1 ULB ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ। BSB BSB: On one occasion, while Jesus was standing by the Lake of Gennesaret with the crowd pressing in on Him to hear the word of God,
2 ULB ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। BSB BSB: He saw two boats at the edge of the lake. The fishermen had left them and were washing their nets.
3 ULB ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ। BSB BSB: Jesus got into the boat belonging to Simon and asked him to put out a little from shore. And sitting down, He taught the people from the boat.
4 ULB ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। BSB BSB: When Jesus had finished speaking, He said to Simon, “Put out into deep water and let down your nets for a catch.”
5 ULB ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁੱਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। BSB BSB: “Master,” Simon replied, “we have worked hard all night without catching anything. But because You say so, I will let down the nets.”
6 ULB ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। BSB BSB: When they had done so, they caught such a large number of fish that their nets began to tear.
7 ULB ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। BSB BSB: So they signaled to their partners in the other boat to come and help them, and they came and filled both boats so full that they began to sink.
9 ULB ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। BSB BSB: For he and his companions were astonished at the catch of fish they had taken,
10 ULB ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ। BSB BSB: and so were his partners James and John, the sons of Zebedee. “Do not be afraid,” Jesus said to Simon. “From now on you will catch men.”
11 ULB ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁੱਝ ਛੱਡ ਕੇ ਉਸ ਦੇ ਮਗਰ ਹੋ ਤੁਰੇ। BSB BSB: And when they had brought their boats ashore, they left everything and followed Him.
12 ULB ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। BSB BSB: While Jesus was in one of the towns, a man came along who was covered with leprosy. When he saw Jesus, he fell facedown and begged Him, “Lord, if You are willing, You can make me clean.”
13 ULB ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ। BSB BSB: Jesus reached out His hand and touched the man. “I am willing,” He said. “Be clean!” And immediately the leprosy left him.
14 ULB ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। BSB BSB: “Do not tell anyone,” Jesus instructed him. “But go, show yourself to the priest and present the offering Moses prescribed for your cleansing, as a testimony to them.”
15 ULB ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ। BSB BSB: But the news about Jesus spread all the more, and great crowds came to hear Him and to be healed of their sicknesses.
16 ULB ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ। BSB BSB: Yet He frequently withdrew to the wilderness to pray.
17 ULB ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। BSB BSB: One day Jesus was teaching, and the Pharisees and teachers of the law were sitting there. People had come from Jerusalem and from every village of Galilee and Judea, and the power of the Lord was present for Him to heal the sick.
18 ULB ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। BSB BSB: Just then some men came carrying a paralyzed man on a mat. They tried to bring him inside to set him before Jesus,
19 ULB ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ। BSB BSB: but they could not find a way through the crowd. So they went up on the roof and lowered him on his mat through the tiles into the middle of the crowd, right in front of Jesus.
20 ULB ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ। BSB BSB: When Jesus saw their faith, He said, “Friend, your sins are forgiven.”
21 ULB ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ? BSB BSB: But the scribes and Pharisees began thinking to themselves, “Who is this man who speaks blasphemy? Who can forgive sins but God alone?”
22 ULB ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? BSB BSB: Knowing what they were thinking, Jesus replied, “Why are you thinking these things in your hearts?
23 ULB ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? BSB BSB: Which is easier: to say, ‘Your sins are forgiven,’ or to say, ‘Get up and walk’?
24 ULB ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। BSB BSB: But so that you may know that the Son of Man has authority on the earth to forgive sins…” He said to the paralytic, “I tell you, get up, pick up your mat, and go home.”
25 ULB ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ। BSB BSB: And immediately the man stood up before them, took what he had been lying on, and went home glorifying God.
26 ULB ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ ਗੱਲਾਂ ਵੇਖੀਆਂ ਹਨ!। BSB BSB: Everyone was taken with amazement and glorified God. They were filled with awe and said, “We have seen remarkable things today.”
27 ULB ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। BSB BSB: After this, Jesus went out and saw a tax collector named Levi sitting at the tax booth. “Follow Me,” He told him,
28 ULB ਤਦ ਉਹ ਸਭ ਕੁੱਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। BSB BSB: and Levi got up, left everything, and followed Him.
29 ULB ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੁੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ। BSB BSB: Then Levi hosted a great banquet for Jesus at his house. A large crowd of tax collectors was there, along with others who were eating with them.
30 ULB ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ? BSB BSB: But the Pharisees and their scribes complained to Jesus’ disciples, “Why do you eat and drink with tax collectors and sinners?”
31 ULB ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। BSB BSB: Jesus answered, “It is not the healthy who need a doctor, but the sick.
32 ULB ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ। BSB BSB: I have not come to call the righteous, but sinners, to repentance.”
33 ULB ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ। BSB BSB: Then they said to Him, “John’s disciples and those of the Pharisees frequently fast and pray, but Yours keep on eating and drinking.”
34 ULB ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ? BSB BSB: Jesus replied, “Can you make the guests of the bridegroom fast while He is with them?
35 ULB ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ। BSB BSB: But the time will come when the bridegroom will be taken from them; then they will fast.”
36 ULB ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ। BSB BSB: He also told them a parable: “No one tears a piece of cloth from a new garment and sews it on an old one. If he does, he will tear the new garment as well, and the patch from the new will not match the old.
37 ULB ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ। BSB BSB: And no one pours new wine into old wineskins. If he does, the new wine will burst the skins, the wine will spill, and the wineskins will be ruined.
38 ULB ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ। BSB BSB: Instead, new wine is poured into new wineskins.
39 ULB ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ। BSB BSB: And no one after drinking old wine wants new, for he says, ‘The old is better.’”