of Elmadam, the son of Er,
29 ULB ਉਹ ਯੋਸੇ ਦਾ, ਉਹ ਮੱਤਾਥ ਦਾ, ਉਹ ਲੇਵੀ ਦਾ, BSB BSB: the son of Joshua, the son of Eliezer, the son of Jorim, the son of Matthat, the son of Levi,
30 ULB ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, BSB BSB: the son of Simeon, the son of Judah, the son of Joseph, the son of Jonam, the son of Eliakim,
31 ULB ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ, BSB BSB: the son of Melea, the son of Menna, the son of Mattatha, the son of Nathan, the son of David, 32 ULB ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ, BSB BSB: the son of Jesse, the son of Obed, the son of Boaz, the son of Sala, the son of Nahshon,
33 ULB ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ, BSB BSB: the son of Amminadab, the son of Admin, the son of Arni, the son of Hezron, the son of Perez, the son of Judah,
34 ULB ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ, BSB BSB: the son of Jacob, the son of Isaac, the son of Abraham, the son of Terah, the son of Nahor,
35 ULB ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, BSB BSB: the son of Serug, the son of Reu, the son of Peleg, the son of Eber, the son of Shelah,
36 ULB ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, BSB BSB: the son of Cainan, the son of Arphaxad, the son of Shem, the son of Noah, the son of Lamech, 37 ULB ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, BSB BSB: the son of Methuselah, the son of Enoch, the son of Jared, the son of Mahalalel, the son of Cainan,