1 ULB ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ। BSB BSB: Then the Pharisees and Sadducees came and tested Jesus by asking Him to show them a sign from heaven.
2 ULB ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ। BSB BSB: But He replied, “When evening comes, you say, ‘The weather will be fair, for the sky is red,’
3 ULB ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ। BSB BSB: and in the morning, ‘Today it will be stormy, for the sky is red and overcast.’ You know how to interpret the appearance of the sky, but not the signs of the times.
4 ULB ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ। BSB BSB: A wicked and adulterous generation demands a sign, but none will be given it except the sign of Jonah.” Then He left them and went away.
5 ULB ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ। BSB BSB: When they crossed to the other side, the disciples forgot to take bread.
6 ULB ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ। BSB BSB: “Watch out!” Jesus told them. “Beware of the leaven of the Pharisees and Sadducees.”
7 ULB ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ। BSB BSB: They discussed this among themselves and concluded, “It is because we did not bring any bread.”
8 ULB ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? BSB BSB: Aware of their conversation, Jesus said, “You of little faith, why are you debating among yourselves about having no bread?
9 ULB ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ? BSB BSB: Do you still not understand? Do you not remember the five loaves for the five thousand, and how many basketfuls you gathered?
10 ULB ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ? BSB BSB: Or the seven loaves for the four thousand, and how many basketfuls you gathered?
11 ULB ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ? BSB BSB: How do you not understand that I was not telling you about bread? But beware of the leaven of the Pharisees and Sadducees.”
12 ULB ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ। BSB BSB: Then they understood that He was not telling them to beware of the leaven used in bread, but of the teaching of the Pharisees and Sadducees.
13 ULB ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ? BSB BSB: When Jesus came to the region of Caesarea Philippi, He questioned His disciples: “Who do people say the Son of Man is?”
14 ULB ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ। BSB BSB: They replied, “Some say John the Baptist; others say Elijah; and still others, Jeremiah or one of the prophets.”
15 ULB ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? BSB BSB: “But what about you?” Jesus asked. “Who do you say I am?”
16 ULB ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। BSB BSB: Simon Peter answered, “You are the Christ, the Son of the living God.”
17 ULB ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ। BSB BSB: Jesus replied, “Blessed are you, Simon son of Jonah! For this was not revealed to you by flesh and blood, but by My Father in heaven.
19 ULB ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁੱਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁੱਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ। BSB BSB: I will give you the keys of the kingdom of heaven. Whatever you bind on earth will be bound in heaven, and whatever you loose on earth will be loosed in heaven.”
20 ULB ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ। BSB BSB: Then He admonished the disciples not to tell anyone that He was the Christ.
21 ULB ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ। BSB BSB: From that time on Jesus began to show His disciples that He must go to Jerusalem and suffer many things at the hands of the elders, chief priests, and scribes, and that He must be killed and on the third day be raised to life.
22 ULB ਤਦ ਪਤਰਸ ਨੇ ਉਹ ਨੂੰ ਇੱਕ ਪਾਸੇ ਕਰ ਕੇ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ! BSB BSB: Peter took Him aside and began to rebuke Him. “Far be it from You, Lord!” he said. “This shall never happen to You!”
23 ULB ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। BSB BSB: But Jesus turned and said to Peter, “Get behind Me, Satan! You are a stumbling block to Me. For you do not have in mind the things of God, but the things of men.”
24 ULB ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। BSB BSB: Then Jesus told His disciples, “If anyone wants to come after Me, he must deny himself and take up his cross and follow Me.
25 ULB ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ। BSB BSB: For whoever wants to save his life will lose it, but whoever loses his life for My sake will find it.
26 ULB ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? BSB BSB: What will it profit a man if he gains the whole world, yet forfeits his soul? Or what can a man give in exchange for his soul?
27 ULB ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ। BSB BSB: For the Son of Man will come in His Father’s glory with His angels, and then He will repay each one according to what he has done.
28 ULB ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ। BSB BSB: Truly I tell you, some who are standing here will not taste death before they see the Son of Man coming in His kingdom.”