3 ULB ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ। BSB BSB: Joanna the wife of Herod’s household manager Chuza, Susanna, and many others. These women were ministering to them out of their own means.
4 ULB ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ BSB BSB: While a large crowd was gathering and people were coming to Jesus from town after town, He told them this parable:
5 ULB ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁੱਝ ਬੀਜ ਸੜਕ ਦੇ ਕੰਡੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ। BSB BSB: “A farmer went out to sow his seed. And as he was sowing, some seed fell along the path, where it was trampled, and the birds of the air devoured it.
6 ULB ਅਤੇ ਕੁੱਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ। BSB BSB: Some fell on rocky ground, and when it came up, the seedlings withered because they had no moisture.
7 ULB ਅਤੇ ਕੁੱਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ। BSB BSB: Other seed fell among thorns, which grew up with it and choked the seedlings.
8 ULB ਅਤੇ ਕੁੱਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕਿ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ! BSB BSB: Still other seed fell on good soil, where it sprang up and produced a crop—a hundredfold.” As Jesus said this, He called out, “He who has ears to hear, let him hear.”
9 ULB ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ? BSB BSB: Then His disciples asked Him what this parable meant.
10 ULB ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ। BSB BSB: He replied, “The knowledge of the mysteries of the kingdom of God has been given to you, but to others I speak in parables, so that, ‘though seeing, they may not see; though hearing, they may not understand.’
11 ULB ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ। BSB BSB: Now this is the meaning of the parable: The seed is the word of God.
12 ULB ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ। BSB BSB: The seeds along the path are those who hear, but the devil comes and takes away the word from their hearts, so that they may not believe and be saved.
13 ULB ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ। BSB BSB: The seeds on rocky ground are those who hear the word and receive it with joy, but they have no root. They believe for a season, but in the time of testing, they fall away.
14 ULB ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ। BSB BSB: The seeds that fell among the thorns are those who hear, but as they go on their way, they are choked by the worries, riches, and pleasures of this life, and their fruit does not mature.
15 ULB ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ॥ BSB BSB: But the seeds on good soil are those with a noble and good heart, who hear the word, cling to it, and by persevering produce a crop.
16 ULB ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ। BSB BSB: No one lights a lamp and covers it with a jar or puts it under a bed. Instead, he sets it on a stand, so those who enter can see the light.
17 ULB ਕੁੱਝ ਛੁੱਪਿਆ ਨਹੀਂ ਜੋ ਪਰਗਟ? ਨਾ ਹੋਵੇਗਾ ਅਤੇ ਕੁੱਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ। BSB BSB: For there is nothing hidden that will not be disclosed, and nothing concealed that will not be made known and brought to light.
18 ULB ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁੱਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ। BSB BSB: Pay attention, therefore, to how you listen. Whoever has will be given more, but whoever does not have, even what he thinks he has will be taken away from him.”
19 ULB ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ। BSB BSB: Then Jesus’ mother and brothers came to see Him, but they were unable to reach Him because of the crowd.
20 ULB ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ। BSB BSB: He was told, “Your mother and brothers are standing outside, wanting to see You.”
21 ULB ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ। BSB BSB: But He replied, “My mother and brothers are those who hear the word of God and carry it out.”
22 ULB ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ। BSB BSB: One day Jesus said to His disciples, “Let us cross to the other side of the lake.” So He got into a boat with them and set out.
23 ULB ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ। BSB BSB: As they sailed, He fell asleep, and a windstorm came down on the lake, so that the boat was being swamped, and they were in great danger.
24 ULB ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ। BSB BSB: The disciples went and woke Him, saying, “Master, Master, we are perishing!” Then Jesus got up and rebuked the wind and the raging waters, and they subsided, and all was calm.
25 ULB ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?। BSB BSB: “Where is your faith?” He asked. Frightened and amazed, they asked one another, “Who is this? He commands even the winds and the water, and they obey Him!”
26 ULB ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ। BSB BSB: Then they sailed to the region of the Gerasenes, across the lake from Galilee.
27 ULB ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ। BSB BSB: When Jesus stepped ashore, He was met by a demon-possessed man from the town. For a long time this man had not worn clothing or lived in a house, but he stayed in the tombs.
