1 ULB ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। BSB BSB: When Jesus saw the crowds, He went up on the mountain and sat down. His disciples came to Him,
2 ULB ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: BSB BSB: and He began to teach them, saying:
3 ULB ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। BSB BSB: “Blessed are the poor in spirit, for theirs is the kingdom of heaven.
4 ULB ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। BSB BSB: Blessed are those who mourn, for they will be comforted.
5 ULB ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ। BSB BSB: Blessed are the meek, for they will inherit the earth.
6 ULB ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। BSB BSB: Blessed are those who hunger and thirst for righteousness, for they will be filled.
7 ULB ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। BSB BSB: Blessed are the merciful, for they will be shown mercy.
8 ULB ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। BSB BSB: Blessed are the pure in heart, for they will see God.
10 ULB ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। BSB BSB: Blessed are those who are persecuted because of righteousness, for theirs is the kingdom of heaven.
11 ULB ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। BSB BSB: Blessed are you when people insult you, persecute you, and falsely say all kinds of evil against you because of Me.
12 ULB ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ। BSB BSB: Rejoice and be glad, because great is your reward in heaven, for in the same way they persecuted the prophets before you.
13 ULB ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। BSB BSB: You are the salt of the earth. But if the salt loses its savor, how can it be made salty again? It is no longer good for anything, except to be thrown out and trampled by men.
14 ULB ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। BSB BSB: You are the light of the world. A city on a hill cannot be hidden.
15 ULB ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। BSB BSB: Neither do people light a lamp and put it under a basket. Instead, they set it on a stand, and it gives light to everyone in the house.
16 ULB ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ। BSB BSB: In the same way, let your light shine before men, that they may see your good deeds and glorify your Father in heaven.
18 ULB ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁੱਝ ਪੂਰਾ ਨਾ ਹੋਵੇ। BSB BSB: For I tell you truly, until heaven and earth pass away, not a single jot, not a stroke of a pen, will disappear from the Law until everything is accomplished.
19 ULB ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ। BSB BSB: So then, whoever breaks one of the least of these commandments and teaches others to do likewise will be called least in the kingdom of heaven; but whoever practices and teaches them will be called great in the kingdom of heaven.
20 ULB ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਂਗੇ। BSB BSB: For I tell you that unless your righteousness exceeds that of the scribes and Pharisees, you will never enter the kingdom of heaven.
21 ULB ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। BSB BSB: You have heard that it was said to the ancients, ‘Do not murder’ and ‘Anyone who murders will be subject to judgment.’
22 ULB ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। BSB BSB: But I tell you that anyone who is angry with his brother will be subject to judgment. Again, anyone who says to his brother, ‘Raca,’ will be subject to the Sanhedrin. But anyone who says, ‘You fool!’ will be subject to the fire of hell.
23 ULB ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁੱਝ ਗੁੱਸਾ ਹੈ, BSB BSB: So if you are offering your gift at the altar and there remember that your brother has something against you,
24 ULB ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ। BSB BSB: leave your gift there before the altar. First go and be reconciled to your brother; then come and offer your gift.
25 ULB ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। BSB BSB: Reconcile quickly with your adversary, while you are still on the way to court. Otherwise, he may hand you over to the judge, and the judge may hand you over to the officer, and you may be thrown into prison.
26 ULB ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁੱਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ। BSB BSB: Truly I tell you, you will not get out until you have paid the last penny.
27 ULB ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। BSB BSB: You have heard that it was said, ‘Do not commit adultery.’
28 ULB ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ। BSB BSB: But I tell you that anyone who looks at a woman to lust after her has already committed adultery with her in his heart.
29 ULB ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। BSB BSB: If your right eye causes you to sin, gouge it out and throw it away. It is better for you to lose one part of your body than for your whole body to be thrown into hell.
30 ULB ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। BSB BSB: And if your right hand causes you to sin, cut it off and throw it away. It is better for you to lose one part of your body than for your whole body to depart into hell.
31 ULB ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ। BSB BSB: It has also been said, ‘Whoever divorces his wife must give her a certificate of divorce.’
32 ULB ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ। BSB BSB: But I tell you that anyone who divorces his wife, except for sexual immorality, brings adultery upon her. And he who marries a divorced woman commits adultery.
33 ULB ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ। BSB BSB: Again, you have heard that it was said to the ancients, ‘Do not break your oath, but fulfill your vows to the Lord.’
34 ULB ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। BSB BSB: But I tell you not to swear at all: either by heaven, for it is God’s throne;
35 ULB ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ। BSB BSB: or by the earth, for it is His footstool; or by Jerusalem, for it is the city of the great King.
36 ULB ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ। BSB BSB: Nor should you swear by your head, for you cannot make a single hair white or black.
37 ULB ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ। BSB BSB: Simply let your ‘Yes’ be ‘Yes,’ and your ‘No,’ ‘No.’ Anything more comes from the evil one.
39 ULB ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ। BSB BSB: But I tell you not to resist an evil person. If someone slaps you on your right cheek, turn to him the other also;
40 ULB ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ। BSB BSB: if someone wants to sue you and take your tunic, let him have your cloak as well;
41 ULB ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ। BSB BSB: and if someone forces you to go one mile, go with him two miles.
42 ULB ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ। BSB BSB: Give to the one who asks you, and do not turn away from the one who wants to borrow from you.
46 ULB ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੁੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? BSB BSB: If you love those who love you, what reward will you get? Do not even tax collectors do the same?
47 ULB ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? BSB BSB: And if you greet only your brothers, what are you doing more than others? Do not even Gentiles do the same?
48 ULB ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ। BSB BSB: Be perfect, therefore, as your heavenly Father is perfect.