1 ULB ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ। BSB BSB: Once again Jesus entered the synagogue, and a man with a withered hand was there.
2 ULB ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ। BSB BSB: In order to accuse Jesus, they were watching to see if He would heal on the Sabbath.
3 ULB ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ। BSB BSB: Then Jesus said to the man with the withered hand, “Stand up among us.”
4 ULB ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ। BSB BSB: And He asked them, “Which is lawful on the Sabbath: to do good or to do evil, to save life or to destroy it?” But they were silent.
5 ULB ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ- ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ। BSB BSB: Jesus looked around at them with anger and sorrow at their hardness of heart. Then He said to the man, “Stretch out your hand.” So he stretched it out, and it was restored.
6 ULB ਤਦ ਫ਼ਰੀਸੀਆਂ ਨੇ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ। BSB BSB: At this, the Pharisees went out and began plotting with the Herodians how they might kill Jesus.
7 ULB ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ। BSB BSB: So Jesus withdrew with His disciples to the sea, accompanied by a large crowd from Galilee, Judea,
8 ULB ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ। BSB BSB: Jerusalem, Idumea, the region beyond the Jordan, and the vicinity of Tyre and Sidon. The large crowd came to Him when they heard what great things He was doing.
9 ULB ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ। BSB BSB: Jesus asked His disciples to have a boat ready for Him so that the crowd would not crush Him.
10 ULB ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ। BSB BSB: For He had healed so many that all who had diseases were pressing forward to touch Him.
11 ULB ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! BSB BSB: And when the unclean spirits saw Him, they fell down before Him and cried out, “You are the Son of God!”
12 ULB ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!। BSB BSB: But He warned them sternly not to make Him known.
13 ULB ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ। BSB BSB: Then Jesus went up on the mountain and called for those He wanted, and they came to Him.
14 ULB ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। BSB BSB: He appointed twelve of them, whom He designated as apostles, to accompany Him, to be sent out to preach,
15 ULB ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ। BSB BSB: and to have authority to drive out demons.
16 ULB ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ, BSB BSB: These are the twelve He appointed: Simon (whom He named Peter),
18 ULB ਅਤੇ ਅੰਦ੍ਰਿਯਾਸ ਅਤੇ ਫ਼ਿਲਿੱਪੁਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ BSB BSB: Andrew, Philip, Bartholomew, Matthew, Thomas, James son of Alphaeus, Thaddaeus, Simon the Zealot,
19 ULB ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ। BSB BSB: and Judas Iscariot, who betrayed Jesus.
20 ULB ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ। BSB BSB: Then Jesus went home, and once again a crowd gathered, so that He and His disciples could not even eat.
21 ULB ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ। BSB BSB: When His family heard about this, they went out to take custody of Him, saying, “He is out of His mind.”
23 ULB ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ? BSB BSB: So Jesus called them together and began to speak to them in parables: “How can Satan drive out Satan?
24 ULB ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ। BSB BSB: If a kingdom is divided against itself, it cannot stand.
25 ULB ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ। BSB BSB: If a house is divided against itself, it cannot stand.
26 ULB ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ। BSB BSB: And if Satan is divided and rises against himself, he cannot stand; his end has come.
27 ULB ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ। BSB BSB: Indeed, no one can enter a strong man’s house to steal his possessions unless he first ties up the strong man. Then he can plunder his house.
28 ULB ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ। BSB BSB: Truly I tell you, the sons of men will be forgiven all sins and blasphemies, as many as they utter.
29 ULB ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। BSB BSB: But whoever blasphemes against the Holy Spirit will never be forgiven; he is guilty of eternal sin.”
30 ULB ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ। BSB BSB: Jesus made this statement because they were saying, “He has an unclean spirit.”
31 ULB ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ। BSB BSB: Then Jesus’ mother and brothers came and stood outside. They sent someone in to summon Him,
32 ULB ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ। BSB BSB: and a crowd was sitting around Him. “Look,” He was told, “Your mother and brothers are outside, asking for You.”
33 ULB ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ? BSB BSB: But Jesus replied, “Who are My mother and My brothers?”
34 ULB ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। BSB BSB: Looking at those seated in a circle around Him, He said, “Here are My mother and My brothers!
35 ULB ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ। BSB BSB: For whoever does the will of God is My brother and sister and mother.”