1 ULB ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ। BSB BSB: Once again Jesus began to teach beside the sea, and such a large crowd gathered around Him that He got into a boat and sat in it, while all the people crowded along the shore.
2 ULB ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ, BSB BSB: And He taught them many things in parables, and in His teaching He said,
3 ULB ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। BSB BSB: “Listen! A farmer went out to sow his seed.
4 ULB ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁੱਝ ਰਾਹ ਦੇ ਕੰਡੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ। BSB BSB: And as he was sowing, some seed fell along the path, and the birds came and devoured it.
5 ULB ਅਤੇ ਕੁੱਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ। BSB BSB: Some fell on rocky ground, where it did not have much soil. It sprang up quickly because the soil was shallow.
6 ULB ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। BSB BSB: But when the sun rose, the seedlings were scorched, and they withered because they had no root.
7 ULB ਅਤੇ ਕੁੱਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ। BSB BSB: Other seed fell among thorns, which grew up and choked the seedlings, and they yielded no crop.
8 ULB ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁੱਝ ਤੀਹ ਗੁਣਾ, ਕੁੱਝ ਸੱਠ ਗੁਣਾ, ਕੁੱਝ ਸੌ ਗੁਣਾ ਫੱਲ ਦਿੱਤਾ। BSB BSB: Still other seed fell on good soil, where it sprouted, grew up, and produced a crop—one bearing thirtyfold, another sixtyfold, and another a hundredfold.”
9 ULB ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ। BSB BSB: Then Jesus said, “He who has ears to hear, let him hear.”
10 ULB ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ। BSB BSB: As soon as Jesus was alone with the Twelve and those around Him, they asked Him about the parable.
11 ULB ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ, BSB BSB: He replied, “The mystery of the kingdom of God has been given to you, but to those on the outside everything is expressed in parables,
12 ULB ਉਹ ਵੇਖਦੇ ਹੋਏ ਤਾਂ ਵੇਖਣ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ। BSB BSB: so that, ‘they may be ever seeing but never perceiving, and ever hearing but never understanding; otherwise they might turn and be forgiven.’”
13 ULB ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਂਗੇ? BSB BSB: Then Jesus said to them, “Do you not understand this parable? Then how will you understand any of the parables?
14 ULB ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ। BSB BSB: The farmer sows the word.
15 ULB ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ। BSB BSB: Some are like the seeds along the path, where the word is sown. As soon as they hear it, Satan comes and takes away the word that was sown in them.
16 ULB ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ। BSB BSB: Some are like the seeds sown on rocky ground. They hear the word and at once receive it with joy.
17 ULB ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ। BSB BSB: But they themselves have no root, and they remain for only a season. When trouble or persecution comes because of the word, they quickly fall away.
18 ULB ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ BSB BSB: Others are like the seeds sown among the thorns. They hear the word,
19 ULB ਅਤੇ ਦੁਨੀਆਂ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। BSB BSB: but the worries of this life, the deceitfulness of wealth, and the desire for other things come in and choke the word, and it becomes unfruitful.
20 ULB ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁੱਝ ਤੀਹ ਗੁਣਾ ਕੁੱਝ ਸੱਠ ਗੁਣਾ ਕੁੱਝ ਸੌ ਗੁਣਾ। BSB BSB: Still others are like the seeds sown on good soil. They hear the word, receive it, and produce a crop—thirtyfold, sixtyfold, or a hundredfold.”
21 ULB ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ? BSB BSB: Jesus also said to them, “Does anyone bring in a lamp to put it under a basket or under a bed? Doesn’t he set it on a stand?
22 ULB ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ। BSB BSB: For there is nothing hidden that will not be disclosed, and nothing concealed that will not be brought to light.
23 ULB ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ। BSB BSB: If anyone has ears to hear, let him hear.”
24 ULB ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ। BSB BSB: He went on to say, “Pay attention to what you hear. With the measure you use, it will be measured to you, and even more will be added to you.
25 ULB ਕਿਉਂਕਿ ਜਿਹ ਦੇ ਕੋਲ ਕੁੱਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁੱਝ ਹੈ ਸੋ ਵੀ ਲੈ ਲਿਆ ਜਾਵੇਗਾ। BSB BSB: For whoever has will be given more. But whoever does not have, even what he has will be taken away from him.”
26 ULB ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ। BSB BSB: Jesus also said, “The kingdom of God is like a man who scatters seed on the ground.
27 ULB ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉਗ ਪਿਆ। BSB BSB: Night and day he sleeps and wakes, and the seed sprouts and grows, though he knows not how.
28 ULB ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ। BSB BSB: All by itself the earth produces a crop—first the stalk, then the head, then grain that ripens within.
29 ULB ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ। BSB BSB: And as soon as the grain is ripe, he swings the sickle, because the harvest has come.”
30 ULB ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ? BSB BSB: Then He asked, “To what can we compare the kingdom of God? With what parable shall we present it?
31 ULB ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ। BSB BSB: It is like a mustard seed, which is the smallest of all seeds sown upon the earth.
32 ULB ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ। BSB BSB: But after it is planted, it grows to be the largest of all garden plants and puts forth great branches, so that the birds of the air nest in its shade.”
33 ULB ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ। BSB BSB: With many such parables Jesus spoke the word to them, to the extent that they could understand.
34 ULB ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁੱਝ ਖੋਲ੍ਹ ਕੇ ਦੱਸਦਾ ਸੀ। BSB BSB: He did not tell them anything without using a parable. But privately He explained everything to His own disciples.
35 ULB ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ। BSB BSB: When that evening came, He said to His disciples, “Let us cross to the other side.”
37 ULB ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। BSB BSB: Soon a violent windstorm came up, and the waves were breaking over the boat, so that it was being swamped.
38 ULB ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? BSB BSB: But Jesus was in the stern, sleeping on the cushion. So they woke Him and said, “Teacher, don’t You care that we are perishing?”
39 ULB ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। BSB BSB: Then Jesus got up and rebuked the wind and the sea. “Silence!” He commanded. “Be still!” And the wind died down, and it was perfectly calm.
40 ULB ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ? BSB BSB: “Why are you so afraid?” He asked. “Do you still have no faith?”
41 ULB ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ? BSB BSB: Overwhelmed with fear, they asked one another, “Who is this, that even the wind and the sea obey Him?”