1 ULB ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। BSB BSB: Then Jesus called the Twelve together and gave them power and authority over all demons, and power to cure diseases.
2 ULB ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ। BSB BSB: And He sent them out to proclaim the kingdom of God and to heal the sick.
3 ULB ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁੱਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ। BSB BSB: “Take nothing for the journey,” He told them, “no staff, no bag, no bread, no money, no second tunic.
4 ULB ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ। BSB BSB: Whatever house you enter, stay there until you leave that area.
5 ULB ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ। BSB BSB: If anyone does not welcome you, shake the dust off your feet when you leave that town, as a testimony against them.”
6 ULB ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ। BSB BSB: So they set out and went from village to village, preaching the gospel and healing people everywhere.
7 ULB ਸਭ ਕੁੱਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। BSB BSB: When Herod the tetrarch heard about all that was happening, he was perplexed. For some were saying that John had risen from the dead,
8 ULB ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। BSB BSB: others that Elijah had appeared, and still others that a prophet of old had arisen.
9 ULB ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ। BSB BSB: “I beheaded John,” Herod said, “but who is this man I hear such things about?” And he kept trying to see Jesus.
10 ULB ਰਸੂਲਾਂ ਨੇ ਵਾਪਸ ਆ ਕੇ ਜੋ ਕੁੱਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ। BSB BSB: Then the apostles returned and reported to Jesus all that they had done. Taking them away privately, He withdrew to a town called Bethsaida.
11 ULB ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ। BSB BSB: But the crowds found out and followed Him. He welcomed them and spoke to them about the kingdom of God, and He healed those who needed healing.
12 ULB ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਸ-ਪਾਸ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁੱਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ। BSB BSB: As the day neared its end, the Twelve came to Jesus and said, “Dismiss the crowd so they can go to the surrounding villages and countryside for lodging and provisions. For we are in a desolate place here.”
13 ULB ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁੱਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ। BSB BSB: But Jesus told them, “You give them something to eat.” “We have only five loaves of bread and two fish,” they answered, “unless we go and buy food for all these people.”
14 ULB ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ। BSB BSB: (There were about five thousand men.) He told His disciples, “Have them sit down in groups of about fifty each.”
15 ULB ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ। BSB BSB: They did so, and everyone was seated.
16 ULB ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। BSB BSB: Taking the five loaves and the two fish and looking up to heaven, Jesus spoke a blessing and broke them. Then He gave them to the disciples to set before the people.
17 ULB ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ। BSB BSB: They all ate and were satisfied, and the disciples picked up twelve basketfuls of broken pieces that were left over.
18 ULB ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ? BSB BSB: One day as Jesus was praying in private and the disciples were with Him, He questioned them: “Who do the crowds say I am?”
19 ULB ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁੱਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜਿੰਦਾ ਹੋਇਆ ਨਬੀ। BSB BSB: They replied, “Some say John the Baptist; others say Elijah; and still others, that a prophet of old has arisen.”
20 ULB ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ! BSB BSB: “But what about you?” Jesus asked. “Who do you say I am?” Peter answered, “The Christ of God.”
21 ULB ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ! BSB BSB: Jesus strictly warned them not to tell this to anyone.
22 ULB ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ। BSB BSB: “The Son of Man must suffer many things,” He said. “He must be rejected by the elders, chief priests, and scribes, and He must be killed and on the third day be raised to life.”
23 ULB ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। BSB BSB: Then Jesus said to all of them, “If anyone wants to come after Me, he must deny himself and take up his cross daily and follow Me.
24 ULB ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। BSB BSB: For whoever wants to save his life will lose it, but whoever loses his life for My sake will save it.
25 ULB ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ? BSB BSB: What does it profit a man to gain the whole world, yet lose or forfeit his very self?
26 ULB ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ l BSB BSB: If anyone is ashamed of Me and My words, the Son of Man will be ashamed of him when He comes in His glory and in the glory of the Father and of the holy angels.
27 ULB ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ। BSB BSB: But I tell you truly, some who are standing here will not taste death before they see the kingdom of God.”
28 ULB ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ। BSB BSB: About eight days after Jesus had said these things, He took with Him Peter, John, and James, and went up on a mountain to pray.
29 ULB ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ। BSB BSB: And as He was praying, the appearance of His face changed, and His clothes became radiantly white.
30 ULB ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ। BSB BSB: Suddenly two men, Moses and Elijah, began talking with Jesus.
