1 ULB ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ। BSB BSB: That same day Jesus went out of the house and sat by the sea.
2 ULB ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ। BSB BSB: Such large crowds gathered around Him that He got into a boat and sat down, while all the people stood on the shore.
3 ULB ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ। BSB BSB: And He told them many things in parables, saying, “A farmer went out to sow his seed.
4 ULB ਅਤੇ ਬੀਜਦੇ ਸਮੇਂ ਕੁੱਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ BSB BSB: And as he was sowing, some seed fell along the path, and the birds came and devoured it.
5 ULB ਅਤੇ ਕੁੱਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਸ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ। BSB BSB: Some fell on rocky ground, where it did not have much soil. It sprang up quickly because the soil was shallow.
6 ULB ਪਰ ਜਦੋਂ ਸੂਰਜ ਚੜ੍ਹਿਆ ਤਾਂ ਮੁਰਝਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। BSB BSB: But when the sun rose, the seedlings were scorched, and they withered because they had no root.
7 ULB ਅਤੇ ਕੁੱਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ। BSB BSB: Other seed fell among thorns, which grew up and choked the seedlings.
8 ULB ਅਤੇ ਕੁੱਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁੱਝ ਸੌ ਗੁਣਾ ਕੁੱਝ ਸੱਠ ਗੁਣਾ ਕੁੱਝ ਤੀਹ ਗੁਣਾ। BSB BSB: Still other seed fell on good soil and produced a crop—a hundredfold, sixtyfold, or thirtyfold.
9 ULB ਜਿਸ ਦੇ ਕੰਨ ਹੋਣ ਉਹ ਸੁਣੇ। BSB BSB: He who has ears, let him hear.”
10 ULB ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ? BSB BSB: Then the disciples came to Jesus and asked, “Why do You speak to the people in parables?”
11 ULB ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। BSB BSB: He replied, “The knowledge of the mysteries of the kingdom of heaven has been given to you, but not to them.
12 ULB ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁੱਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ। BSB BSB: Whoever has will be given more, and he will have an abundance. Whoever does not have, even what he has will be taken away from him.
13 ULB ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ। BSB BSB: This is why I speak to them in parables: ‘Though seeing, they do not see; though hearing, they do not hear or understand.’
14 ULB ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ, BSB BSB: In them the prophecy of Isaiah is fulfilled: ‘You will be ever hearing but never understanding; you will be ever seeing but never perceiving.
15 ULB ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ। BSB BSB: For this people’s heart has grown callous; they hardly hear with their ears, and they have closed their eyes. Otherwise they might see with their eyes, hear with their ears, understand with their hearts, and turn, and I would heal them.’
16 ULB ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ। BSB BSB: But blessed are your eyes because they see, and your ears because they hear.
17 ULB ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁੱਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁੱਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ। BSB BSB: For truly I tell you, many prophets and righteous men longed to see what you see but did not see it, and to hear what you hear but did not hear it.
18 ULB ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ। BSB BSB: Consider, then, the parable of the sower:
19 ULB ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁੱਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ। BSB BSB: When anyone hears the message of the kingdom but does not understand it, the evil one comes and snatches away what was sown in his heart. This is the seed sown along the path.
20 ULB ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। BSB BSB: The seed sown on rocky ground is the one who hears the word and at once receives it with joy.
21 ULB ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ। BSB BSB: But since he has no root, he remains for only a season. When trouble or persecution comes because of the word, he quickly falls away.
22 ULB ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁੱਝ ਵੀ ਫਲ ਨਹੀਂ ਦਿੰਦਾ। BSB BSB: The seed sown among the thorns is the one who hears the word, but the worries of this life and the deceitfulness of wealth choke the word, and it becomes unfruitful.
23 ULB ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ। BSB BSB: But the seed sown on good soil is the one who hears the word and understands it. He indeed bears fruit and produces a crop—a hundredfold, sixtyfold, or thirtyfold.”
25 ULB ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। BSB BSB: But while everyone was asleep, his enemy came and sowed weeds among the wheat, and slipped away.
26 ULB ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ। BSB BSB: When the wheat sprouted and bore grain, then the weeds also appeared.
27 ULB ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ? BSB BSB: The owner’s servants came to him and said, ‘Sir, didn’t you sow good seed in your field? Where then did the weeds come from?’
28 ULB ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ? BSB BSB: ‘An enemy did this,’ he replied. So the servants asked him, ‘Do you want us to go and pull them up?’
29 ULB ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ। BSB BSB: ‘No,’ he said, ‘if you pull the weeds now, you might uproot the wheat with them.
