1 ULB ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ! BSB BSB: One who scatters advances against you, O Nineveh. Guard the fortress! Watch the road! Brace yourselves! Summon all your strength!
2 ULB ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ। BSB BSB: For the LORD will restore the splendor of Jacob like the splendor of Israel, though destroyers have laid them waste and ruined the branches of their vine.
3 ULB ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰੱਥ ਦਾ ਲੋਹਾ ਅੱਗ ਵਾਂਗੂੰ ਚਮਕਦਾ ਹੈ ਅਤੇ ਉਹ ਦੀ ਤਿਆਰੀ ਦੇ ਦਿਨ ਵਿੱਚ ਸਰੂ ਦੇ ਬਰਛੇ ਝੁਲਾਏ ਜਾਂਦੇ ਹਨ। BSB BSB: The shields of his mighty men are red; the valiant warriors are dressed in scarlet. The fittings of the chariots flash like fire on the day they are prepared, and the spears of cypress have been brandished.
4 ULB ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ! BSB BSB: The chariots dash through the streets; they rush around the plazas, appearing like torches, darting about like lightning.
5 ULB ਉਹ ਆਪਣੇ ਸੂਰਬੀਰਾਂ ਨੂੰ ਯਾਦ ਕਰਦਾ ਹੈ, ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ, ਉਹ ਉਸ ਦੀ ਚਾਰ ਦੀਵਾਰੀ ਵੱਲ ਨੱਸਦੇ ਹਨ ਅਤੇ ਲੱਕੜ ਦਾ ਸਹਾਰਾ ਖੜ੍ਹਾ ਕੀਤਾ ਜਾਂਦਾ ਹੈ। BSB BSB: He summons his nobles; they stumble as they advance. They race to its wall; the protective shield is set in place.
6 ULB ਨਦੀਆਂ ਦੇ ਫਾਟਕ ਖੋਲ੍ਹੇ ਜਾਂਦੇ ਹਨ ਅਤੇ ਮਹਿਲ ਗਲ਼ ਜਾਂਦਾ ਹੈ। BSB BSB: The river gates are thrown open and the palace collapses.
7 ULB ਫੈਸਲਾ ਹੋ ਗਿਆ, ਉਹ ਬੇਪੜਦ ਕੀਤੀ ਗਈ ਹੈ, ਉਹ ਲਿਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਗੂੰ ਗੁਟਕਦੀਆਂ ਹਨ ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ। BSB BSB: It is decreed that the city be exiled and carried away; her maidservants moan like doves, and beat upon their breasts.
8 ULB ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਗੂੰ ਹੈ, ਉਹ ਵਗ ਜਾਂਦੇ ਹਨ, "ਠਹਿਰੋ, ਠਹਿਰੋ!" ਉਹ ਪੁਕਾਰਦੇ ਹਨ, ਪਰ ਉਹ ਨਹੀਂ ਮੁੜਦੇ! BSB BSB: Nineveh has been like a pool of water throughout her days, but now it is draining away. “Stop! Stop!” they cry, but no one turns back.
9 ULB ਚਾਂਦੀ ਲੁੱਟੋ! ਸੋਨਾ ਲੁੱਟੋ! ਰੱਖੀਆਂ ਹੋਈਆਂ ਚੀਜ਼ਾਂ ਬੇਅੰਤ ਹਨ, ਸਾਰੇ ਪਦਾਰਥਾਂ ਦਾ ਮਾਲ ਧਨ ਵੀ! BSB BSB: “Plunder the silver! Plunder the gold!” There is no end to the treasure, an abundance of every precious thing.
10 ULB ਉਹ ਖਾਲੀ, ਸੁੰਞੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ! BSB BSB: She is emptied! Yes, she is desolate and laid waste! Hearts melt, knees knock, bodies tremble, and every face grows pale!
11 ULB ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ? BSB BSB: Where is the lions’ lair or the feeding ground of the young lions, where the lion and lioness prowled with their cubs, with nothing to frighten them away?
12 ULB ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ। BSB BSB: The lion mauled enough for its cubs and strangled prey for the lioness. It filled its dens with the kill, and its lairs with mauled prey.
13 ULB ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ। BSB BSB: “Behold, I am against you,” declares the LORD of Hosts. “I will reduce your chariots to cinders, and the sword will devour your young lions. I will cut off your prey from the earth, and the voices of your messengers will no longer be heard.”