1 ULB ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ। BSB BSB: Jesus got into a boat, crossed over, and came to His own town.
2 ULB ਅਤੇ ਵੇਖੋ ਕੁੱਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ। BSB BSB: Just then some men brought to Him a paralytic lying on a mat. When Jesus saw their faith, He said to the paralytic, “Take courage, son; your sins are forgiven.”
3 ULB ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। BSB BSB: On seeing this, some of the scribes said to themselves, “This man is blaspheming!”
4 ULB ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ? BSB BSB: But Jesus knew what they were thinking and said, “Why do you harbor evil in your hearts?
5 ULB ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? BSB BSB: Which is easier: to say, ‘Your sins are forgiven,’ or to say, ‘Get up and walk’?
6 ULB ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। BSB BSB: But so that you may know that the Son of Man has authority on earth to forgive sins...” Then He said to the paralytic, “Get up, pick up your mat, and go home.”
7 ULB ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ। BSB BSB: And the man got up and went home.
8 ULB ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ। BSB BSB: When the crowds saw this, they were filled with awe and glorified God, who had given such authority to men.
9 ULB ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੁੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। BSB BSB: As Jesus went on from there, He saw a man named Matthew sitting at the tax booth. “Follow Me,” He told him, and Matthew got up and followed Him.
10 ULB ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। BSB BSB: Later, as Jesus was dining at Matthew’s house, many tax collectors and sinners came and ate with Him and His disciples.
11 ULB ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? BSB BSB: When the Pharisees saw this, they asked His disciples, “Why does your Teacher eat with tax collectors and sinners?”
12 ULB ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ। BSB BSB: On hearing this, Jesus said, “It is not the healthy who need a doctor, but the sick.
13 ULB ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ। BSB BSB: But go and learn what this means: ‘I desire mercy, not sacrifice.’ For I have not come to call the righteous, but sinners.”
14 ULB ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?” BSB BSB: Then John’s disciples came to Jesus and asked, “Why is it that we and the Pharisees fast so often, but Your disciples do not fast?”
15 ULB ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ। BSB BSB: Jesus replied, “How can the guests of the bridegroom mourn while He is with them? But the time will come when the bridegroom will be taken from them; then they will fast.
16 ULB ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ। BSB BSB: No one sews a patch of unshrunk cloth on an old garment. For the patch will pull away from the garment, and a worse tear will result.
17 ULB ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”। BSB BSB: Neither do men pour new wine into old wineskins. If they do, the skins will burst, the wine will spill, and the wineskins will be ruined. Instead, they pour new wine into new wineskins, and both are preserved.”
18 ULB ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ। BSB BSB: While Jesus was saying these things, a synagogue leader came and knelt before Him. “My daughter has just died,” he said. “But come and place Your hand on her, and she will live.”
19 ULB ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ। BSB BSB: So Jesus got up and went with him, along with His disciples.
20 ULB ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ। BSB BSB: Suddenly a woman who had suffered from bleeding for twelve years came up behind Him and touched the fringe of His cloak.
21 ULB ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। BSB BSB: She said to herself, “If only I touch His cloak, I will be healed.”
22 ULB ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ। BSB BSB: Jesus turned and saw her. “Take courage, daughter,” He said, “your faith has healed you.” And the woman was healed from that very hour.
23 ULB ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ, BSB BSB: When Jesus entered the house of the synagogue leader, He saw the flute players and the noisy crowd.
24 ULB ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ। BSB BSB: “Go away,” He told them. “The girl is not dead, but asleep.” And they laughed at Him.
25 ULB ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ। BSB BSB: After the crowd had been put outside, Jesus went in and took the girl by the hand, and she got up.
26 ULB ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ। BSB BSB: And the news about this spread throughout that region.
27 ULB ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! BSB BSB: As Jesus went on from there, two blind men followed Him, crying out, “Have mercy on us, Son of David!”
28 ULB ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ। BSB BSB: After Jesus had entered the house, the blind men came to Him. “Do you believe that I am able to do this?” He asked. “Yes, Lord,” they answered.
29 ULB ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ। BSB BSB: Then He touched their eyes and said, “According to your faith will it be done to you.”
30 ULB ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ! BSB BSB: And their eyes were opened. Jesus warned them sternly, “See that no one finds out about this!”
31 ULB ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ। BSB BSB: But they went out and spread the news about Him throughout the land.
32 ULB ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। BSB BSB: As they were leaving, a demon-possessed man who was mute was brought to Jesus.
33 ULB ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ। BSB BSB: And when the demon had been driven out, the man began to speak. The crowds were amazed and said, “Nothing like this has ever been seen in Israel!”
34 ULB ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। BSB BSB: But the Pharisees said, “It is by the prince of demons that He drives out demons.”
35 ULB ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। BSB BSB: Jesus went through all the towns and villages, teaching in their synagogues, preaching the gospel of the kingdom, and healing every disease and sickness.
36 ULB ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ। BSB BSB: When He saw the crowds, He was moved with compassion for them, because they were harassed and helpless, like sheep without a shepherd.
37 ULB ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ। BSB BSB: Then He said to His disciples, “The harvest is plentiful, but the workers are few.
38 ULB ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। BSB BSB: Ask the Lord of the harvest, therefore, to send out workers into His harvest.”