30 ULB ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ। BSB BSB: Let both grow together until the harvest. At that time I will tell the harvesters: First collect the weeds and tie them in bundles to be burned; then gather the wheat into my barn.’”
31 ULB ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਸਰੋਂ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ। BSB BSB: He put before them another parable: “The kingdom of heaven is like a mustard seed that a man took and planted in his field.
32 ULB ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ। BSB BSB: Although it is the smallest of all seeds, yet it grows into the largest of garden plants and becomes a tree, so that the birds of the air come and nest in its branches.”
33 ULB ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ। BSB BSB: He told them still another parable: “The kingdom of heaven is like leaven that a woman took and mixed into three measures of flour, until all of it was leavened.”
34 ULB ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁੱਝ ਵੀ ਨਹੀਂ ਬੋਲਦਾ ਸੀ। BSB BSB: Jesus spoke all these things to the crowds in parables. He did not tell them anything without using a parable.
35 ULB ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ। BSB BSB: So was fulfilled what was spoken through the prophet: “I will open My mouth in parables; I will utter things hidden since the foundation of the world.”
36 ULB ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ। BSB BSB: Then Jesus dismissed the crowds and went into the house. His disciples came to Him and said, “Explain to us the parable of the weeds in the field.”
37 ULB ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ। BSB BSB: He replied, “The One who sows the good seed is the Son of Man.
38 ULB ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। BSB BSB: The field is the world, and the good seed represents the sons of the kingdom. The weeds are the sons of the evil one,
39 ULB ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। BSB BSB: and the enemy who sows them is the devil. The harvest is the end of the age, and the harvesters are angels.
40 ULB ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਜੁੱਗ ਦੇ ਅੰਤ ਦੇ ਸਮੇਂ ਹੋਵੇਗਾ। BSB BSB: As the weeds are collected and burned in the fire, so will it be at the end of the age.
41 ULB ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ। BSB BSB: The Son of Man will send out His angels, and they will weed out of His kingdom every cause of sin and all who practice lawlessness.
42 ULB ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। BSB BSB: And they will throw them into the fiery furnace, where there will be weeping and gnashing of teeth.
43 ULB ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ। BSB BSB: Then the righteous will shine like the sun in the kingdom of their Father. He who has ears, let him hear.
44 ULB ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁੱਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ। BSB BSB: The kingdom of heaven is like treasure hidden in a field. When a man found it, he hid it again, and in his joy he went and sold all he had and bought that field.
45 ULB ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ। BSB BSB: Again, the kingdom of heaven is like a merchant in search of fine pearls.
46 ULB ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁੱਝ ਵੇਚ ਕੇ ਉਸ ਨੂੰ ਖਰੀਦ ਲਿਆ। BSB BSB: When he found one very precious pearl, he went away and sold all he had and bought it.
47 ULB ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ। BSB BSB: Once again, the kingdom of heaven is like a net that was cast into the sea and caught all kinds of fish.
48 ULB ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ। BSB BSB: When it was full, the men pulled it ashore. Then they sat down and sorted the good fish into containers, but threw the bad away.
49 ULB ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। BSB BSB: So will it be at the end of the age: The angels will come and separate the wicked from the righteous
50 ULB ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ। BSB BSB: and throw them into the fiery furnace, where there will be weeping and gnashing of teeth.
51 ULB ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ। BSB BSB: Have you understood all these things?” “Yes,” they answered.
52 ULB ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ। BSB BSB: Then He told them, “For this reason, every scribe who has been discipled in the kingdom of heaven is like a homeowner who brings out of his storeroom new treasures as well as old.”
53 ULB ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ। BSB BSB: When Jesus had finished these parables, He withdrew from that place.
54 ULB ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ ਸ਼ਕਤੀ ਕਿੱਥੋਂ ਪ੍ਰਾਪਤ ਹੋਈ? BSB BSB: Coming to His hometown, He taught the people in their synagogue, and they were astonished. “Where did this man get such wisdom and miraculous powers?” they asked.
56 ULB ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁੱਝ ਕਿੱਥੋਂ ਮਿਲਿਆ? BSB BSB: Aren’t all His sisters with us as well? Where then did this man get all these things?”
57 ULB ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। BSB BSB: And they took offense at Him. But Jesus said to them, “Only in his hometown and in his own household is a prophet without honor.”
58 ULB ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ ਕੰਮ ਨਹੀਂ ਕੀਤੇ। BSB BSB: And He did not do many miracles there, because of their unbelief.