28 ULB ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ! BSB BSB: When the man saw Jesus, he cried out and fell down before Him, shouting in a loud voice, “What do You want with me, Jesus, Son of the Most High God? I beg You not to torture me!”
29 ULB ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ। BSB BSB: For Jesus had commanded the unclean spirit to come out of the man. Many times it had seized him, and though he was bound with chains and shackles, he had broken the chains and been driven by the demon into solitary places.
30 ULB ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ। BSB BSB: “What is your name?” Jesus asked. “Legion,” he replied, because many demons had gone into him.
31 ULB ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! BSB BSB: And the demons kept begging Jesus not to order them to go into the Abyss.
32 ULB ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। BSB BSB: There on the hillside a large herd of pigs was feeding. So the demons begged Jesus to let them enter the pigs, and He gave them permission.
33 ULB ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ। BSB BSB: Then the demons came out of the man and went into the pigs, and the herd rushed down the steep bank into the lake and was drowned.
34 ULB ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ। BSB BSB: When those tending the pigs saw what had happened, they ran off and reported this in the town and countryside.
35 ULB ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ। BSB BSB: So the people went out to see what had happened. They came to Jesus and found the man whom the demons had left, sitting at Jesus’ feet, clothed and in his right mind; and they were afraid.
36 ULB ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ। BSB BSB: Meanwhile, those who had seen it reported how the demon-possessed man had been healed.
37 ULB ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ। BSB BSB: Then all the people of the region of the Gerasenes asked Jesus to depart from them, because great fear had taken hold of them. So He got into the boat and started back.
38 ULB ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ BSB BSB: The man whom the demons had left begged to go with Jesus. But He sent him away, saying,
39 ULB ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ। BSB BSB: “Return home and describe how much God has done for you.” So the man went away and proclaimed all over the town how much Jesus had done for him.
40 ULB ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ। BSB BSB: When Jesus returned, the crowd welcomed Him, for they had all been waiting for Him.
41 ULB ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ। BSB BSB: Just then a synagogue leader named Jairus came and fell at Jesus’ feet. He begged Him to come to his house,
42 ULB ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ। BSB BSB: because his only daughter, who was about twelve, was dying. As Jesus went with him, the crowds pressed around Him,
43 ULB ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ। BSB BSB: including a woman who had suffered from bleeding for twelve years. She had spent all her money on physicians, but no one was able to heal her.
44 ULB ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ। BSB BSB: She came up behind Jesus and touched the fringe of His cloak, and immediately her bleeding stopped.
45 ULB ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ। BSB BSB: “Who touched Me?” Jesus asked. But they all denied it. “Master,” said Peter, “the people are crowding and pressing against You.”
46 ULB ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ। BSB BSB: But Jesus declared, “Someone touched Me, for I know that power has gone out from Me.”
47 ULB ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ। BSB BSB: Then the woman, seeing that she could not escape notice, came trembling and fell down before Him. In the presence of all the people, she explained why she had touched Him and how she had immediately been healed.
48 ULB ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ। BSB BSB: “Daughter,” said Jesus, “your faith has healed you. Go in peace.”
49 ULB ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ। BSB BSB: While He was still speaking, someone arrived from the house of the synagogue leader. “Your daughter is dead,” he told Jairus. “Do not bother the Teacher anymore.”
50 ULB ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ। BSB BSB: But Jesus overheard them and said to Jairus, “Do not be afraid; just believe, and she will be healed.”
51 ULB ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ। BSB BSB: When He entered the house, He did not allow anyone to go in with Him except Peter, John, James, and the child’s father and mother.
52 ULB ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ। BSB BSB: Meanwhile, everyone was weeping and mourning for her. But Jesus said, “Stop weeping; she is not dead but asleep.”
53 ULB ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ। BSB BSB: And they laughed at Him, knowing that she was dead.
54 ULB ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ! BSB BSB: But Jesus took her by the hand and called out, “Child, get up!”
55 ULB ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁੱਝ ਖਾਣ ਲਈ ਦਿੱਤਾ ਜਾਏ। BSB BSB: Her spirit returned, and at once she got up. And He directed that she be given something to eat.
56 ULB ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁੱਝ ਨਾ ਦੱਸਣ। BSB BSB: Her parents were astounded, but Jesus ordered them not to tell anyone what had happened.