1 ULB ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ। BSB BSB: Then Jesus said to them, “Truly I tell you, there are some standing here who will not taste death before they see the kingdom of God arrive with power.”
2 ULB ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। BSB BSB: After six days Jesus took with Him Peter, James, and John, and led them up a high mountain by themselves. There He was transfigured before them.
3 ULB ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ। BSB BSB: His clothes became radiantly white, brighter than any launderer on earth could bleach them.
4 ULB ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ। BSB BSB: And Elijah and Moses appeared before them, talking with Jesus.
5 ULB ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ। BSB BSB: Peter said to Jesus, “Rabbi, it is good for us to be here. Let us put up three shelters—one for You, one for Moses, and one for Elijah.”
6 ULB ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ। BSB BSB: For they were all so terrified that Peter did not know what else to say.
7 ULB ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ। BSB BSB: Then a cloud appeared and enveloped them, and a voice came from the cloud: “This is My beloved Son. Listen to Him!”
8 ULB ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ। BSB BSB: Suddenly, when they looked around, they saw no one with them except Jesus.
9 ULB ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁੱਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ। BSB BSB: As they were coming down the mountain, Jesus admonished them not to tell anyone what they had seen until the Son of Man had risen from the dead.
10 ULB ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ? BSB BSB: So they kept this matter to themselves, discussing what it meant to rise from the dead.
11 ULB ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? BSB BSB: And they asked Jesus, “Why do the scribes say that Elijah must come first?”
12 ULB ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁੱਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ? BSB BSB: He replied, “Elijah does indeed come first, and he restores all things. Why then is it written that the Son of Man must suffer many things and be rejected?
13 ULB ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ। BSB BSB: But I tell you that Elijah has indeed come, and they have done to him whatever they wished, just as it is written about him.”
14 ULB ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ। BSB BSB: When they returned to the other disciples, they saw a large crowd around them, and scribes arguing with them.
15 ULB ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ। BSB BSB: As soon as all the people saw Jesus, they were filled with awe and ran to greet Him.
16 ULB ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ? BSB BSB: “What are you disputing with them?” He asked.
18 ULB ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ। BSB BSB: Whenever it seizes him, it throws him to the ground. He foams at the mouth, gnashes his teeth, and becomes rigid. I asked Your disciples to drive it out, but they were unable.”
19 ULB ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ! BSB BSB: “O unbelieving generation!” Jesus replied. “How long must I remain with you? How long must I put up with you? Bring the boy to Me.”
20 ULB ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ। BSB BSB: So they brought him, and seeing Jesus, the spirit immediately threw the boy into a convulsion. He fell to the ground and rolled around, foaming at the mouth.
22 ULB ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁੱਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ। BSB BSB: “It often throws him into the fire or into the water, trying to kill him. But if You can do anything, have compassion on us and help us.”
23 ULB ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆ ਦੇ ਲਈ ਸੱਭੋ ਕੁੱਝ ਹੋ ਸਕਦਾ ਹੈ। BSB BSB: “If You can?” echoed Jesus. “All things are possible to him who believes!”
25 ULB ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ! BSB BSB: When Jesus saw that a crowd had come running, He rebuked the unclean spirit. “You deaf and mute spirit,” He said, “I command you to come out and never enter him again.”
26 ULB ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ! BSB BSB: After shrieking and convulsing him violently, the spirit came out. The boy became like a corpse, so that many said, “He is dead.”
27 ULB ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ। BSB BSB: But Jesus took him by the hand and helped him to his feet, and he stood up.
28 ULB ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? BSB BSB: After Jesus had gone into the house, His disciples asked Him privately, “Why couldn’t we drive it out?”
29 ULB ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ। BSB BSB: Jesus answered, “This kind cannot come out, except by prayer.”
30 ULB ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ। BSB BSB: Going on from there, they passed through Galilee. But Jesus did not want anyone to know,
31 ULB ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ। BSB BSB: because He was teaching His disciples. He told them, “The Son of Man will be delivered into the hands of men. They will kill Him, and after three days He will rise.”
32 ULB ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ। BSB BSB: But they did not understand this statement, and they were afraid to ask Him about it.
33 ULB ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? BSB BSB: Then they came to Capernaum. While Jesus was in the house, He asked them, “What were you discussing on the way?”
34 ULB ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? BSB BSB: But they were silent, for on the way they had been arguing about which of them was the greatest.
35 ULB ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ। BSB BSB: Sitting down, Jesus called the Twelve and said, “If anyone wants to be first, he must be the last of all and the servant of all.”
36 ULB ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, BSB BSB: Then He had a little child stand among them. Taking the child in His arms, He said to them,
37 ULB ਜੋ ਕੋਈ ਮੇਰੇ ਨਾਮ ਕਰ ਕੇ ਅਜਿਹੀਆਂ ਬਾਲਕ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। BSB BSB: “Whoever welcomes one of these little children in My name welcomes Me, and whoever welcomes Me welcomes not only Me, but the One who sent Me.”
38 ULB ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ। BSB BSB: John said to Him, “Teacher, we saw someone else driving out demons in Your name, and we tried to stop him, because he does not accompany us.”
39 ULB ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ। BSB BSB: “Do not stop him,” Jesus replied. “For no one who performs a miracle in My name can turn around and speak evil of Me.
40 ULB ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ। BSB BSB: For whoever is not against us is for us.
41 ULB ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ। BSB BSB: Indeed, if anyone gives you even a cup of water because you bear the name of Christ, truly I tell you, he will never lose his reward.
42 ULB ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! BSB BSB: But if anyone causes one of these little ones who believe in Me to stumble, it would be better for him to have a large millstone hung around his neck and to be thrown into the sea.
44 ULB ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। BSB BSB: Not in the BSB
45 ULB ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। BSB BSB: If your foot causes you to sin, cut it off. It is better for you to enter life lame than to have two feet and be thrown into hell.
46 ULB ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। BSB BSB: Not in the BSB
47 ULB ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। BSB BSB: And if your eye causes you to sin, pluck it out. It is better for you to enter the kingdom of God with one eye than to have two eyes and be thrown into hell,
48 ULB ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। BSB BSB: where ‘their worm never dies, and the fire is never quenched.’
49 ULB ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ। BSB BSB: For everyone will be salted with fire.
50 ULB ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮਿਲੇ ਰਹੋ। BSB BSB: Salt is good, but if the salt loses its saltiness, with what will you season it? Have salt among yourselves, and be at peace with one another.”