1 ULB ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ। BSB BSB: Soon the people began to complain about their hardship in the hearing of the LORD, and when He heard them, His anger was kindled, and fire from the LORD blazed among them and consumed the outskirts of the camp.
2 ULB ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ। BSB BSB: And the people cried out to Moses, and he prayed to the LORD, and the fire died down.
3 ULB ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ। BSB BSB: So that place was called Taberah, because the fire of the LORD had burned among them.
4 ULB ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ? BSB BSB: Meanwhile, the rabble among them had a strong craving for other food, and again the Israelites wept and said, “Who will feed us meat?
5 ULB ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲਸਣ। BSB BSB: We remember the fish we ate freely in Egypt, along with the cucumbers, melons, leeks, onions, and garlic.
6 ULB ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿੱਸਦਾ! BSB BSB: But now our appetite is gone; there is nothing to see but this manna!”
7 ULB ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿੱਸਦਾ ਸੀ। BSB BSB: Now the manna resembled coriander seed, and its appearance was like that of gum resin.
8 ULB ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਉੱਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ। BSB BSB: The people walked around and gathered it, ground it on a handmill or crushed it in a mortar, then boiled it in a cooking pot or shaped it into cakes. It tasted like pastry baked with fine oil.
9 ULB ਜਦ ਰਾਤ ਨੂੰ ਡੇਰੇ ਉੱਤੇ ਤਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ। BSB BSB: When the dew fell on the camp at night, the manna would fall with it.
10 ULB ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ। BSB BSB: Then Moses heard the people of family after family weeping at the entrances to their tents, and the anger of the LORD was kindled greatly, and Moses was also displeased.
11 ULB ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ? BSB BSB: So Moses asked the LORD, “Why have You brought this trouble on Your servant? Why have I not found favor in Your sight, that You have laid upon me the burden of all these people?
12 ULB ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਹੈ? BSB BSB: Did I conceive all these people? Did I give them birth, so that You should tell me, ‘Carry them in your bosom, as a nurse carries an infant,’ to the land that You swore to give their fathers?
13 ULB ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ। BSB BSB: Where can I get meat for all these people? For they keep crying out to me, ‘Give us meat to eat!’
14 ULB ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ। BSB BSB: I cannot carry all these people by myself; it is too burdensome for me.
15 ULB ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ! BSB BSB: If this is how You are going to treat me, please kill me right now—if I have found favor in Your eyes—and let me not see my own wretchedness.”
16 ULB ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ। BSB BSB: Then the LORD said to Moses, “Bring Me seventy of the elders of Israel known to you as leaders and officers of the people. Bring them to the Tent of Meeting and have them stand there with you.
17 ULB ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ। BSB BSB: And I will come down and speak with you there, and I will take some of the Spirit that is on you and put that Spirit on them. They will help you bear the burden of the people, so that you do not have to bear it by yourself.
18 ULB ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ। BSB BSB: And say to the people: Consecrate yourselves for tomorrow, and you will eat meat, because you have cried out in the hearing of the LORD, saying: ‘Who will feed us meat? For we were better off in Egypt!’ Therefore the LORD will give you meat, and you will eat.
19 ULB ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ, BSB BSB: You will eat it not for one or two days, nor for five or ten or twenty days,
20 ULB ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ? BSB BSB: but for a whole month—until it comes out of your nostrils and makes you nauseous—because you have rejected the LORD, who is among you, and have cried out before Him, saying, ‘Why did we ever leave Egypt?’”
21 ULB ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ! BSB BSB: But Moses replied, “Here I am among 600,000 men on foot, yet You say, ‘I will give them meat, and they will eat for a month.’
22 ULB ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? BSB BSB: If all our flocks and herds were slaughtered for them, would they have enough? Or if all the fish in the sea were caught for them, would they have enough?”
23 ULB ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ! BSB BSB: The LORD answered Moses, “Is the LORD’s arm too short? Now you will see whether or not My word will come to pass.”
24 ULB ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ। BSB BSB: So Moses went out and relayed to the people the words of the LORD, and he gathered seventy of the elders of the people and had them stand around the tent.
25 ULB ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ। BSB BSB: Then the LORD came down in the cloud and spoke to him, and He took some of the Spirit that was on Moses and placed that Spirit on the seventy elders. As the Spirit rested on them, they prophesied—but they never did so again.
26 ULB ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ। BSB BSB: Two men, however, had remained in the camp—one named Eldad and the other Medad—and the Spirit rested on them. They were among those listed, but they had not gone out to the tent, and they prophesied in the camp.
27 ULB ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ! BSB BSB: A young man ran and reported to Moses, “Eldad and Medad are prophesying in the camp.”
28 ULB ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ! BSB BSB: Joshua son of Nun, the attendant to Moses since youth, spoke up and said, “Moses, my lord, stop them!”
29 ULB ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ! BSB BSB: But Moses replied, “Are you jealous on my account? I wish that all the LORD’s people were prophets and that the LORD would place His Spirit on them!”
30 ULB ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ। BSB BSB: Then Moses returned to the camp, along with the elders of Israel.
31 ULB ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਏਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਓਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ। BSB BSB: Now a wind sent by the LORD came up, drove in quail from the sea, and brought them near the camp, about two cubits above the surface of the ground, for a day’s journey in every direction around the camp.
32 ULB ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ। BSB BSB: All that day and night, and all the next day, the people stayed up gathering the quail. No one gathered less than ten homers, and they spread them out all around the camp.
33 ULB ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ। BSB BSB: But while the meat was still between their teeth, before it was chewed, the anger of the LORD burned against the people, and the LORD struck them with a severe plague.
34 ULB ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ। BSB BSB: So they called that place Kibroth-hattaavah, because there they buried the people who had craved other food.
35 ULB ਕਿਬਰੋਥ ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ। BSB BSB: From Kibroth-hattaavah the people moved on to Hazeroth, where they remained for some time.
Select verses for actions: Enter goes to them and Escape comes back.