2 ULB ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ? BSB BSB: When the Sabbath came, He began to teach in the synagogue, and many who heard Him were astonished. “Where did this man get these ideas?” they asked. “What is this wisdom He has been given? And how can He perform such miracles?
4 ULB ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ। BSB BSB: Then Jesus said to them, “Only in his hometown, among his relatives, and in his own household is a prophet without honor.”
5 ULB ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। BSB BSB: So He could not perform any miracles there, except to lay His hands on a few of the sick and heal them.
6 ULB ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ। BSB BSB: And He was amazed at their unbelief. And He went around from village to village, teaching the people.
7 ULB ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ। BSB BSB: Then Jesus called the Twelve to Him and began to send them out two by two, giving them authority over unclean spirits.
8 ULB ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁੱਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ BSB BSB: He instructed them to take nothing but a staff for the journey—no bread, no bag, no money in their belts—
9 ULB ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋਂ। BSB BSB: and to wear sandals, but not a second tunic.
10 ULB ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ। BSB BSB: And He told them, “When you enter a house, stay there until you leave that area.
11 ULB ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। BSB BSB: If anyone will not welcome you or listen to you, shake the dust off your feet when you leave that place, as a testimony against them.”
12 ULB ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ। BSB BSB: So they set out and preached that the people should repent.
13 ULB ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ। BSB BSB: They also drove out many demons and healed many of the sick, anointing them with oil.
14 ULB ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ! BSB BSB: Now King Herod heard about this, for Jesus’ name had become well known, and people were saying, “John the Baptist has risen from the dead! That is why miraculous powers are at work in him.”
15 ULB ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ। BSB BSB: Others were saying, “He is Elijah,” and still others, “He is a prophet, like one of the prophets of old.”
16 ULB ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ। BSB BSB: But when Herod heard this, he said, “John, whom I beheaded, has risen from the dead!”
17 ULB ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿੱਪੁਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ। BSB BSB: For Herod himself had ordered that John be arrested and bound and imprisoned, on account of his brother Philip’s wife Herodias, whom Herod had married.
18 ULB ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ। BSB BSB: For John had been telling Herod, “It is not lawful for you to have your brother’s wife!”
19 ULB ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ। BSB BSB: So Herodias held a grudge against John and wanted to kill him. But she had been unable,
20 ULB ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ। BSB BSB: because Herod feared John and protected him, knowing that he was a righteous and holy man. When he heard John’s words, he was greatly perplexed; yet he listened to him gladly.
21 ULB ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ। BSB BSB: On Herod’s birthday, her opportunity arose. Herod held a banquet for his nobles and military commanders and the leading men of Galilee.
22 ULB ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ। BSB BSB: When the daughter of Herodias came and danced, she pleased Herod and his guests, and the king said to the girl, “Ask me for whatever you wish, and I will give it to you.”
23 ULB ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁੱਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ। BSB BSB: And he swore to her, “Whatever you ask of me, I will give you, up to half my kingdom!”
24 ULB ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ! BSB BSB: Then she went out and asked her mother, “What should I request?” And her mother answered, “The head of John the Baptist.”
25 ULB ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ! BSB BSB: At once the girl hurried back to the king with her request: “I want you to give me the head of John the Baptist on a platter immediately.”
26 ULB ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ। BSB BSB: The king was consumed with sorrow, but because of his oaths and his guests, he did not want to refuse her.
27 ULB ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ। BSB BSB: So without delay, the king commanded that John’s head be brought in. He sent an executioner, who went and beheaded him in the prison.
28 ULB ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ। BSB BSB: The man brought John’s head on a platter and presented it to the girl, who gave it to her mother.
29 ULB ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ। BSB BSB: When John’s disciples heard about this, they came and took his body and placed it in a tomb.
30 ULB ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁੱਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ। BSB BSB: Meanwhile, the apostles gathered around Jesus and brought Him news of all they had done and taught.
31 ULB ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ। BSB BSB: And He said to them, “Come with Me privately to a solitary place, and let us rest for a while.” For many people were coming and going, and they did not even have time to eat.
32 ULB ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ। BSB BSB: So they went away in a boat by themselves to a solitary place.
33 ULB ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ। BSB BSB: But many people saw them leaving and recognized them. They ran together on foot from all the towns and arrived before them.
34 ULB ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ। BSB BSB: When Jesus stepped ashore and saw a large crowd, He had compassion on them, because they were like sheep without a shepherd. And He began to teach them many things.
35 ULB ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ। BSB BSB: By now the hour was already late. So the disciples came to Jesus and said, “This is a desolate place, and the hour is already late.
36 ULB ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁੱਝ ਮੁੱਲ ਲੈ ਆਉਣ। BSB BSB: Dismiss the crowd so they can go to the surrounding countryside and villages and buy themselves something to eat.”
37 ULB ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ? BSB BSB: But Jesus told them, “You give them something to eat.” They asked Him, “Should we go out and spend two hundred denarii to give all of them bread to eat?”
38 ULB ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। BSB BSB: “Go and see how many loaves you have,” He told them. And after checking, they said, “Five—and two fish.”
39 ULB ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ। BSB BSB: Then Jesus directed them to have the people sit in groups on the green grass.
40 ULB ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ। BSB BSB: So they sat down in groups of hundreds and fifties.
41 ULB ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ। BSB BSB: Taking the five loaves and the two fish and looking up to heaven, Jesus spoke a blessing and broke the loaves. Then He gave them to His disciples to set before the people. And He divided the two fish among them all.
42 ULB ਤਾਂ ਉਹ ਸਾਰੇ ਖਾ ਕੇ ਰੱਜ ਗਏ। BSB BSB: They all ate and were satisfied,
43 ULB ਅਤੇ ਉਨ੍ਹਾਂ ਦੇ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁੱਝ ਮੱਛੀਆਂ ਵਿੱਚੋਂ ਵੀ ਉੱਠਾਈਆਂ। BSB BSB: and the disciples picked up twelve basketfuls of broken pieces of bread and fish.
44 ULB ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ। BSB BSB: And there were five thousand men who had eaten the loaves.
46 ULB ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ। BSB BSB: After bidding them farewell, He went up on the mountain to pray.
47 ULB ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ। BSB BSB: When evening came, the boat was in the middle of the sea, and Jesus was alone on land.
48 ULB ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ। BSB BSB: He could see that the disciples were straining to row, because the wind was against them. About the fourth watch of the night, Jesus went out to them, walking on the sea. He intended to pass by them,
49 ULB ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ। BSB BSB: but when they saw Him walking on the sea, they cried out, thinking He was a ghost—
50 ULB ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ! BSB BSB: for they all saw Him and were terrified. But Jesus spoke up at once: “Take courage! It is I. Do not be afraid.”
51 ULB ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ। BSB BSB: Then He climbed into the boat with them, and the wind died down. And the disciples were utterly astounded,
52 ULB ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ। BSB BSB: for they had not understood about the loaves, but their hearts had been hardened.
53 ULB ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ। BSB BSB: When they had crossed over, they landed at Gennesaret and moored the boat.
54 ULB ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ। BSB BSB: As soon as they got out of the boat, the people recognized Jesus
55 ULB ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ। BSB BSB: and ran through that whole region, carrying the sick on mats to wherever they heard He was.
56 ULB ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ। BSB BSB: And wherever He went—villages and towns and countrysides—they laid the sick in the marketplaces and begged Him just to let them touch the fringe of His cloak. And all who touched Him were healed.