1 ULB ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ। BSB BSB: After Jesus had finished instructing His twelve disciples, He went on from there to teach and preach in their cities.
3 ULB ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ? BSB BSB: to ask Him, “Are You the One who was to come, or should we look for someone else?”
4 ULB ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁੱਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ, BSB BSB: Jesus replied, “Go back and report to John what you hear and see:
5 ULB ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। BSB BSB: The blind receive sight, the lame walk, the lepers are cleansed, the deaf hear, the dead are raised, and the good news is preached to the poor.
6 ULB ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। BSB BSB: Blessed is the one who does not fall away on account of Me.”
7 ULB ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? BSB BSB: As John’s disciples were leaving, Jesus began to speak to the crowds about John: “What did you go out into the wilderness to see? A reed swaying in the wind?
8 ULB ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ। BSB BSB: Otherwise, what did you go out to see? A man dressed in fine clothes? Look, those who wear fine clothing are found in kings’ palaces.
9 ULB ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। BSB BSB: What then did you go out to see? A prophet? Yes, I tell you, and more than a prophet.
10 ULB ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਸੰਦੇਸ਼ਵਾਹਕ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। BSB BSB: This is the one about whom it is written: ‘Behold, I will send My messenger ahead of You, who will prepare Your way before You.’
11 ULB ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। BSB BSB: Truly I tell you, among those born of women there has risen no one greater than John the Baptist. Yet even the least in the kingdom of heaven is greater than he.
12 ULB ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ। BSB BSB: From the days of John the Baptist until now, the kingdom of heaven has been subject to violence, and the violent lay claim to it.
13 ULB ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ। BSB BSB: For all the Prophets and the Law prophesied until John.
15 ULB ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ। BSB BSB: He who has ears, let him hear.
16 ULB ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ, BSB BSB: To what can I compare this generation? They are like children sitting in the marketplaces and calling out to others:
17 ULB ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ। BSB BSB: ‘We played the flute for you, and you did not dance; we sang a dirge, and you did not mourn.’
18 ULB ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ। BSB BSB: For John came neither eating nor drinking, and they say, ‘He has a demon!’
19 ULB ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਯਾਰ। ਸੋ ਗਿਆਨ ਆਪਣੇ ਕੰਮਾਂ ਤੋਂ ਸੱਚਾ ਠਹਿਰਿਆ! BSB BSB: The Son of Man came eating and drinking, and they say, ‘Look at this glutton and drunkard, a friend of tax collectors and sinners!’ But wisdom is vindicated by her actions.”
20 ULB ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ। BSB BSB: Then Jesus began to denounce the cities in which most of His miracles had been performed, because they did not repent.
22 ULB ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ। BSB BSB: But I tell you, it will be more bearable for Tyre and Sidon on the day of judgment than for you.
23 ULB ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। BSB BSB: And you, Capernaum, will you be lifted up to heaven? No, you will be brought down to Hades! For if the miracles that were performed in you had been performed in Sodom, it would have remained to this day.
24 ULB ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ। BSB BSB: But I tell you that it will be more bearable for Sodom on the day of judgment than for you.”
25 ULB ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ। BSB BSB: At that time Jesus declared, “I praise You, Father, Lord of heaven and earth, because You have hidden these things from the wise and learned, and revealed them to little children.
26 ULB ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ। BSB BSB: Yes, Father, for this was well-pleasing in Your sight.
27 ULB ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। BSB BSB: All things have been entrusted to Me by My Father. No one knows the Son except the Father, and no one knows the Father except the Son and those to whom the Son chooses to reveal Him.
28 ULB ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। BSB BSB: Come to Me, all you who are weary and burdened, and I will give you rest.
29 ULB ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। BSB BSB: Take My yoke upon you and learn from Me, for I am gentle and humble in heart, and you will find rest for your souls.
30 ULB ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ। BSB BSB: For My yoke is easy and My burden is light.”