2 ULB ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ। BSB BSB: and they saw some of His disciples eating with hands that were defiled—that is, unwashed.
3 ULB (ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ। BSB BSB: Now in holding to the tradition of the elders, the Pharisees and all the Jews do not eat until they wash their hands ceremonially.
4 ULB ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ) BSB BSB: And on returning from the market, they do not eat unless they wash. And there are many other traditions for them to observe, including the washing of cups, pitchers, kettles, and couches for dining.
5 ULB ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ? BSB BSB: So the Pharisees and scribes questioned Jesus: “Why do Your disciples not walk according to the tradition of the elders? Instead, they eat with defiled hands.”
6 ULB ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। BSB BSB: Jesus answered them, “Isaiah prophesied correctly about you hypocrites, as it is written: ‘These people honor Me with their lips, but their hearts are far from Me.
7 ULB ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। BSB BSB: They worship Me in vain; they teach as doctrine the precepts of men.’
8 ULB ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਨੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ। BSB BSB: You have disregarded the commandment of God to keep the tradition of men.”
10 ULB ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। BSB BSB: For Moses said, ‘Honor your father and your mother’ and ‘Anyone who curses his father or mother must be put to death.’
11 ULB ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁੱਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਂਟ ਚੜ੍ਹਾ ਦਿੱਤਾ ਹੈ। BSB BSB: But you say that if a man says to his father or mother, ‘Whatever you would have received from me is Corban’ (that is, a gift devoted to God),
12 ULB ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁੱਝ ਨਹੀਂ ਕਰਨ ਦਿੰਦੇ। BSB BSB: he is no longer permitted to do anything for his father or mother.
13 ULB ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ। BSB BSB: Thus you nullify the word of God by the tradition you have handed down. And you do so in many such matters.”
15 ULB ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। BSB BSB: Nothing that enters a man from the outside can defile him; but the things that come out of a man, these are what defile him.”
16 ULB ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ। BSB BSB: Not in the BSB
17 ULB ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ। BSB BSB: After Jesus had left the crowd and gone into the house, His disciples inquired about the parable.
19 ULB ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ। BSB BSB: because it does not enter his heart, but it goes into the stomach and then is eliminated.” (Thus all foods are clean.)
20 ULB ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ। BSB BSB: He continued: “What comes out of a man, that is what defiles him.
21 ULB ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, BSB BSB: For from within the hearts of men come evil thoughts, sexual immorality, theft, murder, adultery,
22 ULB ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। BSB BSB: greed, wickedness, deceit, debauchery, envy, slander, arrogance, and foolishness.
23 ULB ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। BSB BSB: All these evils come from within, and these are what defile a man.”
24 ULB ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ। BSB BSB: Jesus left that place and went to the region of Tyre. Not wanting anyone to know He was there, He entered a house, but was unable to escape their notice.
25 ULB ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ। BSB BSB: Instead, a woman whose little daughter had an unclean spirit soon heard about Jesus, and she came and fell at His feet.
26 ULB ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ। BSB BSB: Now she was a Greek woman of Syrophoenician origin, and she kept asking Jesus to drive the demon out of her daughter.
28 ULB ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ। BSB BSB: “Yes, Lord,” she replied, “even the dogs under the table eat the children’s crumbs.”
30 ULB ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ। BSB BSB: And she went home and found her child lying on the bed, and the demon was gone.
31 ULB ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ। BSB BSB: Then Jesus left the region of Tyre and went through Sidon to the Sea of Galilee and into the region of the Decapolis.
32 ULB ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ। BSB BSB: Some people brought to Him a man who was deaf and hardly able to speak, and they begged Jesus to place His hand on him.
33 ULB ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ। BSB BSB: So Jesus took him aside privately, away from the crowd, and put His fingers into the man’s ears. Then He spit and touched the man’s tongue.
34 ULB ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”। BSB BSB: And looking up to heaven, He sighed deeply and said to him, “Ephphatha!” (which means, “Be opened!”).
35 ULB ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ। BSB BSB: Immediately the man’s ears were opened and his tongue was released, and he began to speak plainly.
36 ULB ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ। BSB BSB: Jesus ordered them not to tell anyone. But the more He ordered them, the more widely they proclaimed it.
37 ULB ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁੱਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ! BSB BSB: The people were utterly astonished and said, “He has done all things well! He makes even the deaf hear and the mute speak!”