2 ULB ਭਗਤ ਲੋਕ ਧਰਤੀ ਤੋਂ ਨਾਸ਼ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ। BSB BSB: The godly man has perished from the earth; there is no one upright among men. They all lie in wait for blood; they hunt one another with a net.
3 ULB ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ। BSB BSB: Both hands are skilled at evil; the prince and the judge demand a bribe. When the powerful utters his evil desire, they all conspire together.
4 ULB ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ! BSB BSB: The best of them is like a brier; the most upright is sharper than a hedge of thorns. The day for your watchmen has come, the day of your visitation. Now is the time of their confusion.
5 ULB ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ। BSB BSB: Do not rely on a friend; do not trust in a companion. Seal the doors of your mouth from her who lies in your arms.
7 ULB ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ। BSB BSB: But as for me, I will look to the LORD; I will wait for the God of my salvation. My God will hear me.
8 ULB ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ। BSB BSB: Do not gloat over me, my enemy! Though I have fallen, I will arise; though I sit in darkness, the LORD will be my light.
9 ULB ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ। BSB BSB: Because I have sinned against Him, I must endure the rage of the LORD, until He argues my case and executes justice for me. He will bring me into the light; I will see His righteousness.
10 ULB ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ! BSB BSB: Then my enemy will see and will be covered with shame—she who said to me, “Where is the LORD your God?” My eyes will see her; at that time she will be trampled like mud in the streets.
11 ULB ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ। BSB BSB: The day for rebuilding your walls will come—the day for extending your boundary.
12 ULB ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਹਾੜ ਤੋਂ ਪਹਾੜ ਤੱਕ ਤੇਰੇ ਕੋਲ ਆਉਣਗੇ, BSB BSB: On that day they will come to you from Assyria and the cities of Egypt, even from Egypt to the Euphrates, from sea to sea and mountain to mountain.
13 ULB ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ। BSB BSB: Then the earth will become desolate because of its inhabitants, as the fruit of their deeds.
14 ULB ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ। BSB BSB: Shepherd with Your staff Your people, the flock of Your inheritance. They live alone in a woodland, surrounded by pastures. Let them graze in Bashan and Gilead, as in the days of old.
15 ULB ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ। BSB BSB: As in the days when you came out of Egypt, I will show My wonders.
16 ULB ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ। BSB BSB: Nations will see and be ashamed, deprived of all their might. They will put their hands over their mouths, and their ears will become deaf.
17 ULB ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ। BSB BSB: They will lick the dust like a snake, like reptiles slithering on the ground. They will come trembling from their strongholds in the presence of the LORD our God; they will tremble in fear of You.
18 ULB ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ। BSB BSB: Who is a God like You, who pardons iniquity and passes over the transgression of the remnant of His inheritance—who does not retain His anger forever, because He delights in loving devotion?
19 ULB ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ। BSB BSB: He will again have compassion on us; He will vanquish our iniquities. You will cast out all our sins into the depths of the sea.
20 ULB ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪਿਉ-ਦਾਦਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ। BSB BSB: You will show faithfulness to Jacob and loving devotion to Abraham, as You swore to our fathers from the days of old.