1 ULB ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ। BSB BSB: So the LORD said to Aaron, “You and your sons and your father’s house must bear the iniquity involving the sanctuary. And you and your sons alone must bear the iniquity involving your priesthood.
2 ULB ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ। BSB BSB: But bring with you also your brothers from the tribe of Levi, the tribe of your father, that they may join you and assist you and your sons before the Tent of the Testimony.
3 ULB ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ। BSB BSB: And they shall attend to your duties and to all the duties of the Tent; but they must not come near to the furnishings of the sanctuary or the altar, or both they and you will die.
4 ULB ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ। BSB BSB: They are to join you and attend to the duties of the Tent of Meeting, doing all the work at the Tent; but no outsider may come near you.
5 ULB ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ। BSB BSB: And you shall attend to the duties of the sanctuary and of the altar, so that wrath may not fall on the Israelites again.
6 ULB ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ। BSB BSB: Behold, I Myself have selected your fellow Levites from the Israelites as a gift to you, dedicated to the LORD to perform the service for the Tent of Meeting.
7 ULB ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ। BSB BSB: But only you and your sons shall attend to your priesthood for everything concerning the altar and what is inside the veil, and you are to perform that service. I am giving you the work of the priesthood as a gift, but any outsider who comes near the sanctuary must be put to death.”
8 ULB ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। BSB BSB: Then the LORD said to Aaron, “Behold, I have put you in charge of My offerings. As for all the sacred offerings of the Israelites, I have given them to you and your sons as a portion and a permanent statute.
9 ULB ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ। BSB BSB: A portion of the most holy offerings reserved from the fire will be yours. From all the offerings they render to Me as most holy offerings, whether grain offerings or sin offerings or guilt offerings, that part belongs to you and your sons.
10 ULB ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ। BSB BSB: You are to eat it as a most holy offering, and every male may eat it. You shall regard it as holy.
11 ULB ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ। BSB BSB: And this is yours as well: the offering of their gifts, along with all the wave offerings of the Israelites. I have given this to you and your sons and daughters as a permanent statute. Every ceremonially clean person in your household may eat it.
12 ULB ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ। BSB BSB: I give you all the freshest olive oil and all the finest new wine and grain that the Israelites give to the LORD as their firstfruits.
13 ULB ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ। BSB BSB: The firstfruits of everything in their land that they bring to the LORD will belong to you. Every ceremonially clean person in your household may eat them.
14 ULB ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ। BSB BSB: Every devoted thing in Israel belongs to you.
15 ULB ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ। BSB BSB: The firstborn of every womb, whether man or beast, that is offered to the LORD belongs to you. But you must surely redeem every firstborn son and every firstborn male of unclean animals.
16 ULB ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ। BSB BSB: You are to pay the redemption price for a month-old male according to your valuation: five shekels of silver, according to the sanctuary shekel, which is twenty gerahs.
17 ULB ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ। BSB BSB: But you must not redeem the firstborn of an ox, a sheep, or a goat; they are holy. You are to splatter their blood on the altar and burn their fat as a food offering, a pleasing aroma to the LORD.
18 ULB ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ। BSB BSB: And their meat belongs to you, just as the breast and right thigh of the wave offering belong to you.
19 ULB ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ। BSB BSB: All the holy offerings that the Israelites present to the LORD I give to you and to your sons and daughters as a permanent statute. It is a permanent covenant of salt before the LORD for you and your offspring.”
20 ULB ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ। BSB BSB: Then the LORD said to Aaron, “You will have no inheritance in their land, nor will you have any portion among them. I am your portion and your inheritance among the Israelites.
21 ULB ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ। BSB BSB: Behold, I have given to the Levites all the tithes in Israel as an inheritance in return for the work they do, the service of the Tent of Meeting.
22 ULB ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ। BSB BSB: No longer may the Israelites come near to the Tent of Meeting, or they will incur guilt and die.
23 ULB ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ। BSB BSB: The Levites are to perform the work of the Tent of Meeting, and they must bear their iniquity. This is a permanent statute for the generations to come. The Levites will not receive an inheritance among the Israelites.
24 ULB ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ। BSB BSB: For I have given to the Levites as their inheritance the tithe that the Israelites present to the LORD as a contribution. That is why I told them that they would not receive an inheritance among the Israelites.”
25 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: And the LORD instructed Moses,
26 ULB ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ। BSB BSB: “Speak to the Levites and tell them: ‘When you receive from the Israelites the tithe that I have given you as your inheritance, you must present part of it as an offering to the LORD—a tithe of the tithe.
27 ULB ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ। BSB BSB: Your offering will be reckoned to you as grain from the threshing floor or juice from the winepress.
28 ULB ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ। BSB BSB: So you are to present an offering to the LORD from all the tithes you receive from the Israelites, and from these you are to give the LORD’s offering to Aaron the priest.
29 ULB ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ। BSB BSB: You must present the offering due the LORD from all the best of every gift, the holiest part of it.’
30 ULB ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ। BSB BSB: Therefore say to the Levites, ‘When you have presented the best part, it will be reckoned to you as the produce of the threshing floor or winepress.
31 ULB ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਪਰਿਵਾਰ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ। BSB BSB: And you and your households may eat the rest of it anywhere; it is the compensation for your work at the Tent of Meeting.
32 ULB ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। BSB BSB: Once you have presented the best part of it, you will not incur guilt because of it. But you must not defile the sacred offerings of the Israelites, or else you will die.’”
Select verses for actions: Enter goes to them and Escape comes back.