1 ULB ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ। BSB BSB: This is the burden of the word of the LORD to Israel through Malachi:
3 ULB ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ। BSB BSB: but Esau I have hated, and I have made his mountains a wasteland and left his inheritance to the desert jackals.”
4 ULB ਭਾਵੇਂ ਅਦੋਮ ਆਖੇ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ "ਦੁਸ਼ਟ ਦੇਸ" ਪੁਕਾਰਨਗੇ ਅਤੇ "ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।" BSB BSB: Though Edom may say, “We have been devastated, but we will rebuild the ruins,” this is what the LORD of Hosts says: “They may build, but I will demolish. They will be called the Land of Wickedness, and a people with whom the LORD is indignant forever.
5 ULB ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ! BSB BSB: You will see this with your own eyes, and you yourselves will say, ‘The LORD is great—even beyond the borders of Israel.’”
6 ULB ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ? BSB BSB: “A son honors his father, and a servant his master. But if I am a father, where is My honor? And if I am a master, where is your fear of Me?” says the LORD of Hosts to you priests who despise My name. “But you ask, ‘How have we despised Your name?’
7 ULB ਤੁਸੀਂ ਮੇਰੀ ਜਗਵੇਦੀ ਉੱਤੇ ਭ੍ਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭ੍ਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ BSB BSB: By presenting defiled food on My altar. But you ask, ‘How have we defiled You?’ By saying that the table of the LORD is contemptible.
8 ULB ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ "ਕੁੱਝ ਬੁਰਿਆਈ ਨਹੀਂ," ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁੱਝ ਬੁਰਿਆਈ ਨਹੀਂ!" ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ,- ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ। BSB BSB: When you offer blind animals for sacrifice, is it not wrong? And when you present the lame and sick ones, is it not wrong? Try offering them to your governor! Would he be pleased with you or show you favor?” asks the LORD of Hosts.
9 ULB ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ। BSB BSB: “But ask now for God’s favor. Will He be gracious? Since this has come from your hands, will He show you favor?” asks the LORD of Hosts.
10 ULB ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ। BSB BSB: “Oh, that one of you would shut the temple doors, so that you would no longer kindle useless fires on My altar! I take no pleasure in you,” says the LORD of Hosts, “and I will accept no offering from your hands.
11 ULB ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। BSB BSB: For My name will be great among the nations, from where the sun rises to where it sets. In every place, incense and pure offerings will be presented in My name, because My name will be great among the nations,” says the LORD of Hosts.
12 ULB ਪਰ ਤੁਸੀਂ ਇਹ ਆਖ ਕੇ ਉਸ ਨੂੰ ਭ੍ਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭ੍ਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ BSB BSB: “But you profane it when you say, ‘The table of the Lord is defiled, and as for its fruit, its food is contemptible.’
13 ULB ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ BSB BSB: You also say: ‘Oh, what a nuisance!’ And you turn up your nose at it,” says the LORD of Hosts. “You bring offerings that are stolen, lame, or sick! Should I accept these from your hands?” asks the LORD.
14 ULB ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ! BSB BSB: “But cursed is the deceiver who has an acceptable male in his flock and vows to give it, but sacrifices a defective animal to the Lord. For I am a great King,” says the LORD of Hosts, “and My name is to be feared among the nations.