1 ULB ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ। BSB BSB: When the Canaanite king of Arad, who lived in the Negev, heard that Israel was coming along the road to Atharim, he attacked Israel and captured some prisoners.
2 ULB ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ। BSB BSB: So Israel made a vow to the LORD: “If You will deliver this people into our hands, we will devote their cities to destruction.”
3 ULB ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ। BSB BSB: And the LORD heard Israel’s plea and delivered up the Canaanites. Israel devoted them and their cities to destruction; so they named the place Hormah.
4 ULB ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ। BSB BSB: Then they set out from Mount Hor along the route to the Red Sea, in order to bypass the land of Edom. But the people grew impatient on the journey
5 ULB ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ! BSB BSB: and spoke against God and against Moses: “Why have you led us up out of Egypt to die in the wilderness? There is no bread or water, and we detest this wretched food!”
6 ULB ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ। BSB BSB: So the LORD sent venomous snakes among the people, and many of the Israelites were bitten and died.
7 ULB ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ। BSB BSB: Then the people came to Moses and said, “We have sinned by speaking against the LORD and against you. Intercede with the LORD so He will take the snakes away from us.” So Moses interceded for the people.
8 ULB ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ। BSB BSB: Then the LORD said to Moses, “Make a fiery serpent and mount it on a pole. When anyone who is bitten looks at it, he will live.”
9 ULB ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ। BSB BSB: So Moses made a bronze snake and mounted it on a pole. If anyone who was bitten looked at the bronze snake, he would live.
10 ULB ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ। BSB BSB: Then the Israelites set out and camped at Oboth.
11 ULB ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ। BSB BSB: They journeyed from Oboth and camped at Iye-abarim in the wilderness opposite Moab to the east.
12 ULB ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ। BSB BSB: From there they set out and camped in the Valley of Zered.
13 ULB ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ। BSB BSB: From there they moved on and camped on the other side of the Arnon, in the wilderness that extends into the Amorite territory. Now the Arnon is the border between the Moabites and the Amorites.
14 ULB ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: "ਵਾਹੇਬ ਜਿਹੜਾ ਸੁਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ, BSB BSB: Therefore it is stated in the Book of the Wars of the LORD: “Waheb in Suphah and the wadis of the Arnon,
15 ULB ਅਤੇ ਵਾਦੀਆਂ ਦੀ ਢਾਲ, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ। BSB BSB: even the slopes of the wadis that extend to the site of Ar and lie along the border of Moab.”
16 ULB ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ। BSB BSB: From there they went on to Beer, the well where the LORD said to Moses, “Gather the people so that I may give them water.”
17 ULB ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ, BSB BSB: Then Israel sang this song: “Spring up, O well, all of you sing to it!
18 ULB ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ! BSB BSB: The princes dug the well; the nobles of the people hollowed it out with their scepters and with their staffs.” From the wilderness the Israelites went on to Mattanah,
19 ULB ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ। BSB BSB: and from Mattanah to Nahaliel, and from Nahaliel to Bamoth,
20 ULB ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ। BSB BSB: and from Bamoth to the valley in Moab where the top of Pisgah overlooks the wasteland.
21 ULB ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ, BSB BSB: Then Israel sent messengers to Sihon king of the Amorites, saying,
22 ULB ਤੁਸੀਂ ਸਾਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ। BSB BSB: “Let us pass through your land. We will not turn aside into any field or vineyard, or drink water from any well. We will stay on the King’s Highway until we have passed through your territory.”
23 ULB ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ। BSB BSB: But Sihon would not let Israel pass through his territory. Instead, he gathered his whole army and went out to confront Israel in the wilderness. When he came to Jahaz, he fought against Israel.
24 ULB ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ। BSB BSB: And Israel put him to the sword and took possession of his land, from the Arnon to the Jabbok—but only up to the border of the Ammonites, because it was fortified.
25 ULB ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਜਿੱਤ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ। BSB BSB: Israel captured all the cities of the Amorites and occupied them, including Heshbon and all its villages.
26 ULB ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ। BSB BSB: Heshbon was the city of Sihon king of the Amorites, who had fought against the former king of Moab and taken all his land as far as the Arnon.
27 ULB ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ, BSB BSB: That is why the poets say: “Come to Heshbon, let it be rebuilt; let the city of Sihon be restored.
28 ULB ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ। BSB BSB: For a fire went out from Heshbon, a blaze from the city of Sihon. It consumed Ar of Moab, the rulers of Arnon’s heights.
29 ULB ਹੇ ਮੋਆਬ, ਤੇਰੇ ਉੱਤੇ ਹਾਇ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ! BSB BSB: Woe to you, O Moab! You are destroyed, O people of Chemosh! He gave up his sons as refugees, and his daughters into captivity to Sihon king of the Amorites.
30 ULB ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ ਦੀਬੋਨ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਤੱਕ ਵਿਨਾਸ਼ ਕੀਤਾ ਹੈ। BSB BSB: But we have overthrown them; Heshbon is destroyed as far as Dibon. We demolished them as far as Nophah, which reaches to Medeba.”
31 ULB ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ। BSB BSB: So Israel lived in the land of the Amorites.
32 ULB ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ। BSB BSB: After Moses had sent spies to Jazer, Israel captured its villages and drove out the Amorites who were there.
33 ULB ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਲੜ੍ਹਾਈ ਕੀਤੀ। BSB BSB: Then they turned and went up the road to Bashan, and Og king of Bashan and his whole army came out to meet them in battle at Edrei.
34 ULB ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਸੀਹੋਨ ਅਮੋਰੀਆਂ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ। BSB BSB: But the LORD said to Moses, “Do not fear him, for I have delivered him into your hand, along with all his people and his land. Do to him as you did to Sihon king of the Amorites, who lived in Heshbon.”
35 ULB ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ। BSB BSB: So they struck down Og, along with his sons and his whole army, until no remnant was left. And they took possession of his land.
Select verses for actions: Enter goes to them and Escape comes back.