1 ULB ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। BSB BSB: “At that time the kingdom of heaven will be like ten virgins who took their lamps and went out to meet the bridegroom.
2 ULB ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। BSB BSB: Five of them were foolish, and five were wise.
3 ULB ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। BSB BSB: The foolish ones took their lamps but did not take along any extra oil.
4 ULB ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। BSB BSB: But the wise ones took oil in flasks along with their lamps.
5 ULB ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। BSB BSB: When the bridegroom was delayed, they all became drowsy and fell asleep.
6 ULB ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! BSB BSB: At midnight the cry rang out: ‘Here is the bridegroom! Come out to meet him!’
7 ULB ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। BSB BSB: Then all the virgins woke up and trimmed their lamps.
8 ULB ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁੱਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ। BSB BSB: The foolish ones said to the wise, ‘Give us some of your oil; our lamps are going out.’
9 ULB ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ। BSB BSB: ‘No,’ said the wise ones, ‘or there may not be enough for both us and you. Instead, go to those who sell oil and buy some for yourselves.’
10 ULB ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। BSB BSB: But while they were on their way to buy it, the bridegroom arrived. Those who were ready went in with him to the wedding banquet, and the door was shut.
11 ULB ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! BSB BSB: Later the other virgins arrived and said, ‘Lord, lord, open the door for us!’
12 ULB ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ। BSB BSB: But he replied, ‘Truly I tell you, I do not know you.’
13 ULB ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ। BSB BSB: Therefore keep watch, because you do not know the day or the hour.
14 ULB ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ। BSB BSB: For it is just like a man going on a journey, who called his servants and entrusted them with his possessions.
15 ULB ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ। BSB BSB: To one he gave five talents, to another two talents, and to another one talent—each according to his own ability. And he went on his journey.
16 ULB ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ। BSB BSB: The servant who had received the five talents went at once and put them to work and gained five more.
17 ULB ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ। BSB BSB: Likewise, the one with the two talents gained two more.
18 ULB ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ। BSB BSB: But the servant who had received the one talent went off, dug a hole in the ground, and hid his master’s money.
19 ULB ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ। BSB BSB: After a long time the master of those servants returned and settled accounts with them.
20 ULB ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ। BSB BSB: The servant who had received the five talents came and presented five more. ‘Master,’ he said, ‘you entrusted me with five talents. See, I have gained five more.’
21 ULB ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ। BSB BSB: His master replied, ‘Well done, good and faithful servant! You have been faithful with a few things; I will put you in charge of many things. Enter into the joy of your master!’
22 ULB ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ। BSB BSB: The servant who had received the two talents also came and said, ‘Master, you entrusted me with two talents. See, I have gained two more.’
23 ULB ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ। BSB BSB: His master replied, ‘Well done, good and faithful servant! You have been faithful with a few things; I will put you in charge of many things. Enter into the joy of your master!’
24 ULB ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ। BSB BSB: Finally, the servant who had received the one talent came and said, ‘Master, I knew that you are a hard man, reaping where you have not sown and gathering where you have not scattered seed.
25 ULB ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ। BSB BSB: So I was afraid and went out and hid your talent in the ground. See, you have what belongs to you.’
26 ULB ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ? BSB BSB: ‘You wicked, lazy servant!’ replied his master. ‘You knew that I reap where I have not sown and gather where I have not scattered seed.
27 ULB ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ। BSB BSB: Then you should have deposited my money with the bankers, and on my return I would have received it back with interest.
28 ULB ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ। BSB BSB: Therefore take the talent from him and give it to the one who has ten talents.
29 ULB ਕਿਉਂਕਿ ਜਿਸ ਕਿਸੇ ਕੋਲ ਕੁੱਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ। BSB BSB: For everyone who has will be given more, and he will have an abundance. But the one who does not have, even what he has will be taken away from him.
30 ULB ਇਸ ਨਿਕੰਮੇ ਨੌਕਰ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। BSB BSB: And throw that worthless servant into the outer darkness, where there will be weeping and gnashing of teeth.’
32 ULB ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। BSB BSB: All the nations will be gathered before Him, and He will separate the people one from another, as a shepherd separates the sheep from the goats.
33 ULB ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। BSB BSB: He will place the sheep on His right and the goats on His left.
34 ULB ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ। BSB BSB: Then the King will say to those on His right, ‘Come, you who are blessed by My Father, inherit the kingdom prepared for you from the foundation of the world.
35 ULB ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, BSB BSB: For I was hungry and you gave Me something to eat, I was thirsty and you gave Me something to drink, I was a stranger and you took Me in,
36 ULB ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। BSB BSB: I was naked and you clothed Me, I was sick and you looked after Me, I was in prison and you visited Me.’
37 ULB ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ? BSB BSB: Then the righteous will answer Him, ‘Lord, when did we see You hungry and feed You, or thirsty and give You something to drink?
38 ULB ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? BSB BSB: When did we see You a stranger and take You in, or naked and clothe You?
39 ULB ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? BSB BSB: When did we see You sick or in prison and visit You?’
40 ULB ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ। BSB BSB: And the King will reply, ‘Truly I tell you, whatever you did for one of the least of these brothers of Mine, you did for Me.’
42 ULB ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। BSB BSB: For I was hungry and you gave Me nothing to eat, I was thirsty and you gave Me nothing to drink,
43 ULB ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। BSB BSB: I was a stranger and you did not take Me in, I was naked and you did not clothe Me, I was sick and in prison and you did not look after Me.’
44 ULB ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? BSB BSB: And they too will reply, ‘Lord, when did we see You hungry or thirsty or a stranger or naked or sick or in prison, and did not minister to You?’
45 ULB ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। BSB BSB: Then the King will answer, ‘Truly I tell you, whatever you did not do for one of the least of these, you did not do for Me.’