1 ULB ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ। BSB BSB: Then Jesus left that place and went into the region of Judea, beyond the Jordan. Again the crowds came to Him and He taught them, as was His custom.
2 ULB ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? BSB BSB: Some Pharisees came to test Him. “Is it lawful for a man to divorce his wife?” they inquired.
3 ULB ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? BSB BSB: “What did Moses command you?” He replied.
4 ULB ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। BSB BSB: They answered, “Moses permitted a man to write his wife a certificate of divorce and send her away.”
5 ULB ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। BSB BSB: But Jesus told them, “Moses wrote this commandment for you because of your hardness of heart.
6 ULB ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। BSB BSB: However, from the beginning of creation, ‘God made them male and female.’
7 ULB ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। BSB BSB: ‘For this reason a man will leave his father and mother and be united to his wife,
8 ULB ਸੋ ਉਹ ਹੁਣ ਦੋ ਨਹੀਂ ਪਰ ਇੱਕੋ ਹੀ ਸਰੀਰ ਹਨ। BSB BSB: and the two will become one flesh.’ So they are no longer two, but one flesh.
9 ULB ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। BSB BSB: Therefore what God has joined together, let man not separate.”
10 ULB ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। BSB BSB: When they were back inside the house, the disciples asked Jesus about this matter.
11 ULB ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਨੇ ਵਿਰੁੱਧ ਵਿਭਚਾਰ ਕਰਦਾ ਹੈ। BSB BSB: So He told them, “Whoever divorces his wife and marries another woman commits adultery against her.
12 ULB ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ। BSB BSB: And if a woman divorces her husband and marries another man, she commits adultery.”
13 ULB ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। BSB BSB: Now people were bringing the little children to Jesus for Him to place His hands on them, and the disciples rebuked those who brought them.
14 ULB ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। BSB BSB: But when Jesus saw this, He was indignant and told them, “Let the little children come to Me, and do not hinder them! For the kingdom of God belongs to such as these.
15 ULB ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। BSB BSB: Truly I tell you, anyone who does not receive the kingdom of God like a little child will never enter it.”
16 ULB ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ। BSB BSB: And He took the children in His arms, placed His hands on them, and blessed them.
17 ULB ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? BSB BSB: As Jesus started on His way, a man ran up and knelt before Him. “Good Teacher,” he asked, “what must I do to inherit eternal life?”
18 ULB ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ। BSB BSB: “Why do you call Me good?” Jesus replied. “No one is good except God alone.
19 ULB ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ। BSB BSB: You know the commandments: ‘Do not murder, do not commit adultery, do not steal, do not bear false witness, do not cheat others, honor your father and mother.’”
20 ULB ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ। BSB BSB: “Teacher,” he replied, “all these I have kept from my youth.”
21 ULB ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁੱਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ। BSB BSB: Jesus looked at him, loved him, and said to him, “There is one thing you lack: Go, sell everything you own and give to the poor, and you will have treasure in heaven. Then come, follow Me.”
22 ULB ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ। BSB BSB: But the man was saddened by these words and went away in sorrow, because he had great wealth.
23 ULB ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ! BSB BSB: Then Jesus looked around and said to His disciples, “How hard it is for the rich to enter the kingdom of God!”
24 ULB ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ! BSB BSB: And the disciples were amazed at His words. But Jesus said to them again, “Children, how hard it is to enter the kingdom of God!
25 ULB ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ। BSB BSB: It is easier for a camel to pass through the eye of a needle than for a rich man to enter the kingdom of God.”
26 ULB ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? BSB BSB: They were even more astonished and said to one another, “Who then can be saved?”
27 ULB ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁੱਝ ਹੋ ਸਕਦਾ ਹੈ। BSB BSB: Jesus looked at them and said, “With man this is impossible, but not with God. For all things are possible with God.”
28 ULB ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸੱਭੋ ਕੁੱਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ। BSB BSB: Peter began to say to Him, “Look, we have left everything and followed You.”
29 ULB ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। BSB BSB: “Truly I tell you,” Jesus replied, “no one who has left home or brothers or sisters or mother or father or children or fields for My sake and for the gospel
30 ULB ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। BSB BSB: will fail to receive a hundredfold in the present age—houses and brothers and sisters and mothers and children and fields, along with persecutions—and in the age to come, eternal life.
31 ULB ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ। BSB BSB: But many who are first will be last, and the last will be first.”
32 ULB ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁੱਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ। BSB BSB: As they were going up the road to Jerusalem, Jesus was walking ahead of them. The disciples were amazed, but those who followed were afraid. Again Jesus took the Twelve aside and began to tell them what was going to happen to Him:
33 ULB ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। BSB BSB: “Look, we are going up to Jerusalem, and the Son of Man will be delivered over to the chief priests and scribes. They will condemn Him to death and will deliver Him over to the Gentiles,
34 ULB ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ। BSB BSB: who will mock Him and spit on Him and flog Him and kill Him. And after three days He will rise again.”
35 ULB ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁੱਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ। BSB BSB: Then James and John, the sons of Zebedee, came to Jesus and declared, “Teacher, we want You to do for us whatever we ask.”
36 ULB ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? BSB BSB: “What do you want Me to do for you?” He inquired.
37 ULB ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ। BSB BSB: They answered, “Grant that one of us may sit at Your right hand and the other at Your left in Your glory.”
38 ULB ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ? BSB BSB: “You do not know what you are asking,” Jesus replied. “Can you drink the cup I will drink, or be baptized with the baptism I will undergo?”
39 ULB ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ। BSB BSB: “We can,” the brothers answered. “You will drink the cup that I drink,” Jesus said, “and you will be baptized with the baptism that I undergo.
40 ULB ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ। BSB BSB: But to sit at My right or left is not Mine to grant. These seats belong to those for whom they have been prepared.”
41 ULB ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ। BSB BSB: When the ten heard about this, they became indignant with James and John.
42 ULB ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ। BSB BSB: So Jesus called them together and said, “You know that those regarded as rulers of the Gentiles lord it over them, and their superiors exercise authority over them.
43 ULB ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ। BSB BSB: But it shall not be this way among you. Instead, whoever wants to become great among you must be your servant,
44 ULB ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ। BSB BSB: and whoever wants to be first must be the slave of all.
46 ULB ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ। BSB BSB: Next, they came to Jericho. And as Jesus and His disciples were leaving Jericho with a large crowd, a blind beggar named Bartimaeus, the son of Timaeus, was sitting beside the road.
47 ULB ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ! BSB BSB: When he heard that it was Jesus of Nazareth, he began to cry out, “Jesus, Son of David, have mercy on me!”
48 ULB ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ! BSB BSB: Many people admonished him to be silent, but he cried out all the louder, “Son of David, have mercy on me!”
49 ULB ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। BSB BSB: Jesus stopped and said, “Call him.” So they called the blind man. “Take courage!” they said. “Get up! He is calling for you.”
50 ULB ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ। BSB BSB: Throwing off his cloak, Bartimaeus jumped up and came to Jesus.
51 ULB ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ! BSB BSB: “What do you want Me to do for you?” Jesus asked. “Rabboni,” said the blind man, “let me see again.”
52 ULB ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ। BSB BSB: “Go,” said Jesus, “your faith has healed you.” And immediately he received his sight and followed Jesus along the road.