31 ULB ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ। BSB BSB: They appeared in glory and spoke about His departure, which He was about to accomplish at Jerusalem.
32 ULB ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ। BSB BSB: Meanwhile Peter and his companions were overcome by sleep, but when they awoke, they saw Jesus’ glory and the two men standing with Him.
33 ULB ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ। BSB BSB: As Moses and Elijah were leaving, Peter said to Jesus, “Master, it is good for us to be here. Let us put up three shelters—one for You, one for Moses, and one for Elijah.” (He did not know what he was saying.)
34 ULB ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ। BSB BSB: While Peter was speaking, a cloud appeared and enveloped them, and they were afraid as they entered the cloud.
35 ULB ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ। BSB BSB: And a voice came from the cloud, saying, “This is My Son, whom I have chosen. Listen to Him!”
36 ULB ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁੱਝ ਨਾ ਦੱਸਿਆ। BSB BSB: After the voice had spoken, only Jesus was present with them. The disciples kept this to themselves, and in those days they did not tell anyone what they had seen.
37 ULB ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ। BSB BSB: The next day, when they came down from the mountain, Jesus was met by a large crowd.
38 ULB ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ। BSB BSB: Suddenly a man in the crowd cried out, “Teacher, I beg You to look at my son, for he is my only child.
39 ULB ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ। BSB BSB: A spirit keeps seizing him, and he screams abruptly. It throws him into convulsions so that he foams at the mouth. It keeps mauling him and rarely departs from him.
40 ULB ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ। BSB BSB: I begged Your disciples to drive it out, but they were unable.”
41 ULB ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ। BSB BSB: “O unbelieving and perverse generation!” Jesus replied. “How long must I remain with you and put up with you? Bring your son here.”
42 ULB ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। BSB BSB: Even while the boy was approaching, the demon slammed him to the ground in a convulsion. But Jesus rebuked the unclean spirit, healed the boy, and gave him back to his father.
43 ULB ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, BSB BSB: And they were all astonished at the greatness of God. While everyone was marveling at all that Jesus was doing, He said to His disciples,
44 ULB ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ। BSB BSB: “Let these words sink into your ears: The Son of Man is about to be delivered into the hands of men.”
45 ULB ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ। BSB BSB: But they did not understand this statement. It was veiled from them so that they could not comprehend it, and they were afraid to ask Him about it.
46 ULB ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? BSB BSB: Then an argument started among the disciples as to which of them would be the greatest.
47 ULB ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ। BSB BSB: But Jesus, knowing the thoughts of their hearts, had a little child stand beside Him.
48 ULB ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ। BSB BSB: And He said to them, “Whoever welcomes this little child in My name welcomes Me, and whoever welcomes Me welcomes the One who sent Me. For whoever is the least among all of you, he is the greatest.”
49 ULB ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ। BSB BSB: “Master,” said John, “we saw someone driving out demons in Your name, and we tried to stop him, because he does not accompany us.”
50 ULB ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ। BSB BSB: “Do not stop him,” Jesus replied, “for whoever is not against you is for you.”
52 ULB ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ। BSB BSB: He sent messengers on ahead, who went into a village of the Samaritans to make arrangements for Him.
53 ULB ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ। BSB BSB: But the people there refused to welcome Him, because He was heading for Jerusalem.
55 ULB ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ। BSB BSB: But Jesus turned and rebuked them.
56 ULB ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ। BSB BSB: And He and His disciples went on to another village.
57 ULB ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ। BSB BSB: As they were walking along the road, someone said to Jesus, “I will follow You wherever You go.”
58 ULB ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ। BSB BSB: Jesus replied, “Foxes have dens and birds of the air have nests, but the Son of Man has no place to lay His head.”
59 ULB ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ ਮੇਰੇ ਮਗਰ ਚੱਲਿਆ ਆ ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ। BSB BSB: Then He said to another man, “Follow Me.” The man replied, “Lord, first let me go and bury my father.”
60 ULB ਉਸ ਨੇ ਉਸ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ। BSB BSB: But Jesus told him, “Let the dead bury their own dead. You, however, go and proclaim the kingdom of God.”
61 ULB ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ। BSB BSB: Still another said, “I will follow You, Lord; but first let me bid farewell to my family.”
62 ULB ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ। BSB BSB: Then Jesus declared, “No one who puts his hand to the plow and then looks back is fit for the kingdom of God.”