2 ULB ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। BSB BSB: Very early on the first day of the week, just after sunrise, they went to the tomb.
3 ULB ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? BSB BSB: They were asking one another, “Who will roll away the stone from the entrance of the tomb?”
4 ULB ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। BSB BSB: But when they looked up, they saw that the stone had been rolled away, even though it was extremely large.
5 ULB ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। BSB BSB: When they entered the tomb, they saw a young man dressed in a white robe sitting on the right side, and they were alarmed.
6 ULB ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। BSB BSB: But he said to them, “Do not be alarmed. You are looking for Jesus the Nazarene, who was crucified. He has risen! He is not here! See the place where they put Him.
7 ULB ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। BSB BSB: But go, tell His disciples and Peter, ‘He is going ahead of you into Galilee. There you will see Him, just as He told you.’”
8 ULB ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁੱਝ ਨਾ ਬੋਲੀਆਂ। BSB BSB: So the women left the tomb and ran away, trembling and bewildered. And in their fear they did not say a word to anyone.
10 ULB ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। BSB BSB: She went and told those who had been with Him, who were mourning and weeping.
11 ULB ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। BSB BSB: And when they heard that Jesus was alive and she had seen Him, they did not believe it.
12 ULB ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। BSB BSB: After this, Jesus appeared in a different form to two of them as they walked along in the country.
13 ULB ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। BSB BSB: And they went back and reported it to the rest, but they did not believe them either.
14 ULB ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੀ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। BSB BSB: Later, as they were eating, Jesus appeared to the Eleven and rebuked them for their unbelief and hardness of heart, because they did not believe those who had seen Him after He had risen.
15 ULB ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। BSB BSB: And He said to them, “Go into all the world and preach the gospel to every creature.
16 ULB ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। BSB BSB: Whoever believes and is baptized will be saved, but whoever does not believe will be condemned.
17 ULB ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਆਂ ਨਵੀਆਂ ਭਾਸ਼ਾ ਬੋਲਣਗੇ, BSB BSB: And these signs will accompany those who believe: In My name they will drive out demons; they will speak in new tongues;
18 ULB ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁੱਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। BSB BSB: they will pick up snakes with their hands, and if they drink any deadly poison, it will not harm them; they will lay their hands on the sick, and they will be made well.”
19 ULB ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। BSB BSB: After the Lord Jesus had spoken to them, He was taken up into heaven and sat down at the right hand of God.
20 ULB ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ। BSB BSB: And they went out and preached everywhere, and the Lord worked through them, confirming His word by the signs that accompanied it.